ਕਿਸੇ ਨੂੰ ਬੁਢਾਪੇ ਕਾਰਨ ਰੋਜ਼ੀ-ਰੋਟੀ ਦੇ ਅਧਿਕਾਰ ਤੋਂ ਨਹੀਂ ਕੀਤਾ ਜਾ ਸਕਦਾ ਵਾਂਝਾ : ਹਾਈ ਕੋਰਟ
Monday, Apr 15, 2024 - 12:06 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਕਿਸੇ ਵਿਅਕਤੀ ਨੂੰ ਸਿਰਫ਼ ਬੁਢਾਪੇ ਅਤੇ ਖਰਾਬ ਸਿਹਤ ਦੇ ਆਧਾਰ ’ਤੇ ਰੋਜ਼ੀ-ਰੋਟੀ ਅਤੇ ਸਨਮਾਨ ਨਾਲ ਜੀਵਨ ਜਿਊਣ ਦੇ ਅਧਿਕਾਰ ਤੋਂ ਵਾਂਝਾ ਨਹੀਂ ਜਾ ਸਕਦਾ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਇਕ ਜਾਇਦਾਦ ’ਚ ਰਹਿ ਰਹੇ ਕਿਰਾਏਦਾਰ ਨੂੰ ਬੇਦਖਲ ਕਰਨ ਦਾ ਹੁਕਮ ਬਰਕਰਾਰ ਰੱਖਿਆ। ਮਕਾਨ ਮਾਲਕ ਨੇ ਆਪਣਾ ਕਾਰੋਬਾਰ ਚਲਾਉਣ ਲਈ ਕਿਰਾਏਦਾਰ ਨੂੰ ਬੇਦਖਲ ਕਰਨ ਦੀ ਅਪੀਲ ਕੀਤੀ ਸੀ।
ਹਾਈ ਕੋਰਟ ਨੇ ਸਬੰਧਤ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਰਾਏਦਾਰ ਦੀ ਇਸ ਦਲੀਲ ਨੂੰ ਖਾਰਿਜ ਕਰ ਦਿੱਤਾ ਕਿ ਮਕਾਨ ਮਾਲਕ ਦੇ ਬੁਢਾਪੇ ਅਤੇ ਸਿਹਤ ਨੂੰ ਦੇਖਦੇ ਹੋਏ, ਇਹ ਵਿਸ਼ਵਾਸ ਕਰਨ ਯੋਗ ਨਹੀਂ ਹੈ ਕਿ ਉਹ ਉਸ ਕੰਪਲੈਕਸ ਨਾਲ ਕੋਈ ਵੀ ਕਾਰੋਬਾਰ ਕਰੇਗਾ, ਜਿਸ ਨੂੰ ਖਾਲੀ ਕਰਨ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਐਡੀਸ਼ਨਲ ਫੇਅਰ ਕੰਟਰੋਲਰ (ਏ. ਆਰ. ਸੀ.) ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਕਿਰਾਏਦਾਰ ਦੀ ਪਟੀਸ਼ਨ ਖਾਰਿਜ ਕਰ ਦਿੱਤੀ, ਜਿਸ ’ਚ ਬੇਦਖ਼ਲੀ ਦਾ ਹੁਕਮ ਦਿੱਤਾ ਗਿਆ ਸੀ। ਜਸਟਿਸ ਮੂਰਤੀ ਗਿਰੀਸ਼ ਕਥਪਾਲੀਆ ਨੇ ਏ. ਆਰ. ਸੀ. ਦੇ ਹੁਕਮ ਨੂੰ ਬਰਕਰਾਰ ਰੱਖਦੇ ਹੋਏ ਫੈਸਲਾ ਦਿੱਤਾ,‘‘ਮਕਾਨ ਮਾਲਕ ਵੱਲੋਂ ਨਿਰਧਾਰਿਤ ਲੋੜਾਂ ਦੀ ਪ੍ਰਮਾਣਿਕਤਾ ਨੂੰ ਅਜਿਹੇ ਸ਼ੱਕ ਦੇ ਅਨੁਮਾਨਿਤ ਤਰਕਾਂ ਨਾਲ ਖਾਰਿਜ ਨਹੀਂ ਕੀਤਾ ਜਾ ਸਕਦਾ।’’
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8