ਨੋਇਡਾ ਬੱਸ ਅਗਨੀਕਾਂਡ ''ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
Thursday, Sep 24, 2026 - 12:02 PM (IST)
ਗ੍ਰੇਟਰ ਨੋਇਡਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਬੱਸ ਅੱਗ ਕਾਂਡ ਕਾਰਨ ਹੋਈਆਂ 9 ਲੋਕਾਂ ਦੀਆਂ ਮੌਤਾਂ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਇਸ ਹਾਦਸੇ ਵਿਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ PMNRF ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਮੁਤਾਬਕ ਗ੍ਰੇਟਰ ਨੋਇਡਾ ਵਿੱਚ ਇੱਕ ਡਬਲ-ਡੈਕਰ ਬੱਸ ਵਿੱਚ ਭਿਆਨਕ ਅੱਗ ਲੱਗਣ ਕਾਰਨ ਇੱਕ ਔਰਤ ਸਮੇਤ 9 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਸ਼ਰਾਬ ਲਈ ਪੁੱਤ ਨੂੰ ਨਹੀਂ ਦਿੱਤੇ 60 ਰੁਪਏ...! ਕੁਹਾੜੀ ਮਾਰ ਕਰ 'ਤਾ ਮਾਂ ਦਾ ਕਤਲ, UP 'ਚ ਵੱਡੀ ਵਾਰਦਾਤ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਸਬੰਧ ਵਿਚ ਐਕਸ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ, ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਚ ਬੱਸ ਨੂੰ ਲੱਗੀ ਭਿਆਨਕ ਅੱਗ ਘਟਨਾ ਦੌਰਾਨ ਹੋਈ ਲੋਕਾਂ ਦੇ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਜਿਨ੍ਹਾਂ ਲੋਕਾਂ ਨੇ ਆਪਣਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀ ਸੰਵੇਦਨਾ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਥਨਾ ਕਰਦਾ ਹਾਂ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਮਿਲੇਗੀ। ਜ਼ਖਮੀਆਂ ਨੂੰ 50,000 ਰੁਪਏ ਮਿਲਣਗੇ।" ਮਿਲੀ ਜਾਣਕਾਰੀ ਅਨੁਸਾਰ ਜਦੋਂ ਬੱਸ ਨੂੰ ਅੱਗ ਲੱਗੀ ਤਾਂ ਉਸ ਵਿੱਚ 30 ਤੋਂ ਵੱਧ ਯਾਤਰੀ ਸਵਾਰ ਸਨ।
ਇਹ ਵੀ ਪੜ੍ਹੋ : ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ ਵਲੋਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
