ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ
Sunday, Mar 16, 2025 - 12:29 AM (IST)

ਨਵੀਂ ਦਿੱਲੀ- ਕਲਾ, ਸਾਹਿਤ, ਸਿੱਖਿਆ, ਖੇਡਾਂ, ਦਵਾਈ ਤੇ ਸਮਾਜ ਸੇਵਾ ਆਦਿ ਖੇਤਰਾਂ ’ਚ ਵਿਸ਼ੇਸ਼ ਤੇ ਬੇਮਿਸਾਲ ਪ੍ਰਾਪਤੀਆਂ ਲਈ ਦਿੱਤੇ ਜਾਣ ਵਾਲੇ ਪਦਮ ਪੁਰਸਕਾਰਾਂ ਲਈ ਆਨਲਾਈਨ ਨਾਮਜ਼ਦਗੀਆਂ ਤੇ ਸਿਫ਼ਾਰਸ਼ਾਂ ਦੀ ਪ੍ਰਕਿਰਿਆ ਸ਼ਨੀਵਾਰ ਸ਼ੁਰੂ ਹੋ ਗਈ।
ਗ੍ਰਹਿ ਮੰਤਰਾਲਾ ਦੇ ਬੁਲਾਰੇ ਨੇ ਕਿਹਾ ਕਿ ਅਗਲੇ ਸਾਲ ਗਣਤੰਤਰ ਦਿਵਸ ’ਤੇ ਐਲਾਨੇ ਜਾਣ ਵਾਲੇ ਪਦਮ ਪੁਰਸਕਾਰ-2026 ਲਈ ਨਾਮਜ਼ਦਗੀਆਂ ਦੀ ਆਖਰੀ ਮਿਤੀ 31 ਜੁਲਾਈ ਹੈ।
ਨਾਮਜ਼ਦਗੀਆਂ/ਸਿਫਾਰਸ਼ਾਂ ਗ੍ਰਹਿ ਮੰਤਰਾਲਾ ਦੇ ਰਾਸ਼ਟਰੀ ਪੁਰਸਕਾਰ ਪੋਰਟਲ ’ਤੇ ਆਨਲਾਈਨ ਹਾਸਲ ਕੀਤੀਆਂ ਜਾਣਗੀਆਂ। ਪਦਮ ਪੁਰਸਕਾਰਾਂ ਅਧੀਨ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਪਦਮ ਵਿਭੂਸ਼ਣ, ਪਦਮ ਭੂਸ਼ਣ ਤੇ ਪਦਮਸ਼੍ਰੀ ਦਿੱਤੇ ਜਾਂਦੇ ਹਨ।