SC ਦਾ ਵੱਡਾ ਫ਼ੈਸਲਾ- ਕੋਰੋਨਾ ਟੀਕਾ ਲਗਵਾਉਣ ਲਈ ਕਿਸੇ ਨੂੰ ਵੀ ਮਜਬੂਰ ਨਹੀਂ ਕੀਤਾ ਜਾ ਸਕਦਾ
Monday, May 02, 2022 - 12:56 PM (IST)

ਨਵੀਂ ਦਿੱਲੀ- ਦੇਸ਼ ’ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦਾ ਖ਼ਤਰਾ ਵੱਧ ਲੱਗ ਪਿਆ ਹੈ। ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਜਿੱਥੇ ਸਰਕਾਰ ਵਲੋਂ ਪਾਬੰਦੀਆਂ ਦਾ ਸਿਲਸਿਲਾ ਜਾਰੀ ਹੈ, ਉੱਥੇ ਹੀ ਕੋਰੋਨਾ ਟੀਕਾਕਰਨ ’ਤੇ ਸੁਪਰੀਮ ਕੋਰਟ ਨੇ ਇਕ ਵੱਡਾ ਫ਼ੈਸਲਾ ਸੁਣਾਇਆ ਹੈ। ਕੋਰਟ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕੋਵਿਡ-19 ਟੀਕਾਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਕੋਰਟ ਨੇ ਕੇਂਦਰ ਸਰਕਾਰ ਨੂੰ ਟੀਕਾਕਰਨ ਦੇ ਉਲਟ ਪ੍ਰਭਾਵ ਦੇ ਅੰਕੜਿਆਂ ਨੂੰ ਜਨਤਕ ਕਰਨ ਲਈ ਕਿਹਾ ਹੈ। ਦਰਅਸਲ ਕੋਰਟ ਨੇ ਜੈਕਬ ਪੁਲੀਯੇਲ ਨਾਮੀ ਇਕ ਸ਼ਖਸ ਵਲੋਂ ਦਾਇਰ ਇਕ ਪਟੀਸ਼ਨ ’ਤੇ ਇਹ ਫ਼ੈਸਲਾ ਸੁਣਾਇਆ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਦਾ ਖ਼ੌਫ: ਨੋਇਡਾ ’ਚ 31 ਮਈ ਤੱਕ ਧਾਰਾ-144 ਲਾਗੂ
ਜਸਟਿਸ ਐੱਲ. ਨਾਗੇਸ਼ਵਰ ਰਾਵ ਅਤੇ ਜਸਟਿਸ ਬੀ. ਆਰ. ਗਵਈ ਦੀ ਬੈਂਚ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ-21 ਤਹਿਤ ਸਰੀਰਕ ਖੁਦਮੁਖਤਿਆਰੀ ਅਤੇ ਅਖੰਡਤਾ ਦੀ ਰਾਖੀ ਕੀਤੀ ਜਾਂਦੀ ਹੈ। ਮੌਜੂਦਾ ਕੋਵਿਡ-19 ਵੈਕਸੀਨ ਨੀਤੀ ਨੂੰ ਸਪੱਸ਼ਟ ਰੂਪ ਨਾਲ ਅਨੁਚਿਤ ਨਹੀਂ ਕਿਹਾ ਜਾ ਸਕਦਾ ਹੈ। ਬੈਂਚ ਨੇ ਕਿਹਾ ਕਿ ਗਿਣਤੀ ਘੱਟ ਹੋਣ ਤੱਕ, ਅਸੀਂ ਸੁਝਾਅ ਦਿੰਦੇ ਹਾਂ ਕਿ ਸਬੰਧਤ ਹੁਕਮਾਂ ਦਾ ਪਾਲਣ ਕੀਤਾ ਜਾਵੇ ਅਤੇ ਟੀਕਾਕਰਨ ਨਾ ਕਰਾਉਣ ਵਾਲੇ ਵਿਅਕਤੀਆਂ ਦੇ ਜਨਤਕ ਥਾਵਾਂ ’ਚ ਜਾਣ ’ਤੇ ਕੋਈ ਪਾਬੰਦੀ ਨਾ ਲਾਈ ਜਾਵੇ। ਜੇਕਰ ਪਹਿਲਾਂ ਤੋਂ ਹੀ ਕੋਈ ਪਾਬੰਦੀ ਲਾਗੂ ਹੈ ਤਾਂ ਉਸ ਨੂੰ ਹਟਾਇਆ ਜਾਵੇ। ਕੋਰਟ ਨੇ ਕੇਂਦਰ ਸਰਕਾਰ ਨੂੰ ਵਿਅਕਤੀਆਂ ਦੇ ਨਿੱਜੀ ਅੰਕੜਿਆਂ ਨਾਲ ਸਮਝੌਤਾ ਕੀਤੇ ਬਿਨਾਂ ਜਨਤਕ ਰੂਪ ਨਾਲ ਸੁਲਭ ਪ੍ਰਣਾਲੀ ’ਤੇ ਜਨਤਾ ਅਤੇ ਡਾਕਟਰਾਂ ’ਤੇ ਟੀਕਿਆਂ ਦੇ ਉਲਟ ਪ੍ਰਭਾਵਾਂ ਦੇ ਮਾਮਲਿਆਂ ਦੀ ਰਿਪੋਰਟ ਪ੍ਰਕਾਸ਼ਤ ਕਰਨ ਨੂੰ ਵੀ ਕਿਹਾ।
ਇਹ ਵੀ ਪੜ੍ਹੋ: ਗਰਮੀ ਦਾ ਕਹਿਰ: ਇਸ ਸੂਬੇ ’ਚ ਸਵੇਰੇ 6 ਤੋਂ 9 ਵਜੇ ਤੱਕ ਖੁੱਲ੍ਹਣਗੇ ਸਕੂਲ
ਦੱਸਣਯੋਗ ਹੈ ਕਿ ਭਾਰਤ ’ਚ ਇਕ ਦਿਨ ’ਚ ਕੋਰੋਨਾ ਦੇ 3,157 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ ਪੀੜਤ ਹੋ ਚੁੱਕੇ ਲੋਕਾਂ ਦੀ ਗਿਣਤੀ ਵੱਧ ਕੇ 4,30,82,345 ਹੋ ਗਈ ਹੈ। ਉੱਥੇ ਹੀ ਵਾਇਰਸ ਨਾਲ 26 ਹੋਰ ਲੋਕਾਂ ਦੀ ਮੌਤ ਮਗਰੋਂ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,23,869 ਹੋ ਗਈ ਹੈ। ਦੇਸ਼ ’ਚ ਦੋ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਬਾਅਦ ਕੋਰੋਨਾ ਵਾਇਰਸ ਦੀ ਲਾਗ ਦਰ 1 ਫ਼ੀਸਦੀ ਦੇ ਪਾਰ ਪਹੁੰਚ ਕੇ 1.07 ਫ਼ੀਸਦੀ ਦਰਜ ਕੀਤੀ ਗਈ।
ਇਹ ਵੀ ਪੜ੍ਹੋ: ਚਾਰ ਧਾਮ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਤੈਅ, ਜਾਣੋ ਇਕ ਦਿਨ ’ਚ ਇੰਨੇ ਲੋਕ ਕਰ ਸਕਣਗੇ ਦਰਸ਼ਨ
ਨੋਟ- ਸੁਪਰੀਮ ਕੋਰਟ ਦੇ ਇਸ ਫ਼ੈਸਲੇ ਬਾਰੇ ਆਪਣੀ ਰਾਏ ਕੁਮੈਂਟ ਬਾਕਸ ’ਚ ਦੱਸੋ