ਗੈਰ-ਭਾਜਪਾ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ : ਉਮਰ, ਮਹਿਬੂਬਾ

Thursday, Nov 19, 2020 - 02:06 PM (IST)

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ 2 ਸਾਬਕਾ ਮੁੱਖ ਮੰਤਰੀਆਂ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਨੇ ਜ਼ਿਲ੍ਹਾ ਵਿਕਾਸ ਪ੍ਰੀਸ਼ਦ (ਡੀ.ਡੀ.ਸੀ.) ਦੀ ਚੋਣ 'ਚ ਗੈਰ-ਭਾਜਪਾ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਦਾ ਦੋਸ਼ ਲਾਇਆ ਹੈ। ਇਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਉਸ ਟਵੀਟ 'ਤੇ ਸਵਾਲ ਚੁੱਕਿਆ ਹੈ, ਜਿਸ 'ਚ ਕਿਹਾ ਗਿਆ ਸੀ ਕਿ ਇਹ ਸੁਰੱਖਿਅਤ ਅਤੇ ਅੱਤਵਾਦ-ਮੁਕਤ ਜੰਮੂ ਕਸ਼ਮੀਰ ਹੈ। ਨੈਸ਼ਨਲ ਕਾਨਫਰੰਸ (ਨੇਕਾਂ) ਦੇ ਉੱਪ ਪ੍ਰਧਾਨ ਉਮਰ ਅਬਦੁੱਲਾ ਨੇ ਦੋਸ਼ ਲਗਾਇਆ ਕਿ ਜੰਮੂ-ਕਸ਼ਮੀਰ 'ਚ ਪ੍ਰਸ਼ਾਸਨ ਭਗਵਾ ਪਾਰਟੀ ਦਾ ਵਿਰੋਧ ਕਰਨ ਵਾਲਿਆਂ ਨੂੰ ਇਕ ਬਹਾਨੇ ਦੇ ਰੂਪ 'ਚ ਇਸਤੇਮਾਲ ਕਰ ਕੇ ਭਾਜਪਾ ਦੀ ਮਦਦ ਕਰ ਰਿਹਾ ਹੈ।

ਇਹ ਵੀ ਪੜ੍ਹੋ : 6ਵੀਂ 'ਚ ਪੜ੍ਹਦੀ ਮਾਸੂਮ ਬੱਚੀ 10 ਕਿਲੋਮੀਟਰ ਪੈਦਲ ਚੱਲ ਕੇ ਪਿਤਾ ਖ਼ਿਲਾਫ਼ ਇਹ ਸ਼ਿਕਾਇਤ ਕਰਨ ਲਈ ਪਹੁੰਚੀ

ਅਬਦੁੱਲਾ ਨੇ ਟਵੀਟ ਕਰ ਕੇ ਕਿਹਾ,''ਜੰਮੂ-ਕਸ਼ਮੀਰ 'ਚ ਇਹ ਕਿਸ ਤਰ੍ਹਾਂ ਦੀ ਚੋਣ ਹੋ ਰਹੀ ਹੈ, ਜਿੱਥੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ? ਕਈ ਇਹ ਸੁਰੱਖਿਅਤ ਅਤੇ ਅੱਤਵਾਦ-ਮੁਕਤ ਜੰਮੂ ਕਸ਼ਮੀਰ ਹੈ, ਜਿਸ ਬਾਰੇ ਗ੍ਰਹਿ ਮੰਤਰੀ ਨੇ ਕੱਲ ਟਵੀਟ ਕੀਤਾ ਸੀ।'' ਉਨ੍ਹਾਂ ਨੇ ਨੈਸ਼ਨਲ ਕਾਨਫਰੰਸ ਨੇਤਾ ਅਤੇ ਸਾਬਕਾ ਮੰਤਰੀ ਨਾਸਿਰ ਅਸਲਮ ਵਾਨੀ ਦੇ ਇਕ ਟਵੀਟ ਨੂੰ ਵੀ ਰੀਟਵੀਟ ਕੀਤਾ, ਜਿਸ 'ਚ ਲਿਖਿਆ ਸੀ ਕਿ ਭਾਜਪਾ ਦੇ ਉਮੀਦਵਾਰ ਅਤੇ ਉਸ ਦੇ ਵਰਕਰਾਂ ਨੂੰ ਵਿਅਕਤੀਗਤ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ, ਜਦੋਂ ਕਿ ਹੋਰ ਉਮੀਦਵਾਰਾਂ ਨੂੰ ਇਸ ਤੋਂ ਵਾਂਝੇ ਕੀਤਾ ਜਾ ਰਿਹਾ ਹੈ। ਕੀ ਇਹ ਚੋਣ ਨੂੰ ਪ੍ਰਭਾਵਿਤ ਕਰਨ ਲਈ ਪ੍ਰਸ਼ਾਸਨ ਦਾ ਨਵਾਂ ਮੰਤਰ ਹੈ। ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਧਾਨ ਮੁਫ਼ਤੀ ਨੇ ਦੋਸ਼ ਲਗਾਇਆ ਕਿ ਭਾਜਪਾ ਉਮੀਦਵਾਰਾਂ ਨੂੰ ਸੁਰੱਖਿਆ ਉਪਲੱਬਧ ਕਰਵਾਈ ਜਾ ਰਹੀ ਹੈ, ਜਦੋਂ ਕਿ ਹੋਰ ਉਮੀਦਵਾਰਾਂ ਨੂੰ ਸੁਤੰਤਰ ਰੂਪ ਨਾਲ ਪ੍ਰਚਾਰ ਕਰਨ ਦੀ ਵੀ ਮਨਜ਼ੂਰੀ ਨਹੀਂ ਹੈ ਅਤੇ ਸੁਰੱਖਿਆ ਦਾ ਦਿਖਾਵਾ ਕਰ ਕੇ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : 6 ਸਾਲਾ ਬੱਚੇ ਨੂੰ ਮਿਲੀ ਸਪੇਨ ਦੀ ਮਾਂ, ਵਿਦਾਈ ਸਮੇਂ ਰੋਕਿਆਂ ਨਾ ਰੁਕੇ ਸਭ ਦੇ ਹੰਝੂ (ਤਸਵੀਰਾਂ)


DIsha

Content Editor

Related News