ਦਾਖਲਾ ਪ੍ਰੀਖਿਆ ਪਾਸ ਕਰਨ ਦੇ ਮਾਮਲੇ ''ਚ ਕੋਈ ਰਿਜ਼ਰਵੇਸ਼ਨ ਨਹੀਂ : ਸੁਪਰੀਮ ਕੋਰਟ

05/14/2019 1:27:12 AM

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸਪੱਸ਼ਟ ਕੀਤਾ ਕਿ ਦਾਖਲਾ ਪ੍ਰੀਖਿਆ ਪਾਸ ਕਰਨ ਲਈ ਕਿਸੇ ਕਿਸਮ ਦੀ ਰਿਜ਼ਰਵੇਸ਼ਨ ਨਹੀਂ ਹੋ ਸਕਦੀ। ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਸੰਜੀਵ ਖੰਨਾ ਦੇ ਬੈਂਚ ਨੇ ਕੇਂਦਰੀ ਅਧਿਆਪਕ ਪਾਤਰਤਾ ਪ੍ਰੀਖਿਆ (ਸੀ. ਟੀ. ਈ. ਟੀ.) 2019 'ਚ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਲਈ 10 ਫੀਸਦੀ ਦੀ ਰਿਜ਼ਰਵੇਸ਼ਨ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸੁਣਵਾਈ ਦੌਰਾਨ ਇਹ ਸਪੱਸ਼ਟੀਕਰਨ ਦਿੱਤਾ। ਬੈਂਚ ਨੇ ਕਿਹਾ ਕਿ ਕਿਸੇ ਵੀ ਵਰਗ ਲਈ ਰਿਜ਼ਰਵੇਸ਼ਨ ਦਾ ਮੁੱਦਾ ਦਾਖਲੇ ਦੇ ਦੌਰਾਨ ਹੀ ਆਏਗਾ।


Khushdeep Jassi

Content Editor

Related News