Cancer ਨੂੰ ਲੈ ਕੇ ਸਰਕਾਰ ਦਾ ਵੱਡਾ ਦਾਅਵਾ- 2025 ਤੱਕ ਦੇਸ਼ 'ਚ ਹੋਣਗੇ 15 ਲੱਖ ਮਰੀਜ਼

03/15/2023 4:57:09 PM

ਨਵੀਂ ਦਿੱਲੀ- ਦੇਸ਼ 'ਚ ਕੈਂਸਰ ਦੇ ਕੇਸਾਂ ਦੀ ਗਿਣਤੀ 2022 ਵਿਚ 14.6 ਲੱਖ ਤੋਂ ਵਧ ਕੇ 2025 ਵਿਚ 15.7 ਲੱਖ ਹੋਣ ਦਾ ਅਨੁਮਾਨ ਹੈ। ਸਰਕਾਰ ਨੇ ਮੰਗਲਵਾਰ ਨੂੰ ਸੰਸਦ ਨੂੰ ਇਹ ਜਾਣਕਾਰੀ ਦਿੱਤੀ। ਇਹ ਜਾਣਕਾਰੀ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ-ਨੈਸ਼ਨਲ ਕੈਂਸਰ ਰਜਿਸਟਰੀ ਪ੍ਰੋਗਰਾਮ (ICMR-NCRP) ਦੇ ਹਵਾਲੇ ਤੋਂ ਦਿੱਤੀ ਗਈ। 

ਇਸ ਸਬੰਧ ਵਿਚ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਵੇਰਵਾ ਦਿੰਦੇ ਹੋਏ ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਕਿਹਾ ਕਿ ਨੈਸ਼ਨਲ ਸਿਹਤ ਮਿਸ਼ਨ (NHM) ਤਹਿਤ ਅਤੇ ਵਿਆਪਕ ਪ੍ਰਾਇਮਰੀ ਹੈਲਥ ਸੇਵਾ ਦੇ ਇਕ ਹਿੱਸੇ ਦੇ ਰੂਪ 'ਚ ਦੇਸ਼ 'ਚ ਸ਼ੂਗਰ, ਹਾਈ ਬਲੱਡ ਪ੍ਰੈੱਸ਼ਰ ਅਤੇ ਆਮ ਕੈਂਸਰਾਂ ਵਰਗੇ ਰੋਗਾਂ ਦੀ ਰੋਕਥਾਮ, ਕੰਟਰੋਲ ਅਤੇ ਸਕ੍ਰੀਨਿੰਗ ਲਈ ਆਬਾਦੀ ਆਧਾਰਿਤ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਪਹਿਲਕਦਮੀ ਦੇ ਤਹਿਤ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਤਿੰਨ ਆਮ ਕੈਂਸਰਾਂ- ਮੂੰਹ, ਛਾਤੀ ਅਤੇ ਬੱਚੇਦਾਨੀ ਹਨ। ਮੰਤਰੀ ਨੇ ਰਾਜ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ 'ਚ ਕਿਹਾ ਕਿ ਇਨ੍ਹਾਂ ਆਮ ਕੈਂਸਰਾਂ ਦੀ ਜਾਂਚ ਆਯੁਸ਼ਮਾਨ ਭਾਰਤ ਸਿਹਤ ਅਤੇ ਕਲਿਆਣ ਕੇਂਦਰ ਯੋਜਨਾ ਤਹਿਤ ਸੇਵਾ ਪ੍ਰਦਾਨ ਕਰਨ ਦਾ ਇਕ ਅਨਿੱਖੜਵਾਂ ਅੰਗ ਹੈ।

ਸਿਹਤ ਅਤੇ ਅਤੇ ਪਰਿਵਾਰ ਭਲਾਈ ਵਿਭਾਗ ਸੂਬਿਆਂ ਤੋਂ ਪ੍ਰਾਪਤ ਪ੍ਰਸਤਾਵਾਂ ਦੇ ਆਧਾਰ 'ਤੇ ਕੈਂਸਰ, ਸ਼ੂਗਰ, ਦਿਲ ਦੋ ਰੋਗਾਂ ਅਤੇ ਨਿਯੰਤਰਣ ਪ੍ਰੋਗਰਾਮ ਦੇ ਤਹਿਤ ਸੂਬਿਆਂ ਅਤੇ ਸੰਘ ਰਾਜ ਖੇਤਰਾਂ ਨੂੰ ਤਕਨੀਕੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਦਾ ਹੈ। ਕੈਂਸਰ 'ਤੇ ਜਨ ਜਾਗਰੂਕਤਾ ਵਧਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਦੇ ਲਾਭ ਲਈ ਵਿਸ਼ਵ ਕੈਂਸਰ ਦਿਵਸ ਦਾ ਨਿਰੀਖਣ ਅਤੇ ਕਮਿਊਨਿਟੀ ਜਾਗਰੂਕਤਾ ਲਈ ਪ੍ਰਿੰਟ, ਇਲੈਕਟ੍ਰਾਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਸ਼ਾਮਲ ਹਨ।
 


Tanu

Content Editor

Related News