24 ਫਰਵਰੀ ਨੂੰ ਹਾਈ ਕੋਰਟ ਕਰੇਗਾ ‘ਨੌਦੀਪ’ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ

Monday, Feb 22, 2021 - 03:43 PM (IST)

24 ਫਰਵਰੀ ਨੂੰ ਹਾਈ ਕੋਰਟ ਕਰੇਗਾ ‘ਨੌਦੀਪ’ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ

ਹਰਿਆਣਾ— 23 ਸਾਲਾ ਮਜ਼ਦੂਰ ਅਧਿਕਾਰ ਕਾਰਕੁਨ ਨੌਦੀਪ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਯਾਨੀ ਕਿ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਸੁਣਵਾਈ ਹੋਈ। ਹਰਿਆਣਾ ਦੀ ਜੇਲ੍ਹ ’ਚ ਬੰਦ ਨੌਦੀਪ ਕੌਰ ਮਾਮਲੇ ਨੂੰ ਆਪਣੇ ਧਿਆਨ ਵਿਚ ਲੈਂਦੇ ਹੋਏ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਅਤੇ 24 ਫਰਵਰੀ ਤੱਕ ਜਵਾਬ ਮੰਗਿਆ ਹੈ। ਯਾਨੀ ਕਿ ਹਾਈ ਕੋਰਟ ਵਲੋਂ ਨੌਦੀਪ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਹੁਣ 24 ਫਰਵਰੀ ਨੂੰ ਨੌਦੀਪ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ: ਨੌਦੀਪ ਕੌਰ ਨੂੰ ਦੂਜੇ ਮਾਮਲੇ 'ਚ ਵੀ ਮਿਲੀ ਜ਼ਮਾਨਤ

ਸੂਤਰਾਂ ਮੁਤਾਬਕ ਜਸਟਿਸ ਅਰੁਣ ਕੁਮਾਰ ਤਿਆਗੀ ਦੀ ਬੈਂਚ ਨੇ ਆਦੇਸ਼ ਵਿਚ ਕਿਹਾ ਹੈ ਕਿ ਇਸ ਮਾਮਲੇ ਨੂੰ ਤੁਰੰਤ ਸੂਚੀਬੱਧ ਕੀਤਾ ਜਾਵੇ ਅਤੇ 24 ਫਰਵਰੀ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੱਕ ਮੁਲਤਵੀ ਕੀਤੀ ਜਾਵੇ। ਇਸ ਮਾਮਲੇ ਦੀ ਵੀਡੀਓ ਕਾਨਫਰੈਂਸਿੰਗ ਜ਼ਰੀਏ ਹੋਈ ਸੁਣਵਾਈ ਦੌਰਾਨ ਸੂਬਾ ਸਰਕਾਰ ਵਲੋਂ ਪੇਸ਼ ਹਰਿਆਣਾ ਦੇ ਵਕੀਲ ਨੇ ਇਸ ਨੋਟਿਸ ਨੂੰ ਸਵੀਕਾਰ ਕੀਤਾ ਅਤੇ ਇਸ ’ਤੇ ਜਵਾਬ ਦੇਣ ਲਈ ਸਮਾਂ ਮੰਗਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 2 ਕੇਸਾਂ ’ਚ ਉਨ੍ਹਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ। 

ਇਹ ਵੀ ਪੜ੍ਹੋ: ਮਨੀਸ਼ਾ ਗੁਲਾਟੀ ਨੂੰ 'ਨੌਦੀਪ ਕੌਰ' ਨਾਲ ਮੁਲਾਕਾਤ ਦੀ ਨਹੀਂ ਮਿਲੀ ਇਜਾਜ਼ਤ, ਜੇਲ੍ਹ ਸੁਪਰੀਡੈਂਟ ਨੇ ਕਹੀ ਇਹ ਗੱਲ

ਦੱਸਣਯੋਗ ਹੈ ਕਿ ਨੌਦੀਪ ਕੌਰ, ਪੰਜਾਬ ਦੇ ਮੁਕਸਤਰ ਜ਼ਿਲ੍ਹੇ ਦੇ ਗੰਧੜਾ ਪਿੰਡ ਦੀ ਰਹਿਣ ਵਾਲੀ ਹੈ। ਹਰਿਆਣਾ ਦੀ ਸੋਨੀਪਤ ਪੁਲਸ ਵਲੋਂ ਕੁੰਡਲੀ ਥਾਣੇ ਅਧੀਨ ਪੈਂਦੇ ਉਦਯੋਗਿਕ ਖੇਤਰ ਕੁੰਡਲੀ ਤੋਂ 12 ਜਨਵਰੀ ਨੂੰ ਨੌਦੀਪ ’ਤੇ ਕਤਲ ਦੀ ਕੋਸ਼ਿਸ਼ ਅਤੇ ਜ਼ਬਰੀ ਵਸੂਲੀ ਸਮੇਤ ਤਿੰਨ ਮਾਮਲੇ ਦਰਜ ਕੀਤੇ ਗਏ ਸਨ।  ਇਨ੍ਹਾਂ ਇਲਜ਼ਾਮਾਂ ਤਹਿਤ ਨੌਦੀਪ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਓਧਰ ਨੌਦੀਪ ਦੀ ਭੈਣ ਰਾਜਵੀਰ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਇਕ ਕਾਰਖਾਨੇ ਕੋਲ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਗਿ੍ਰਫ਼ਤਾਰ ਕੀਤਾ ਗਿਆ ਸੀ। ਉੱਥੇ ਹੀ ਪੁਲਸ ਦਾਅਵਾ ਕਰ ਰਹੀ ਹੈ ਕਿ ਉਹ ਅਤੇ ਮਜ਼ਦੂਰ ਸੰਘ ਦੇ ਹੋਰ ਮੈਂਬਰ ਕਾਮਿਆਂ ਨੂੰ ਤਨਖ਼ਾਹ ਨਾ ਦਿੱਤੇ ਜਾਣ ਦੀ ਆੜ ’ਚ ਗੈਰ-ਕਾਨੂੰਨੀ ਜ਼ਬਰੀ ਵਸੂਲੀ ਦੇ ਉਦੇਸ਼ਾਂ ਤੋਂ ਕੁੰਡਲੀ ਵਿਚ ਇਕ ਕਾਰਖਾਨੇ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੀ ਸੀ।

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਰਾਏ


author

Tanu

Content Editor

Related News