ਦਿੱਲੀ-NCR ’ਚ ਪ੍ਰਦੂਸ਼ਣ ਤੋਂ ਕੋਈ ਰਾਹਤ ਨਹੀਂ, ‘ਬਹੁਤ ਖ਼ਰਾਬ’ ਸ਼੍ਰੇਣੀ ’ਚ ਰਹੀ ਹਵਾ ਗੁਣਵੱਤਾ

Wednesday, Nov 17, 2021 - 01:49 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨ.ਸੀ.ਆਰ.) ’ਚ ਬੁੱਧਵਾਰ ਨੂੰ ਹਵਾ ਗੁਣਵੱਤਾ ‘ਬਹੁਤ ਖ਼ਰਾਬ’ ਸ਼੍ਰੇਣੀ ’ਚ ਰਹੀ ਅਤੇ ਇਸ ਦੇ ਐਤਵਾਰ ਤੱਕ ਬਿਹਤਰ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (ਆਈ.ਐੱਮ.ਡੀ.) ਨੇ ਦੱਸਿਆ ਕਿ ਦਿੱਲੀ ’ਚ ਬੁੱਧਵਾਰ ਤੱਕ ਘੱਟੋ-ਘੱਟ ਤਾਪਮਾਨ ਇਸ ਮੌਸਮ ਦੇ ਆਮ ਤਾਪਮਾਨ ਤੋਂ ਤਿੰਨ ਡਿਗਰੀ ਘੱਟ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਰਹਿਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਦਿੱਲੀ-NCR ’ਚ ਪ੍ਰਦੂਸ਼ਣ : ਕੇਂਦਰ ਨੇ ਕਿਹਾ-  ਵਰਕ ਫਰਾਮ ਹੋਮ ਮੁਮਕਿਨ ਨਹੀਂ

ਸ਼ਹਿਰ ’ਚ ਮੰਗਲਵਾਰ ਸਵੇਰੇ 9 ਵਜੇ ਹਵਾ ਗੁਣਵੱਤਾ ਸੂਚਕਾਂਕ 389 ਸੀ, ਜੋ ਮੰਗਲਵਾਰ ਸ਼ਾਮ ਚਾਰ ਵਜੇ 403 ਹੋ ਗਿਆ ਸੀ ਅਤੇ ਹਵਾ ਗੁਣਵੱਤਾ ‘ਗੰਭੀਰ ਸ਼੍ਰੇਣੀ ’ਚ ਪਹੁੰਚ ਗਈ। ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.), ਫਰੀਦਾਬਾਦ ’ਚ 350, ਗਾਜ਼ੀਆਬਾਦ ’ਚ 368, ਗ੍ਰੇਟਰ ਨੋਇਡਾ ’ਚ 358, ਗੁਰੂਗ੍ਰਾਮ ’ਚ 354 ਅਤੇ ਨੋਇਡਾ ’ਚ 369 ਰਿਹਾ ਅਤੇ ਹਵਾ ਗੁਣਵੱਤਾ ‘ਬਹੁਤ ਖ਼ਰਾਬ’ ਸ਼੍ਰੇਣੀ ’ਚ ਰਹੀ। ਏ.ਕਿਊ.ਆਈ. ਨੂੰ ਜ਼ੀਰੋ ਤੋਂ 50 ‘ਚੰਗਾ’, 51 ਤੋਂ 100 ਦਰਮਿਆਨ ‘ਸੰਤੋਸ਼ਜਨਕ’, 101 ਤੋਂ 200 ਦਰਮਿਆਨ ‘ਮੱਧਮ’, 201 ਤੋਂ 300 ਦਰਮਿਆਨ ‘ਖ਼ਰਾਬ’, 301 ਤੋਂ 400 ਨੂੰ ‘ਬਹੁਤ ਖ਼ਰਾਬ’ਅਤੇ 401 ਤੋਂ 500 ਦਰਮਿਆਨ ‘ਗੰਭੀਰ’ ਮੰਨਿਆ ਜਾਂਦਾ ਹੈ। 

ਇਹ ਵੀ ਪੜ੍ਹੋ : ਦੇਸ਼ ਨੂੰ ਮਿਲ ਸਕਦੈ ਪਹਿਲਾ ਸਮਲਿੰਗੀ ਜੱਜ, ਸੁਪਰੀਮ ਕੋਰਟ ਕਾਲੇਜੀਅਮ ਨੇ ਕੀਤੀ ਸਿਫ਼ਾਰਿਸ਼

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News