ਦੇਸ਼ ਦੇ ਇਸ ਸੂਬੇ 'ਚ ਫਿਲਹਾਲ ਨਹੀਂ ਖੁੱਲ੍ਹਣਗੀਆਂ ਦੁਕਾਨਾਂ

04/25/2020 2:50:59 PM

ਗੁਵਾਹਾਟੀ-ਆਸਾਮ ਸਰਕਾਰ ਨੇ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਹੁਣ ਤੱਕ ਕੋਈ ਫੈਸਲਾ ਨਹੀਂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਆਸਾਮ ਦੇ ਮੁੱਖ ਸਕੱਤਰ ਸਚਿਨ ਕੁਮਾਰ ਸੰਜੈ ਕ੍ਰਿਸ਼ਣ ਨੇ ਕਿਹਾ ਹੈ ਕਿ ਸੂਬੇ 'ਚ ਦੁਕਾਨਾਂ ਅਤੇ ਬਿਊਟੀ ਪਾਰਲਰ ਆਦਿ ਖੋਲ੍ਹਣ ਨੂੰ ਲੈ ਕੇ ਕੋਈ ਫੈਸਲਾ ਹੁਣ ਤੱਕ ਨਹੀਂ ਕੀਤਾ ਗਿਆ ਹੈ। ਇਸ 'ਤੇ 27 ਅਪ੍ਰੈਲ ਨੂੰ ਹੀ ਕੋਈ ਫੈਸਲਾ ਲਿਆ ਜਾਵੇਗਾ। 

PunjabKesari

ਦੱਸਣਯੋਗ ਹੈ ਕਿ ਦੇਸ਼ ਭਰ 'ਚ ਕੋਰੋਨਾਵਾਇਰਸ ਦੇ ਮੱਦੇਨਜ਼ਰ 3 ਮਈ ਤੱਕ ਲਾਕਡਾਊਨ ਲਾਗੂ ਹੈ। ਇਸ ਦੌਰਾਨ ਗ੍ਰਹਿ ਮੰਤਰਾਲੇ ਨੇ ਅੱਜ ਭਾਵ ਸ਼ਨੀਵਾਰ ਤੋਂ ਦੁਕਾਨਾਂ ਖੋਲ੍ਹਣ ਲਈ ਮਨਜ਼ੂਰੀ ਦੇ ਦਿੱਤੀ ਹੈ। ਮੰਤਰਾਲੇ ਦਾ ਇਹ ਫੈਸਲਾ ਅਜਿਹੇ ਸਮੇਂ 'ਤੇ ਲਿਆ ਗਿਆ ਹੈ ਜਦੋਂ ਮੁਸਲਮਾਨਾਂ ਦਾ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋ ਗਿਆ ਹੈ। ਫੈਸਲੇ ਮੁਤਾਬਕ ਦੁਕਾਨਾਂ 'ਤੇ ਸਿਰਫ 50 ਫੀਸਦੀ ਹੀ ਕਰਮਚਾਰੀ ਕੰਮ ਕਰਨਗੇ। ਇਸ ਦੇ ਤਹਿਤ ਸੋਸ਼ਲ ਡਿਸਟੈਂਸਿੰਗ ਦਾ ਵੀ ਪੂਰਾ ਖਿਆਲ ਰੱਖਣਾ ਹੋਵੇਗਾ ਅਤੇ ਲਾਕਡਾਊਨ ਦੀਆਂ ਸਾਰੀਆਂ ਸ਼ਰਤਾਂ ਦਾ ਵੀ ਪੂਰਾ ਪਾਲਣ ਕਰਨਾ ਹੋਵੇਗਾ। ਇਸ ਤੋਂ ਇਲਾਵਾ ਮੰਤਰਾਲੇ ਨੇ ਹਾਟਸਪਾਟ ਅਤੇ ਕੰਟੇਨਮੈਂਟ ਜ਼ੋਨ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਛੋਟ ਨਹੀਂ ਦਿੱਤੀ ਗਈ ਹੈ। 


Iqbalkaur

Content Editor

Related News