ਜਦੋਂ ਤੱਕ ਮੋਦੀ ਦੀ ਸਰਕਾਰ ਹੈ, ਕੋਈ ਸਾਡੀ ਇਕ ਇੰਚ ਜ਼ਮੀਨ ’ਤੇ ਕਬਜ਼ਾ ਨਹੀਂ ਕਰ ਸਕਦਾ: ਸ਼ਾਹ
Tuesday, Dec 13, 2022 - 02:11 PM (IST)
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਯਾਨੀ ਕਿ ਅੱਜ ਕਿਹਾ ਕਿ ਜਦੋਂ ਤੱਕ ਦੇਸ਼ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਜਪਾ ਸਰਕਾਰ ਹੈ, ਉਦੋਂ ਤੱਕ ਕੋਈ ਇਕ ਇੰਚ ਵੀ ਜ਼ਮੀਨ ’ਤੇ ਕਬਜ਼ਾ ਨਹੀਂ ਕਰ ਸਕਦਾ। ਅਰੁਣਾਚਲ ਪ੍ਰਦੇਸ਼ ’ਚ ਅਸਲ ਕੰਟਰੋਲ ਰੇਖਾ ’ਤੇ ਭਾਰਤੀ ਅਤੇ ਚੀਨੀ ਫ਼ੌਜੀਆਂ ਵਿਚਾਲੇ ਝੜਪ ਦੀ ਪਿੱਠਭੂਮੀ ’ਚ ਉਨ੍ਹਾਂ ਨੇ ਇਹ ਗੱਲ ਆਖੀ। ਸ਼ਾਹ ਨੇ ਭਾਰਤੀ ਫ਼ੌਜੀਆਂ ਦੀ ਬਹਾਦਰੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਮੈਂ ਸਪੱਸ਼ਟ ਰੂਪ ਨਾਲ ਕਹਿਣਾ ਚਾਹੁੰਦਾ ਹਾਂ ਕਿ ਜਦੋਂ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਜਪਾ ਦੀ ਸਰਕਾਰ ਹੈ, ਉਦੋ ਤੱਕ ਸਾਡੀ ਇਕ ਇੰਚ ਵੀ ਜ਼ਮੀਨ ’ਤੇ ਕਬਜ਼ਾ ਨਹੀਂ ਸਕਦਾ।
ਇਹ ਵੀ ਪੜ੍ਹੋ- ਭਾਰਤ-ਚੀਨ ਫ਼ੌਜ ਦੀ ਝੜਪ ਦੇ ਮਾਮਲੇ 'ਤੇ ਰੱਖਿਆ ਮੰਤਰੀ ਰਾਜਨਾਥ ਦਾ ਵੱਡਾ ਬਿਆਨ
ਸ਼ਾਹ ਨੇ ਸੰਸਦ ਭਵਨ ਕੰਪੈਲਕਸ ’ਚ ਪੱਤਰਕਾਰਾਂ ਨੂੰ ਕਿਹਾ ਕਿ ਕਾਂਗਰਸ ਨੇ ਰਾਜੀਵ ਗਾਂਧੀ ਫਾਊਂਡੇਸ਼ਨ ਦੇ ਐੱਫ. ਸੀ. ਆਰ. ਏ. (ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ) ਰਜਿਸਟ੍ਰੇਸ਼ਨ ਨੂੰ ਰੱਦ ਕਰਨ ਸਬੰਧੀ ਪ੍ਰਸ਼ਨਾਂ ਤੋਂ ਬਚਣ ਲਈ ਸੰਸਦ ’ਚ ਸਰੱਹਦੀ ਮੁੱਦੇ ਨੂੰ ਚੁੱਕਿਆ। ਉਨ੍ਹਾਂ ਨੇ ਦੋਸ਼ ਲਾਇਆ ਕਿ ਰਾਜੀਵ ਗਾਂਧੀ ਫਾਊਂਡੇਸ਼ਨ ਨੂੰ ਚੀਨੀ ਦੂਤਘਰ ਤੋਂ ਇਕ ਕਰੋੜ 35 ਲੱਖ ਰੁਪਏ ਦਾ ਯੋਗਦਾਨ ਪ੍ਰਾਪਤ ਹੋਇਆ ਸੀ, ਜੋ ਐੱਫ. ਸੀ. ਆਰ. ਏ. ਕਾਨੂੰਨ ਅਤੇ ਉਸ ਦੀ ਮਰਿਆਦਾ ਅਨੁਸਾਰ ਨਹੀਂ ਸੀ, ਇਸ ਲਈ ਇਸ ਦਾ ਰਜਿਸਟ੍ਰੇਸ਼ਨ ਰੱਦ ਕਰ ਦਿੱਤਾ ਗਿਆ। ਗ੍ਰਹਿ ਮੰਤਰੀ ਨੇ ਕਿਹਾ ਕਿ ਜਵਾਹਰਲਾਲ ਨਹਿਰੂ ਦੇ ਚੀਨ ਪ੍ਰੇਮ ਦੀ ਵਜ੍ਹਾ ਨਾਲ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ’ਚ ਭਾਰਤ ਦੀ ਸਥਾਈ ਮੈਂਬਰਸ਼ਿਪ ਛੱਡ ਦਿੱਤੀ ਗਈ।
ਇਹ ਵੀ ਪੜ੍ਹੋ- ਸੰਸਦ ਹਮਲੇ ਦੀ 21ਵੀਂ ਬਰਸੀ, PM ਮੋਦੀ ਸਮੇਤ ਦਿੱਗਜ਼ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਜ਼ਿਕਰਯੋਗ ਹੈ ਕਿ ਭਾਰਤੀ ਫ਼ੌਜ ਨੇ ਸੋਮਵਾਰ ਨੂੰ ਦੱਸਿਆ ਕਿ ਭਾਰਤੀ ਅਤੇ ਚੀਨੀ ਫ਼ੌਜੀਆਂ ਦੀ ਤਵਾਂਗ ਸੈਕਟਰ ’ਚ ਅਸਲ ਕੰਟਰੋਲ ਰੇਖਾ (LAC) ਦੇ ਨੇੜੇ ਇਕ ਸਥਾਨ ’ਤੇ 9 ਦਸੰਬਰ ਨੂੰ ਝੜਪ ਹੋਈ, ਜਿਸ ’ਚ ਦੋਹਾਂ ਪੱਖਾਂ ਦੇ ਕੁਝ ਜਵਾਨ ਮਾਮੂਲੀ ਰੂਪ ਨਾਲ ਜ਼ਖ਼ਮੀ ਹੋ ਗਏ। ਪੂਰਬੀ ਲੱਦਾਖ ’ਚ ਦੋਹਾਂ ਪੱਖਾਂ ਵਿਚਾਲੇ 30 ਮਹੀਨੇ ਤੋਂ ਵੱਧ ਸਮੇਂ ਤੋਂ ਜਾਰੀ ਸਰਹੱਦੀ ਵਿਵਾਦ ਦਰਮਿਆਨ ਪਿਛਲੇ ਸ਼ੁੱਕਰਵਾਰ ਨੂੰ ਸੰਵੇਦਨਸ਼ੀਲ ਸੈਕਟਰ ’ਚ ਅਸਲ ਕੰਟਰੋਲ ਰੇਖਾ (LAC) ’ਤੇ ਯਾਂਗਤਸੇ ਇਲਾਕੇ ’ਚ ਝੜਪ ਹੋਈ।
ਇਹ ਵੀ ਪੜ੍ਹੋ- ਦਿੱਲੀ ਪੁਲਸ ਦੀ ਸਬ-ਇੰਸਪੈਕਟਰ ਨਾਲ ਵਕੀਲ ਪਤੀ ਨੇ ਕੀਤੀ ਕੁੱਟਮਾਰ, ਵੀਡੀਓ ਵਾਇਰਲ