ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਸਵਾਲ ਨਹੀਂ : ਰਾਮਦਾਸ ਅਠਾਵਲੇ
Wednesday, Oct 27, 2021 - 02:31 PM (IST)
ਲਖਨਊ (ਵਾਰਤਾ)- ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਕਿਹਾ ਕਿ ਕਿਸਾਨਾਂ ਦੇ ਹਿੱਤ ਲਈ ਬਣੇ ਤਿੰਨ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦਾ ਕੋਈ ਸਵਾਲ ਨਹੀਂ ਹੈ। ਅਠਾਵਲੇ ਨੇ ਬੁੱਧਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਇਆ ਹੈ, ਉਹ ਭਲਾ ਉਨ੍ਹਾਂ ਵਿਰੁੱਧ ਕਾਨੂੰਨ ਕਿਉਂ ਬਣਾਉਣਗੇ। ਇਹ ਤਿੰਨੋਂ ਕਾਨੂੰਨ ਕਿਸਾਨਾਂ ਦੇ ਹਿੱਤ ’ਚ ਹਨ, ਇਸ ਲਈ ਕਾਨੂੰਨ ਤੋਂ ਪਿੱਛੇ ਨਹੀਂ ਹਟਿਆ ਜਾ ਸਕਦਾ ਹਾਲਾਂਕਿ ਗੱਲਬਾਤ ਰਾਹੀਂ ਇਸ ’ਚ ਤਬਦੀਲੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਉੱਤਰ ਪ੍ਰਦੇਸ਼ ਦੀ ਸਰਕਾਰ ਸਾਰੇ ਜਾਤ ਧਰਮ ਦੇ ਲੋਕਾਂ ਦੀ ਮਦਦ ਕਰਦੀ ਹੈ। ਮੁਦਰਾ ਯੋਜਨਾ ਨਾਲ ਗਰੀਬਾਂ ਨੂੰ ਬਹੁਤ ਲਾਭ ਹੋਇਆ।
ਇਹ ਵੀ ਪੜ੍ਹੋ : ਕਾਨਪੁਰ ’ਚ ਜ਼ੀਕਾ ਵਾਇਰਸ ਨਾਲ ਪੀੜਤ ਮਿਲਿਆ ਪਹਿਲਾ ਰੋਗੀ, ਕੇਂਦਰ ਨੇ ਭੇਜੀ ਉੱਚ ਪੱਧਰੀ ਟੀਮ
ਦੇਸ਼ ’ਚ ਕਰੀਬ 31 ਕਰੋੜ 47 ਲੱਖ ਲੋਕਾਂ ਨੂੰ ਇਸ ਦਾ ਫਾਇਦਾ ਹੋਇਆ, ਜਦੋਂ ਕਿ 2 ਕਰੋੜ ਤੋਂ ਵੱਧ ਲੋਕਾਂ ਨੂੰ ਉੱਤਰ ਪ੍ਰਦੇਸ਼ ’ਚ ਕਰਜ਼ਾ ਮਿਲਿਆ ਹੈ। ਪੂਰੇ ਦੇਸ਼ ’ਚ 8 ਕਰੋੜ ਲੋਕਾਂ ਨੂੰ ਗੈਸ ਕੁਨੈਕਸ਼ਨ ਮਿਲੇ ਹਨ, ਜਿਨ੍ਹਾਂ ’ਚ ਉੱਤਰ ਪ੍ਰਦੇਸ਼ ਦੇ ਲਾਭਪਾਤਰਾਂ ਦੀ ਗਿਣਤੀ ਇਕ ਕਰੋੜ ਤੋਂ ਵੱਧ ਹੈ। ਅਠਾਵਲੇ ਨੇ ਵਿਸ਼ਵਾਸ ਜਤਾਇਆ ਕਿ 2022 ਦੀਆਂ ਚੋਣਾਂ ’ਚ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਦੀ ਅਗਵਾਈ ’ਚ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹਿਯੋਗ ਨਾਲ ਮੁੜ ਭਾਜਪਾ ਦੀ ਸਰਕਾਰ ਸੱਤਾ ’ਚ ਆਏਗੀ। ਇਸ ਵਾਰ ਵੀ 300 ਤੋਂ ਵੱਧ ਸੀਟਾਂ ਭਾਜਪਾ ਅਤੇ ਉਸ ਦੇ ਸਹਿਯੋਗੀ ਦਲਾਂ ਕੋਲ ਆਉਣੀਆਂ ਤੈਅ ਹਨ। ਉਹ ਅੱਜ ਸ਼ਾਮ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੂੰ ਮਿਲਣਗੇ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ