CAA ਨੂੰ ਲੈ ਕੇ ਰਾਜਨਾਥ ਸਿੰਘ ਦਾ ਵੱਡਾ ਬਿਆਨ

Monday, Apr 08, 2024 - 03:57 PM (IST)

CAA ਨੂੰ ਲੈ ਕੇ ਰਾਜਨਾਥ ਸਿੰਘ ਦਾ ਵੱਡਾ ਬਿਆਨ

ਤਾਮਿਲਨਾਡੂ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਨਾਗਰਿਕਤਾ ਸੋਧ ਐਕਟ (CAA) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ CAA ਦੇ ਲਾਗੂ ਹੋਣ ਨਾਲ ਕਿਸੇ ਵੀ ਭਾਰਤੀ ਦੀ ਨਾਗਰਿਕਤਾ ਨਹੀਂ ਜਾਵੇਗੀ, ਭਾਵੇਂ ਹੀ ਉਹ ਕਿਸੇ ਵੀ ਧਰਮ ਨਾਲ ਸਬੰਧ ਰੱਖਦਾ ਹੋਵੇ। ਉਨ੍ਹਾਂ ਨੇ ਵਿਰੋਧੀ ਧਿਰ ਦੀ ਪਾਰਟੀ ਕਾਂਗਰਸ ਅਤੇ ਦ੍ਰਵਿੜ ਮੁਨੇਤਰ ਕਸ਼ਗਮ (ਦਰਮੁਕ) 'ਤੇ ਇਸ ਮੁੱਦੇ ਨੂੰ ਲੈ ਕੇ ਭਰਮ ਪੈਦਾ ਕਰਨ ਦਾ ਦੋਸ਼ ਲਾਇਆ। ਲੋਕ ਸਭਾ ਚੋਣਾਂ 'ਚ ਨਾਮੱਕਲ ਤੋਂ ਭਾਜਪਾ ਦੇ ਉਮੀਦਵਾਰ ਕੇ.ਪੀ. ਰਾਮਾਲਿੰਗਮ ਦੇ ਸਮਰਥਨ 'ਚ ਇੱਥੇ ਰੋਡ ਸ਼ੋਅ ਕਰਨ ਤੋਂ ਬਾਅਦ ਰਾਜਨਾਥ ਨੇ ਕਿਹਾ ਕਿ ਭਾਜਪਾ ਨੇ ਜੋ ਵਾਅਦਾ ਕੀਤਾ ਸੀ, ਉਸ ਨੂੰ ਹਮੇਸ਼ਾ ਪੂਰਾ ਕੀਤਾ ਹੈ। ਅਯੁੱਧਿਆ 'ਚ ਰਾਮ ਮੰਦਰ ਦੀ ਉਸਾਰੀ ਅਤੇ ਇਸ ਨੂੰ ਲਾਗੂ ਕਰਨਾ, ਧਾਰਾ 370 ਨੂੰ ਰੱਦ ਕਰਨਾ ਅਤੇ CAA ਅਜਿਹੇ ਵਾਅਦੇ ਸਨ।

ਇਹ ਵੀ ਪੜ੍ਹੋ- ਮੁਸਲਿਮ ਔਰਤਾਂ ਨੂੰ ਈਦ ਦਾ ਤੋਹਫ਼ਾ, ਮਿਲੇਗੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ

ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਨਾਗਰਿਕਤਾ ਕਾਨੂੰਨ ਦਾ ਵਾਅਦਾ ਕੀਤਾ ਸੀ ਅਤੇ ਇਸ ਨੂੰ ਪੂਰਾ ਕੀਤਾ ਹੈ। ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਭਾਰਤ ਦਾ ਕੋਈ ਵੀ ਨਾਗਰਿਕ ਆਪਣੀ ਨਾਗਰਿਕਤਾ ਨਹੀਂ ਗੁਆਏਗਾ। ਚਾਹੇ ਉਹ ਹਿੰਦੂ, ਮੁਸਲਿਮ, ਈਸਾਈ, ਪਾਰਸੀ ਜਾਂ ਯਹੂਦੀ ਹੋਵੇ। ਉਨ੍ਹਾਂ ਕਿਹਾ ਕਿ ਦਰਮੁਕ ਅਤੇ ਕਾਂਗਰਸ ਇਸ ਮਾਮਲੇ 'ਤੇ ਭਰਮ ਪੈਦਾ ਕਰ ਰਹੇ ਹਨ। ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਕਿਸੇ ਵੀ ਧਰਮ ਦੇ ਵਿਰੁੱਧ ਹੋਣ ਵਾਲੇ ਹਰ ਅੱਤਿਆਚਾਰ ਦੇ ਖਿਲਾਫ ਆਪਣੀਆਂ ਮਾਵਾਂ ਅਤੇ ਭੈਣਾਂ ਦੇ ਨਾਲ ਖੜ੍ਹੇ ਹਾਂ ਅਤੇ ਅਸੀਂ ਤਿੰਨ ਤਲਾਕ ਨੂੰ ਖਤਮ ਕਰਕੇ ਇਹ ਸਾਬਤ ਕੀਤਾ ਹੈ।

ਇਹ ਵੀ ਪੜ੍ਹੋ- ਬੈਂਕ ਬੈਲੇਂਸ ਜ਼ੀਰੋ; ਚੰਦਾ ਮੰਗ ਕੇ ਚੋਣ ਲੜ ਰਹੇ ਨੇਤਾਜੀ, ਲੋਕ ਆਖਦੇ ਨੇ ‘ਮਿਸਟਰ ਡੋਨੇਸ਼ਨ’

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News