ਟਾਇਰ ਬਣਾਉਣ ਵਾਲੀ ਫੈਕਟਰੀ ''ਚ ਲੱਗੀ ਭਿਆਨਕ ਅੱਗ, ਮੌਕੇ ''ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ

Saturday, Apr 05, 2025 - 10:30 AM (IST)

ਟਾਇਰ ਬਣਾਉਣ ਵਾਲੀ ਫੈਕਟਰੀ ''ਚ ਲੱਗੀ ਭਿਆਨਕ ਅੱਗ, ਮੌਕੇ ''ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ

ਨੋਇਡਾ- ਨੋਇਡਾ ਦੇ ਸੂਰਜਪੁਰ ਥਾਣਾ ਖੇਤਰ 'ਚ ਸਥਿਤ ਟਾਇਰ ਬਣਾਉਣ ਵਾਲੀ ਫੈਕਟਰੀ 'ਚ ਸ਼ੁੱਕਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਫਾਇਰ ਵਿਭਾਗ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਊ ਵਿਭਾਗ ਦੀਆਂ 20 ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਅਜੇ ਤੱਕ ਇਸ 'ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ ਹੈ।

ਚੀਫ਼ ਫਾਇਰ ਅਫ਼ਸਰ (CFO) ਪ੍ਰਦੀਪ ਕੁਮਾਰ ਚੌਕ ਨੇ ਦੱਸਿਆ ਕਿ ਸੂਰਜਪੁਰ ਥਾਣਾ ਖੇਤਰ 'ਚ ਸਥਿਤ 'MRL ਟਾਇਰ' ਦੀ ਫੈਕਟਰੀ 'ਚ ਰਾਤ ਕਰੀਬ 10.30 ਵਜੇ ਅਣਪਛਾਤੇ ਕਾਰਨਾਂ ਕਾਰਨ ਅੱਗ ਲੱਗ ਗਈ। ਇਹ ਫੈਕਟਰੀ 'ਸਾਈਡ ਬੀ' ਉਦਯੋਗਿਕ ਖੇਤਰ ਵਿਚ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਚੀਫ਼ ਫਾਇਰ ਅਫ਼ਸਰ ਨੇ ਦੱਸਿਆ ਕਿ ਫਾਇਰ ਟੈਂਡਰ ਸ਼ੁੱਕਰਵਾਰ ਦੇਰ ਰਾਤ ਤੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਹੁਣ ਤੱਕ 80 ਫੀਸਦੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।


author

Tanu

Content Editor

Related News