ਮਹਾਰਾਸ਼ਟਰ ''ਚ ਕੋਈ ਨਵਾਂ ਲਾਕਡਾਊਨ ਨਹੀਂ ਲਗਾਇਆ ਜਾਵੇਗਾ: ਸਿਹਤ ਮੰਤਰੀ
Friday, Sep 03, 2021 - 10:37 PM (IST)
ਮੁੰਬਈ - ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਲਾਕਡਾਊਨ ਨਹੀਂ ਲਗਾਇਆ ਜਾਵੇਗਾ। ਉਨ੍ਹਾਂ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, “ਭਵਿੱਖ ਵਿੱਚ ਮੁੜ ਲਾਕਡਾਊਨ ਲਗਾਉਣ ਦੀ ਕੋਈ ਸੰਭਾਵਨਾ ਨਹੀਂ ਹੈ। ਮੈਂ ਲੋਕਾਂ ਨੂੰ ਗਣੇਸ਼ ਉਤਸਵ ਮਨਾਉਂਦੇ ਸਮੇਂ ਭੀੜ ਤੋਂ ਬਚਣ ਦੀ ਅਪੀਲ ਕਰਦਾ ਹਾਂ। ਉਤਸਵ ਸਾਦਗੀ ਭਰਿਆ ਹੋਣਾ ਚਾਹੀਦਾ ਹੈ।”
ਇਹ ਵੀ ਪੜ੍ਹੋ - 'ਪੰਜ ਪਿਆਰੇ' ਵਾਲੇ ਬਿਆਨ 'ਤੇ ਹਰੀਸ਼ ਰਾਵਤ ਨੇ ਬਖ਼ਸ਼ਾਈ ਭੁੱਲ, ਗੁਰਦੁਆਰੇ 'ਚ ਸਾਫ ਕੀਤੀਆਂ ਜੁੱਤੀਆਂ (Video)
ਉਨ੍ਹਾਂ ਕਿਹਾ, ਸਰਕਾਰ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕਰ ਰਹੀ ਹੈ ਅਤੇ ਉਨ੍ਹਾਂ ਦਾ ਹਰ ਸਮਾਂ ਪਾਲਣ ਕੀਤਾ ਜਾਣਾ ਚਾਹੀਦਾ ਹੈ। ਮਹਾਰਾਸ਼ਟਰ ਵਿੱਚ ਸ਼ੁੱਕਰਵਾਰ ਨੂੰ ਕੋਵਿਡ-19 ਦੇ 4,313 ਨਵੇਂ ਮਾਮਲੇ ਸਾਹਮਣੇ ਆਏ ਅਤੇ 92 ਮੌਤਾਂ ਹੋਈਆਂ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।