ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਕੋਈ ਰੋਕ ਨਹੀਂ: ਦਿੱਲੀ ਹਾਈ ਕੋਰਟ

Friday, Jan 30, 2026 - 05:47 AM (IST)

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਕੋਈ ਰੋਕ ਨਹੀਂ: ਦਿੱਲੀ ਹਾਈ ਕੋਰਟ

ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਸਪੱਸ਼ਟ ਕੀਤਾ ਕਿ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊ. ਐੱਫ. ਆਈ.) ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਮਹਿਲਾ ਪਹਿਲਵਾਨਾਂ ਵੱਲੋਂ ਦਰਜ ਜਿਨਸੀ ਸ਼ੋਸ਼ਣ ਮਾਮਲੇ ’ਚ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਕੋਈ ਰੋਕ ਨਹੀਂ ਹੈ।

ਜਸਟਿਸ ਸਵਰਨ ਕਾਂਤ ਸ਼ਰਮਾ ਨੇ ਸਿੰਘ ਵੱਲੋਂ ਦਾਇਰ ਉਸ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਹ ਟਿੱਪਣੀ ਕੀਤੀ, ਜਿਸ ’ਚ ਐੱਫ. ਆਈ. ਆਰ. ਅਤੇ ਉਨ੍ਹਾਂ ਖ਼ਿਲਾਫ਼ ਦਰਜ ਦੋਸ਼ਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਪਟੀਸ਼ਨਕਰਤਾ ਦੇ ਵਕੀਲ ਦੀ ਅਪੀਲ ’ਤੇ ਸੁਣਵਾਈ 21 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਅਤੇ ਅਗਲੀ ਤਰੀਕ ’ਤੇ ਹੇਠਲੀ ਅਦਾਲਤ ਦੇ ਰਿਕਾਰਡ ਮੰਗਵਾਉਣ ਦਾ ਹੁਕਮ ਦਿੱਤਾ।

ਅਦਾਲਤ ਨੇ ਕਿਹਾ ਕਿ ਪਟੀਸ਼ਨ ਦਾਖ਼ਲ ਹੋਣ ਦੇ ਬਾਵਜੂਦ ਹੁਣ ਤੱਕ ਉਸ ’ਤੇ ਬਹਿਸ ਨਹੀਂ ਹੋਈ ਹੈ। ਜਸਟਿਸ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ’ਚ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਕੋਈ ਰੋਕ ਨਹੀਂ ਹੈ। ਜ਼ਿਕਰਯੋਗ ਹੈ ਕਿ ਹੇਠਲੀ ਅਦਾਲਤ ਨੇ 21 ਮਈ, 2024 ਨੂੰ ਸਿੰਘ ਦੇ ਖ਼ਿਲਾਫ਼ ਜਿਨਸੀ ਸ਼ੋਸ਼ਣ ਸਮੇਤ ਹੋਰ ਦੋਸ਼ ਤੈਅ ਕੀਤੇ ਸਨ।


author

Inder Prajapati

Content Editor

Related News