5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਦੇ ਦੋਸ਼ੀ ਨੂੰ ਜੱਜ ਨੇ ਸੁਣਵਾਈ 10 ਸਾਲ ਦੀ ਸਜ਼ਾ

04/20/2022 10:36:37 AM

ਨੋਇਡਾ (ਭਾਸ਼ਾ)– ਉੱਤਰ ਪ੍ਰਦੇਸ਼ ਦੇ ਗੌਤਮਬੁੱਧ ਨਗਰ ਜ਼ਿਲ੍ਹਾ ਅਦਾਲਤ ਨੇ 5 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਦੇ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਉਸ ’ਤੇ 10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ। ਇਕ ਅਧਿਕਾਰੀ ਨੇ ਦੱਸਿਆ ਕਿ ਐਡੀਸ਼ਨਲ ਸੈਸ਼ਨ ਜੱਜ ਮਨੋਜ ਕੁਮਾਰ ਪ੍ਰਥਮ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਜੁਰਮਾਨਾ ਨਾ ਚੁਕਾਉਣ ਦੀ ਸਥਿਤੀ ’ਚ ਦੋਸ਼ੀ ਨੂੰ ਇਕ ਸਾਲ ਦੀ ਵਾਧੂ ਜੇਲ੍ਹ ਦੀ ਸਜ਼ਾ ਭੁਗਤਣੀ ਪਵੇਗੀ।

ਵਿਸ਼ੇਸ਼ ਇਸਤਗਾਸਾ ਪੱਖ ਅਧਿਕਾਰੀ ਜੇ. ਪੀ. ਭਾਟੀ ਮੁਤਾਬਕ 1 ਮਾਰਚ 2017 ਨੂੰ ਨੋਇਡਾ ਦੇ ਥਾਣਾ ਫੇਸ-3 ਖੇਤਰ ਦੀ ਬੁੱਧ ਵਿਹਾਰ ਕਾਲੋਨੀ ਦੇ ਪਾਰਕ ’ਚ ਖੇਡ ਰਹੀ 5 ਸਾਲ ਦੀ ਬੱਚੀ ਨੂੰ ਦੋਸ਼ੀ ਨੌਜਵਾਨ ਪੈਸਿਆਂ ਦਾ ਲਾਲਚ ਦੇ ਕੇ ਆਪਣੇ ਨਾਲ ਲੈ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਨੇ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਬੱਚੀ ਦੇ ਰੋਣ ਦੀ ਆਵਾਜ਼ ਸੁਣ ਕੇ ਉਸ ਦੀ ਮਾਂ ਮੌਕੇ ’ਤੇ ਪਹੁੰਚ ਗਈ। ਇਸ ਦਰਮਿਆਨ ਦੋਸ਼ੀ ਬੱਚੀ ਨੂੰ ਛੱਡ ਕੇ ਮੌਕੇ ਤੋਂ ਫਰਾਰ ਹੋਣ ਲੱਗਾ ਪਰ ਲੋਕਾਂ ਨੇ ਉਸ ਨੂੰ ਫੜ ਲਿਆ। ਪੁਲਸ ਨੇ ਦੋਸ਼ੀ ਖ਼ਿਲਾਫ ਮਾਮਲਾ ਦਰਜ ਕਰ ਕੇ ਅਦਾਲਤ ’ਚ ਦੋਸ਼ ਪੱਤਰ ਦਾਇਰ ਕੀਤਾ ਸੀ। 19 ਅਪ੍ਰੈਲ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਦੋਸ਼ੀ ਦੀ ਸਜ਼ਾ ਦਾ ਐਲਾਨ ਕੀਤਾ।


Tanu

Content Editor

Related News