''ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ'' 2026 ਲਈ ਨਾਮਜ਼ਦਗੀਆਂ ਸ਼ੁਰੂ; 31 ਜੁਲਾਈ ਤੱਕ ਕਰ ਸਕੋਗੇ ਅਪਲਾਈ

Tuesday, Jun 23, 2026 - 07:22 PM (IST)

''ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ'' 2026 ਲਈ ਨਾਮਜ਼ਦਗੀਆਂ ਸ਼ੁਰੂ; 31 ਜੁਲਾਈ ਤੱਕ ਕਰ ਸਕੋਗੇ ਅਪਲਾਈ

ਨਵੀਂ ਦਿੱਲੀ:  'ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ' 2026 ਦੇ ਪੁਰਸਕਾਰਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਰੀ ਕੀਤੀ ਜਾਣਕਾਰੀ ਅਨੁਸਾਰ ਉਮੀਦਵਾਰਾਂ ਲਈ ਭਾਰਤੀ ਨਾਗਰਿਕ ਹੋਣਾ ਤੇ 31 ਜੁਲਾਈ 2026 ਤੱਕ 5 ਤੋਂ 18 ਸਾਲ ਦੀ ਉਮਰ ਦੇ ਵਿਚਕਾਰ ਹੋਣਾ ਲਾਜ਼ਮੀ ਹੈ। ਦਿਲਚਸਪੀ ਰੱਖਣ ਵਾਲੇ ਬੱਚੇ ਜਾਂ ਸੰਸਥਾਵਾਂ https://awards.gov.in ਪੋਰਟਲ 'ਤੇ 31 ਜੁਲਾਈ 2026 ਤੱਕ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਇਹ ਪੁਰਸਕਾਰ ਸਿਰਫ਼ ਇੱਕ ਮੈਡਲ ਜਾਂ ਸਰਟੀਫਿਕੇਟ ਨਹੀਂ ਹੈ, ਸਗੋਂ ਇਹ ਦੇਸ਼ ਦੇ ਭਵਿੱਖ ਦੇ ਨਿਰਮਾਤਾਵਾਂ ਦੇ ਜਜ਼ਬੇ ਅਤੇ ਸਿਰਜਣਾਤਮਕਤਾ ਦਾ ਸਨਮਾਨ ਹੈ।

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ 5 ਤੋਂ 18 ਸਾਲ ਦੇ ਬੱਚਿਆਂ ਦੀਆਂ ਅਸਾਧਾਰਨ ਪ੍ਰਾਪਤੀਆਂ ਨੂੰ ਮਾਨਤਾ ਦੇਣ ਲਈ 'ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ' (PMRBP) ਦਿੱਤੇ ਜਾ ਰਹੇ ਹਨ। ਇਹ ਪੁਰਸਕਾਰ ਭਾਰਤ ਦੇ ਰਾਸ਼ਟਰਪਤੀ ਦੁਆਰਾ ਨਵੀਂ ਦਿੱਲੀ ਵਿੱਚ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਪ੍ਰਦਾਨ ਕੀਤੇ ਜਾਂਦੇ ਹਨ। ਇਹ ਸਨਮਾਨ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ, ਸਮਾਜ ਸੇਵਾ, ਵਾਤਾਵਰਣ, ਖੇਡਾਂ, ਕਲਾ ਅਤੇ ਸੱਭਿਆਚਾਰ, ਅਤੇ ਵਿਗਿਆਨ ਤੇ ਤਕਨਾਲੋਜੀ ਦੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੋਵੇ।

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇਹ ਪੁਰਸਕਾਰ ਸਮਾਰੋਹ ਹਰ ਸਾਲ 'ਵੀਰ ਬਾਲ ਦਿਵਸ' (26 ਦਸੰਬਰ) ਦੇ ਮੌਕੇ 'ਤੇ ਆਯੋਜਿਤ ਕੀਤਾ ਜਾਂਦਾ ਹੈ। ਇਹ ਦਿਨ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਜੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਦੇ ਅਦੁੱਤੀ ਸਾਹਸ ਤੇ ਸ਼ਹਾਦਤ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਸਰਕਾਰ ਦਾ ਉਦੇਸ਼ ਅਜੋਕੇ ਸਮੇਂ ਦੀ ਨੌਜਵਾਨ ਪ੍ਰਤਿਭਾ ਨੂੰ ਸਾਡੇ ਇਤਿਹਾਸ ਦੀ ਅਮੀਰ ਵਿਰਾਸਤ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ। ਪੁਰਸਕਾਰ ਦੇ ਜੇਤੂ ਅਤੇ ਪ੍ਰਾਪਤੀਆਂ ਸਾਲ 2019 ਤੋਂ ਹੁਣ ਤੱਕ ਕੁੱਲ 203 ਬੱਚਿਆਂ ਨੂੰ ਇਸ ਵੱਕਾਰੀ ਪੁਰਸਕਾਰ ਨਾਲ ਨਿਵਾਜਿਆ ਜਾ ਚੁੱਕਾ ਹੈ।  

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Shubam Kumar

Content Editor

Related News