ਨੋਇਡਾ ''ਚ ਸ਼ਾਂਤੀਪੂਰਨ ਨਿਕਲਿਆ ਘਰੇਲੂ ਸਹਾਇਕਾਂ ਦਾ ਵਿਰੋਧ ਪ੍ਰਦਰਸ਼ਨ, ਪੁਲਸ ਨੇ ਸੰਭਾਲਿਆ ਚਾਰਜ

Tuesday, Apr 14, 2026 - 01:59 PM (IST)

ਨੋਇਡਾ ''ਚ ਸ਼ਾਂਤੀਪੂਰਨ ਨਿਕਲਿਆ ਘਰੇਲੂ ਸਹਾਇਕਾਂ ਦਾ ਵਿਰੋਧ ਪ੍ਰਦਰਸ਼ਨ, ਪੁਲਸ ਨੇ ਸੰਭਾਲਿਆ ਚਾਰਜ

ਨੋਇਡਾ : ਉੱਤਰ ਪ੍ਰਦੇਸ਼ ਦੇ ਨੋਇਡਾ ਵਿਚ ਚੱਲ ਰਹੇ ਵਿਰੋਧ-ਪ੍ਰਦਰਸ਼ਨ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਪੂਰੀ ਤਰੀਕੇ ਨਾਲ ਚੌਕਸ ਦਿਖਾਈ ਦੇ ਰਿਹਾ ਹੈ। ਨੋਇਡਾ ਪੁਲਸ ਨੇ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਸਥਾਨਾਂ 'ਤੇ ਸਖ਼ਤ ਪੁਲਸ ਤਾਇਨਾਤ ਕਰ ਦਿੱਤੀ, ਜਿਸ ਨਾਲ ਕਾਨੂੰਨ ਵਿਵਸਥਾ ਪੂਰੀ ਤਰੀਕੇ ਨਾਲ ਕੰਟਰੋਲ ਵਿਚ ਬਣੀ ਰਹੀ। ਮੰਗਲਵਾਰ ਨੂੰ ਪੁਲਸ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਨੋਇਡਾ ਸੈਕਟਰ 121 ਗੜ੍ਹੀ ਚੌਖੰਡੀ ਪਿੰਡ ਕਲੀਓ ਕਾਉਂਟੀ ਸੋਸਾਇਟੀ ਅਤੇ ਸੈਕਟਰ 70, ਨੋਇਡਾ ਵਿਚ ਘਰੇਲੂ ਨੌਕਰਾਂ (ਨੌਕਰਾਣੀਆਂ)) ਨੇ ਆਪਣੀ ਤਨਖਾਹ ਵਧਾਉਣ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤੇ। 

ਇਹ ਵੀ ਪੜ੍ਹੋ - ਪ੍ਰਦਰਸ਼ਨ ਵਿਚਾਲੇ ਸਰਕਾਰ ਨੇ ਵਧਾ'ਤੀ ਕਰਮਚਾਰੀਆਂ ਦੀ ਤਨਖ਼ਾਹ, CM ਯੋਗੀ ਨੇ ਕੀਤਾ ਐਲਾਨ

ਇਨ੍ਹਾਂ ਸਾਰੇ ਸਥਾਨਾਂ ਦੀ ਇਕ ਹੀ ਘਟਨਾ ਸਥਾਨ ਦੇ ਰੂਪ ਵਿਚ ਪਛਾਣ ਕੀਤੀ ਗਈ, ਜਿਥੇ ਵੱਡੀ ਗਿਣਤੀ ਵਿਚ ਔਰਤਾਂ ਸ਼ਾਂਤੀਪੂਰਵਕ ਤਰੀਕੇ ਨਾਲ ਆਪਣੀਆਂ ਮੰਗਾਂ ਦੇ ਸਬੰਧ ਵਿਚ ਇਕੱਠੀਆਂ ਹੋਈਆਂ ਸਨ। ਪੁਲਸ ਪ੍ਰਸ਼ਾਸਨ ਨੇ ਕਿਸੇ ਵੀ ਅਣਸੁਖਾਵੀਂ ਸਥਿਤੀ ਨੂੰ ਪੈਦਾ ਹੋਣ ਤੋਂ ਰੋਕਣ ਲਈ ਮੌਕੇ 'ਤੇ ਲੋੜੀਂਦੀ ਪੁਲਸ ਫੋਰਸ ਅਤੇ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਸਨ। ਅਧਿਕਾਰੀਆਂ ਅਨੁਸਾਰ, ਵਿਰੋਧ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਿਹਾ ਅਤੇ ਕਿਤੇ ਵੀ ਕਾਨੂੰਨ ਵਿਵਸਥਾ ਭੰਗ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਪੁਲਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਜਾਂ ਗੁੰਮਰਾਹਕੁੰਨ ਜਾਣਕਾਰੀ ਨੂੰ ਨਜ਼ਰਅੰਦਾਜ਼ ਕਰਨ ਅਤੇ ਗੈਰ-ਪ੍ਰਮਾਣਿਤ ਖ਼ਬਰਾਂ ਸਾਂਝੀਆਂ ਕਰਨ ਤੋਂ ਗੁਰੇਜ਼ ਕਰਨ।

ਇਹ ਵੀ ਪੜ੍ਹੋ - ਹੁਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਬਰਾਬਰ DA! ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਅਫਵਾਹਾਂ ਫੈਲਾਉਣ ਅਤੇ ਹਫੜਾ-ਦਫੜੀ ਮਚਾਉਣ ਵਾਲਿਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰੇਟ ਗੌਤਮ ਬੁੱਧ ਨਗਰ ਨੇ ਦੁਹਰਾਇਆ ਕਿ ਜ਼ਿਲ੍ਹੇ ਵਿੱਚ ਸ਼ਾਂਤੀ, ਸੁਰੱਖਿਆ ਅਤੇ ਜਨਤਕ ਸਹੂਲਤਾਂ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਪ੍ਰਸ਼ਾਸਨ ਇਸ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News