ਕੁੜੀ ਨਾਲ ਤਿੰਨ ਨੌਜਵਾਨਾਂ ਨੇ ਕੀਤਾ ਸਮੂਹਿਕ ਜਬਰ ਜ਼ਿਨਾਹ, 2 ਦੋਸ਼ੀ ਗ੍ਰਿਫ਼ਤਾਰ

05/14/2022 3:01:44 PM

ਨੋਇਡਾ (ਭਾਸ਼ਾ)- ਨੋਇਡਾ ਦੇ ਸੈਕਟਰ-24 ਖੇਤਰ ਦੇ ਸੈਕਟਰ-12 ਸਥਿਤ ਸ਼ਿਮਲਾ ਪਾਰਕ 'ਚ ਤਿੰਨ ਨੌਜਵਾਨਾਂ ਨੇ ਇਕ ਕੁੜੀ ਨਾਲ ਸਮੂਹਿਕ ਜਬਰ ਜ਼ਿਨਾਹ ਕੀਤਾ। ਪੁਲਸ ਨੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂ ਕਿ ਇਕ ਦੋਸ਼ੀ ਫਰਾਰ ਹੈ। ਸੈਕਟਰ-24 ਦੇ ਥਾਣਾ ਇੰਚਾਰਜ ਇੰਸਪੈਕਟਰ ਗਿਆਨ ਸਿੰਘ ਨੇ ਦੱਸਿਆ ਕਿ ਹਰੌਲਾ ਪਿੰਡ ਦੀ ਇਕ ਕੁੜੀ ਨੇ ਪੁਲਸ 'ਚ ਰਿਪੋਰਟ ਦਰਜ ਕਰਵਾਈ ਹੈ ਕਿ ਰੰਜੀਤ ਨਾਮੀ ਨੌਜਵਾਨ ਸ਼ੁੱਕਰਵਾਰ ਰਾਤ ਉਸ ਨੂੰ ਲੈ ਕੇ ਸੈਕਟਰ-12 ਸਥਿਤ ਸ਼ਿਮਲਾ ਪਾਰਕ ਘੁੰਮਣ ਆਇਆ, ਜਿੱਥੇ ਉਸ ਦੇ ਦੋਸਤ ਅਮਿਤ ਅਤੇ ਪੰਕਜ ਵੀ ਪਹੁੰਚ ਗਏ।

ਇਹ ਵੀ ਪੜ੍ਹੋ : PM ਮੋਦੀ ਨੇ 'ਮਨ ਕੀ ਬਾਤ' ਲਈ ਦੇਸ਼ ਵਾਸੀਆਂ ਤੋਂ ਮੰਗੇ ਸੁਝਾਅ, ਜਾਰੀ ਕੀਤਾ ਇਹ ਟੈਲੀਫ਼ੋਨ ਨੰਬਰ

ਉਨ੍ਹਾਂ ਦੱਸਿਆ ਕਿ ਪੀੜਤਾ ਦਾ ਦੋਸ਼ ਹੈ ਕਿ ਤਿੰਨਾਂ ਨੇ ਉਸ ਨਾਲ ਜਬਰ ਜ਼ਿਨਾਹ ਕੀਤਾ। ਉਨ੍ਹਾਂ ਦੱਸਿਆ ਕਿ ਘਟਨਾ ਦੀ ਰਿਪੋਟਰ ਦਰਜ ਕਰ ਕੇ ਪੁਲਸ ਨੇ ਦੋਸ਼ੀ ਰੰਜੀਤ ਅਤੇ ਪੰਕਜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਮਿਤ ਫਰਾਰ ਹੈ, ਪੁਲਸ ਉਸ ਦੀ ਭਾਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਪੀੜਤਾ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਭੇਜਿਆ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News