ਸੂਬੇ ''ਚ ਅਗਲੇ 3 ਸਾਲਾਂ ''ਚ ਨਹੀਂ ਖੁੱਲ੍ਹੇਗਾ ਇਕ ਵੀ ਠੇਕਾ ! CM ਮੋਹਨ ਯਾਦਵ ਨੇ ਕੀਤਾ ਵੱਡਾ ਐਲਾਨ
Monday, Oct 05, 2026 - 11:39 AM (IST)
ਭੁਵਨੇਸ਼ਵਰ : ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਐਲਾਨ ਕੀਤਾ ਹੈ ਕਿ ਅਗਲੇ ਤਿੰਨ ਸਾਲਾਂ ਤੱਕ ਰਾਜ ਵਿੱਚ ਕੋਈ ਵੀ ਨਵੀਂ ਸ਼ਰਾਬ ਦੀਆਂ ਦੁਕਾਨਾਂ ਨਹੀਂ ਖੋਲ੍ਹੀਆਂ ਜਾਣਗੀਆਂ ਅਤੇ ਰਾਜ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਬੁਰਾਈ ਨੂੰ ਖਤਮ ਕਰਨ ਦਾ ਸੱਦਾ ਦਿੱਤਾ। ਪੁਲਸ ਕਮਿਸ਼ਨਰੇਟ ਵੱਲੋਂ ਐਤਵਾਰ ਨੂੰ ਆਯੋਜਿਤ ਜਨ ਜਾਗਰੂਕਤਾ ਪ੍ਰੋਗਰਾਮ "ਜੀਵਨ ਜ਼ਿੰਦਾਬਾਦ-2.0" ਨੂੰ ਸੰਬੋਧਨ ਕਰਦਿਆਂ ਮਾਝੀ ਨੇ ਨਸ਼ਿਆਂ ਵਿਰੁੱਧ ਰਾਜ ਦੀ "ਜ਼ੀਰੋ ਟਾਲਰੈਂਸ" ਨੀਤੀ ਨੂੰ ਦੁਹਰਾਇਆ।
ਇਹ ਵੀ ਪੜ੍ਹੋ : ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ ਜੋ ਹੋਇਆ...
ਉਨ੍ਹਾਂ ਨੇ ਕਿਹਾ ਕਿ ਨਸ਼ੀਲੇ ਪਦਾਰਥ ਨਾ ਸਿਰਫ਼ ਕਿਸੇ ਵਿਅਕਤੀ ਦੀ ਜ਼ਿੰਦਗੀ ਨੂੰ ਬਰਬਾਦ ਕਰਦੇ ਹਨ ਸਗੋਂ ਉਸ ਦੇ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਨੁਕਸਾਨ ਪਹੁੰਚਾਉਂਦੇ ਹਨ। ਉਨ੍ਹਾਂ ਨੇ 'ਡਰੱਗ-ਫ੍ਰੀ ਇੰਡੀਆ' ਪਹਿਲਕਦਮੀ ਲਈ ਪੁਲਸ ਕਮਿਸ਼ਨਰੇਟ ਦੀ ਇੱਕ ਵਿਸ਼ੇਸ਼ ਵੈੱਬਸਾਈਟ ਵੀ ਲਾਂਚ ਕੀਤੀ। ਮਾਝੀ ਨੇ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਗੰਭੀਰ ਅਪਰਾਧਾਂ ਅਤੇ ਔਰਤਾਂ ਵਿਰੁੱਧ ਹਿੰਸਾ ਦਾ ਇੱਕ ਵੱਡਾ ਕਾਰਨ ਬਣ ਗਈ ਹੈ। ਉਨ੍ਹਾਂ ਨੇ ਪ੍ਰੋਗਰਾਮ ਵਿਚ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਰ ਸਾਲ ਸਿਰਫ਼ ਸ਼ਰਾਬ ਪੀਣ ਨਾਲ ਹੀ 2.60 ਲੱਖ ਤੋਂ 2.80 ਲੱਖ ਲੋਕਾਂ ਦੀ ਮੌਤ ਹੁੰਦੀ ਹੈ। ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਸ਼ਰਾਬ ਪੀਣ ਕਾਰਨ ਵਾਪਰਨ ਵਾਲੇ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿਚ ਓੜੀਸ਼ਾ ਦੂਜੇ ਸਥਾਨ 'ਤੇ ਹੈ।
ਇਹ ਵੀ ਪੜ੍ਹੋ : ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ ਦਿੱਲੀ 'ਚ ਵਿਦੇਸ਼ੀ ਪੈੱਗ
ਉਨ੍ਹਾਂ ਨੇ ਸੂਬੇ ਦੀ ਪੁਲਸ ਅਤੇ ਆਬਕਾਰੀ ਪ੍ਰਸ਼ਾਸਨ ਨੂੰ ਸ਼ਰਾਬ ਦੇ ਨਾਲ-ਨਾਲ ਗਾਂਜਾ, ਅਫੀਮ ਤੇ ਸਿੰਥੈਟਿਕ ਨਸ਼ਿਆਂ ਵਰਗੇ ਉੱਚ-ਜੋਖਮ ਵਾਲੇ ਪਦਾਰਥਾਂ ਵਿਰੁੱਧ ਹੋਰ ਸਖ਼ਤ ਤੇ ਸਰਗਰਮ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਮਾਗਮ ਵਿਚ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਅਗਲੇ ਤਿੰਨ ਸਾਲਾਂ ਤੱਕ ਓੜੀਸਾ ਵਿਚ ਸ਼ਰਾਬ ਦੀ ਕੋਈ ਵੀ ਨਵੀਂ ਦੁਕਾਨ ਨਹੀਂ ਖੋਲ੍ਹੀ ਜਾਵੇਗੀ।' ਸੂਬੇ ਦੀ ਸਰਕਾਰ ਵਲੋਂ ਚੁੱਕੇ ਗਏ ਵੱਖ-ਵੱਖ ਕਦਮਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਰਾਬ ਦੇ ਗੈਰ-ਕਾਨੂੰਨੀ ਕਾਰੋਬਾਰ ਅਤੇ ਨਕਲੀ ਸ਼ਰਾਬ ਦੀ ਹੋ ਰਹੀ ਵਿਕਰੀ ਲਈ ਸਥਾਨਕ ਪ੍ਰਸ਼ਾਸਨ ਨੂੰ ਜਵਾਬਦੇਹ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਤੰਬਾਕੂ ਅਤੇ ਨਿਕੋਟੀਨ ਵਾਲੇ ਪਾਨ ਮਸਾਲੇ ਅਤੇ ਗੁਟਖੇ ਦੇ ਉਤਪਾਦਨ ਅਤੇ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲੱਗਾ ਦਿੱਤੀ ਗਈ ਹੈ। ਸਕੂਲ ਅਤੇ ਕਾਲਜ ਕੈਂਪਸਾਂ ਨੂੰ ਨਸ਼ਾ ਮੁਕਤ ਜ਼ੋਨ ਘੋਸ਼ਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ ਹੋਵੇਗੀ ਪੈਸੇ ਦੀ ਵਰਖਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
