ਨੋਬਲ ਪੁਰਸਕਾਰ ਜੇਤੂ ਅਮ੍ਰਿਤਆ ਸੇਨ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ

Tuesday, Dec 29, 2020 - 01:32 PM (IST)

ਨੋਬਲ ਪੁਰਸਕਾਰ ਜੇਤੂ ਅਮ੍ਰਿਤਆ ਸੇਨ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ

ਕੋਲਕਾਤਾ– ਨੋਬਲ ਪੁਰਸਕਾਰ ਵਿਜੇਤਾ ਅਰਥ ਸ਼ਾਸਤਰੀ ਅਮ੍ਰਿਤਆ ਸੇਨ ਨੇ ਦੇਸ਼ ’ਚ ਚਰਚਾ ਅਤੇ ਅਸਹਿਮਤੀ ਦੀ ਗੁੰਜਾਇਸ਼ ਘੱਟ ਹੁੰਦੇ ਜਾਣ ਨੂੰ ਲੈ ਕੇ ਰੋਸ਼ ਪ੍ਰਗਟ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਮੰਨਮਾਨੇ ਤਰੀਕੇ ਨਾਲ ਦੇਸ਼ਧ੍ਰੋਹ ਦੇ ਦੋਸ਼ ਲਗਾ ਕੇ ਲੋਕਾਂ ਨੂੰ ਬਿਨਾਂ ਮੁਕਦਮੇ ਦੇ ਜੇਲ ਭੇਜਿਆ ਜਾ ਰਿਹਾ ਹੈ। 

87 ਸਾਲਾ ਹਾਰਵਰਡ ਯੂਨੀਵਰਸਿਟੀ ਦੇ ਪ੍ਰੋਫੈਸਰ ਸੇਨ ਨੇ ਇਕ ਈ-ਮੇਲ ਰਾਹੀਂ ਦਿੱਤੀ ਇੰਟਰਵਿਊ ’ਚ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦਲੋਨ ਦਾ ਸਮਰਥਨ ਕੀਤਾ। ਨਾਲ ਹੀ ਉਨ੍ਹਾਂ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੀ ਸਮੀਖਿਆ ਕਰਨ ਲਈ ਇਕ ਮਜ਼ਬੂਤ ਆਧਾਰ ਹੈ। 

ਉਨ੍ਹਾਂ ਕਿਹਾ ਕਿ ਕੋਈ ਵਿਅਕਤੀ ਜੋ ਸਰਕਾਰ ਨੂੰ ਪਸੰਦ ਨਹੀਂ ਆ ਰਿਹਾ ਹੈ, ਉਸ ਨੂੰ ਸਰਕਾਰ ਦੁਆਰਾ ਅੱਤਵਾਦੀ ਐਲਾਨ ਕੀਤਾ ਜਾ ਸਕਦਾ ਹੈ ਅਤੇ ਜੇਲ ਭੇਜਿਆ ਜਾ ਸਕਦਾ ਹੈ। ਲੋਕਾਂ ਦੇ ਪ੍ਰਦਰਸ਼ਨ ਦੇ ਕਈ ਮੌਕੇ ਅਤੇ ਮੁਕਤ ਚਰਚਾ ਸੀਮਿਤ ਕਰ ਦਿੱਤੀ ਗਈ ਹੈ ਜਾਂ ਬੰਦ ਕਰ ਦਿੱਤੀ ਗਈਹੈ। ਅਰਥਸ਼ਾਸਤਰੀ ਨੇ ਕਿਹਾ ਕਿ ਅਸਹਿਮਤੀ ਅਤੇ ਚਰਚਾ ਦੀ ਗੁੰਜਾਇਸ਼ ਘੱਟ ਹੁੰਦੀ ਜਾ ਰਹੀ ਹੈ। ਲੋਕਾਂ ’ਤੇ ਦੇਸ਼ਧ੍ਰੋਹ ਦਾ ਮੰਨਮਾਨੇ ਤਰੀਕੇ ਨਾਲ ਦੋਸ਼ ਲਗਾ ਕੇ ਬਿਨਾਂ ਮੁਕਦਮਾ ਚਲਾਏ ਜੇਲ ਭੇਜਿਆ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ’ਤੇ ਦੁਖ ਜ਼ਾਹਰ ਕੀਤਾ ਕਿ ਕਨ੍ਹੀਆ ਕੁਮਾਰ, ਸ਼ੇਹਲਾ ਰਾਸ਼ਿਦ ਅਤੇ ਉਮਰ ਖ਼ਾਲਿਦ ਵਰਗੇ ਨੌਜਵਾਨ ਵਰਕਰਾਂ ਨਾਲ ਹਮੇਸ਼ਾ ਦੁਸ਼ਮਣਾ ਵਰਗਾ ਵਿਵਹਾਰ ਕੀਤਾ ਗਿਆ ਹੈ। 

ਉਨ੍ਹਾਂ ਨੇ ਦਾਅਵਾ ਕੀਤਾ ਕਿ ਸ਼ਾਂਤੀਪੂਰਨ ਅਤੇ ਅਹਿੰਸਕ ਤਰੀਕਿਆਂ ਦਾ ਇਸਤੇਮਾਲ ਕਰਨ ਵਾਲੇ ਕਨ੍ਹੀਆ ਜਾਂ ਖਾਲਿਦ ਜਾਂ ਸ਼ੇਹਲਾ ਵਰਗੇ ਨੌਜਵਾਨ ਅਤੇ ਦੂਰਦ੍ਰਿਸ਼ਟੀ ਰੱਖਣ ਵਾਲੇ ਨੇਤਾਵਾਂ ਨਾਲ ਰਾਜਨੀਤਿਕ ਸੰਪਤੀ ਦੀ ਤਰ੍ਹਾਂ ਵਿਵਹਾਰ ਕਰਨ ਦੀ ਬਜਾਏ ਉਨ੍ਹਾਂ ਨਾਲ ਦੁਸ਼ਮਣਾਂ ਵਰਗਾ ਵਤੀਰਾ ਕੀਤਾ ਜਾ ਰਿਹਾ ਹੈ। ਜਦਕਿ ਉਨ੍ਹਾਂ ਨੂੰ ਗਰੀਬਾਂ ਦੇ ਹਿੱਤਾਂ ਪ੍ਰਤੀ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਅੱਗੇ ਵਧਾਉਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। 


author

Rakesh

Content Editor

Related News