ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ ''ਚ ਸ਼ਿਫਟ ਕਰਨ ਦੀ ਅਰਜ਼ੀ ਰੱਦ
Sunday, Jul 19, 2026 - 04:22 PM (IST)
ਨੈਸ਼ਨਲ ਡੈਸਕ : ਦਿੱਲੀ ਹਾਈ ਕੋਰਟ ਨੇ ਲੱਦਾਖੀ ਕਾਰਕੁੰਨ ਸੋਨਮ ਵਾਂਗਚੁਕ ਨੂੰ ਇਲਾਜ ਲਈ ਕਿਸੇ ਨਿੱਜੀ ਹਸਪਤਾਲ ਵਿੱਚ ਸ਼ਿਫਟ ਕਰਨ ਦੀ ਮੰਗ ਵਾਲੀ ਅਰਜ਼ੀ ਨੂੰ ਫਿਲਹਾਲ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਵਾਂਗਚੁਕ ਦੀ ਮੌਜੂਦਾ ਸਿਹਤ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਦਾ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦਾ ਫੈਸਲਾ ਉਚਿਤ ਸੀ ਅਤੇ ਇਹ ਕੋਈ ਮਨਮਾਨੀ ਕਾਰਵਾਈ ਨਹੀਂ ਸੀ।
ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਵਿੱਚ ਸ਼ਿਫਟ ਕਰਨ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਪਤਨੀ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਦਾ ਇਲਾਜ ਸਫਦਰਜੰਗ ਹਸਪਤਾਲ ਵਿੱਚ ਹੀ ਜਾਰੀ ਰਹੇਗਾ, ਜਿੱਥੇ ਏਮਜ਼ ਦੇ ਡਾਕਟਰ ਵੀ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਹਨ। ਸੁਣਵਾਈ ਦੌਰਾਨ ਅਦਾਲਤ ਨੇ ਸਪੱਸ਼ਟ ਕੀਤਾ ਕਿ ਸੋਨਮ ਵਾਂਗਚੁਕ ਕਿਸੇ ਕਿਸਮ ਦੀ ਹਿਰਾਸਤ ਵਿੱਚ ਨਹੀਂ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਸਪਤਾਲ ਵਿੱਚ ਮਿਲਣ ਦੀ ਪੂਰੀ ਇਜਾਜ਼ਤ ਦਿੱਤੀ ਗਈ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਇਲਾਜ ਨਾਲ ਜੁੜੇ ਸਾਰੇ ਅਗਲੇ ਫੈਸਲੇ ਡਾਕਟਰ ਸੋਨਮ ਵਾਂਗਚੁਕ ਦੀ ਸਹਿਮਤੀ ਨਾਲ ਹੀ ਲੈਣਗੇ।
ਹਾਈ ਕੋਰਟ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਂਦਰ ਸਰਕਾਰ, ਦਿੱਲੀ ਪੁਲਸ ਤੇ ਹਸਪਤਾਲ ਪ੍ਰਸ਼ਾਸਨ ਨੂੰ ਅਗਲੇ ਤਿੰਨ ਦਿਨਾਂ ਦੇ ਅੰਦਰ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਮੰਨਿਆ ਕਿ ਸਰੀਰਕ ਸਥਿਤੀ ਹਰ ਸਮੇਂ ਇੱਕੋ ਜਿਹੀ ਨਹੀਂ ਰਹਿੰਦੀ, ਇਸ ਲਈ ਵੱਡੇ ਹਿੱਤਾਂ ਅਤੇ ਮੈਡੀਕਲ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਣਾ ਲਾਜ਼ਮੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
