ਸੰਸਦ ਮੈਂਬਰ ਦੇ ਘਰ ’ਚ ਦਾਖਲ ਹੋ ਕੇ ਭੰਨਤੋੜ ਕਰਨ ਦਾ ਅਧਿਕਾਰ ਕਿਸੇ ਨੂੰ ਨਹੀਂ : ਖੜਗੇ

Saturday, Mar 29, 2025 - 12:51 AM (IST)

ਸੰਸਦ ਮੈਂਬਰ ਦੇ ਘਰ ’ਚ ਦਾਖਲ ਹੋ ਕੇ ਭੰਨਤੋੜ ਕਰਨ ਦਾ ਅਧਿਕਾਰ ਕਿਸੇ ਨੂੰ ਨਹੀਂ : ਖੜਗੇ

ਨੈਸ਼ਨਲ ਡੈਸਕ- ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਚੇਅਰਮੈਨ ਧਨਖੜ ਨੇ ਰਾਣਾ ਸਾਂਗਾ ਬਾਰੇ ਜੋ ਕਿਹਾ ਹੈ, ਉਹ ਉਸ ਨਾਲ ਪੂਰੀ ਤਰ੍ਹਾਂ ਸਹਿਮਤ ਹਨ।

ਉਨ੍ਹਾਂ ਕਿਹਾ ਕਿ ਉਹ ਤੇ ਉਨ੍ਹਾਂ ਦੀ ਪਾਰਟੀ ਉਨ੍ਹਾਂ ਸਾਰੇ ਦੇਸ਼ ਭਗਤਾਂ ਦਾ ਸਤਿਕਾਰ ਕਰਦੀ ਹੈ ਜਿਨ੍ਹਾਂ ਨੇ ਦੇਸ਼ ਲਈ ਲੜਾਈ ਲੜੀ ਤੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਸੁਮਨ ਦੇ ਵਾਦ-ਵਿਵਾਦ ਵਾਲੇ ਬਿਆਨ ਤੋਂ ਬਾਅਦ ਉਨ੍ਹਾਂ ਦੇ ਨਿਵਾਸ ਵਿਖੇ ਹੋਈ ਭੰਨਤੋੜ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਆਪਣੇ ਹੱਥਾਂ ’ਚ ਲੈਣ ਤੇ ਕਿਸੇ ਦਲਿਤ ਸੰਸਦ ਮੈਂਬਰ ਦੇ ਨਿਵਾਸ ’ਚ ਦਾਖਲ ਹੋ ਕੇ ਭੰਨਤੋੜ ਕਰਨ ਦਾ ਅਧਿਕਾਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਾਲ ਹੀ ਇਹ ਵੀ ਢੁਕਵਾਂ ਨਹੀਂ ਹੈ ਕਿ ਸਪਾ ਮੈਂਬਰ ਦੀ ਰਿਹਾਇਸ਼ ’ਤੇ ਹਮਲਾ ਕੀਤਾ ਜਾਵੇ ਤੇ ਬੁਲਡੋਜ਼ਰ ਚਲਾਇਅਾ ਜਾਵੇ। ਖੜਗੇ ਨੇ ਇਹ ਵੀ ਕਿਹਾ ਕਿ ਸੁਮਨ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਇਸ ਤੋਂ ਬਾਅਦ ਮੰਤਰੀ ਰਿਜਿਜੂ ਨੇ ਕਿਹਾ ਕਿ ਉਹ ਖੜਗੇ ਦੀ ਇਸ ਟਿੱਪਣੀ ਦੀ ਨਿੰਦਾ ਕਰਦੇ ਹਨ ਕਿ ਸੁਮਨ ਦੇ ਘਰ ’ਤੇ ਹਮਲਾ ਇਸ ਲਈ ਕੀਤਾ ਗਿਆ ਕਿਉਂਕਿ ਉਹ ਦਲਿਤ ਸੀ। ਉਨ੍ਹਾਂ ਕਿਹਾ ਕਿ ਇਹ ਜਾਤ ਜਾਂ ਧਰਮ ਦਾ ਮੁੱਦਾ ਨਹੀਂ ਹੈ।


author

Rakesh

Content Editor

Related News