ਕੁਲਗਾਮ 'ਚ ਗੈਰ-ਕਸ਼ਮੀਰ ਮਜ਼ਦੂਰਾਂ ਨੂੰ ਅੱਤਵਾਦੀਆਂ ਨੇ ਮਾਰੀਆਂ ਗੋਲੀਆਂ, 2 ਦੀ ਮੌਤ ਤੇ 1 ਜ਼ਖਮੀ
Sunday, Oct 17, 2021 - 08:15 PM (IST)
ਨੈਸ਼ਨਲ ਡੈਸਕ-ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵੱਲੋਂ ਆਮ ਨਗਾਰਿਕਾਂ ਨੂੰ ਨਿਸ਼ਾਨਾ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਐਤਵਾਰ ਨੂੰ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਅੱਤਵਾਦੀਆਂ ਨੇ ਮਜ਼ਦੂਰਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਇਸ ਘਟਨਾ 'ਚ ਗੈਰ ਕਮਸ਼ੀਰੀ ਦੋ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਜ਼ਖਮੀ ਹੋ ਗਿਆ ਹੈ ਜਿਸ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਵਧੀਆ ਸਿਹਤ ਸੇਵਾਵਾਂ ਕਾਰਨ ਹੀ ਕੋਰੋਨਾ 'ਤੇ ਪਾਇਆ ਜਾ ਸਕਿਆ ਕਾਬੂ : ਯੋਗੀ
ਗੋਲੀ ਮਾਰਨ ਤੋਂ ਬਾਅਦ ਅੱਤਵਾਦੀ ਉਥੋ ਭੱਜਣ 'ਚ ਕਾਮਯਾਬ ਰਹੇ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਅੱਤਵਾਦੀਆਂ ਵਿਰੁੱਧ ਸਰਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ।ਕੁਲਗਾਮ 'ਚ ਹੋਏ ਅੱਤਵਾਦੀ ਹਮਲੇ ਦੀ ਜੰਮੂ-ਕਸ਼ਮੀਰ ਪੁਲਸ ਨੇ ਵੀ ਪੁਸ਼ਟ ਕਰ ਦਿੱਤੀ ਹੈ। ਪੁਲਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਮਜ਼ਦੂਰਾਂ 'ਤੇ ਅੱਤਵਾਦੀਆਂ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ।
ਇਹ ਵੀ ਪੜ੍ਹੋ : ਰੂਸ 'ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਹੁਣ ਤੱਕ ਦੇ ਸਭ ਤੋਂ ਜ਼ਿਆਦਾ ਮਾਮਲੇ
ਜ਼ਿਕਰਯੋਗ ਹੈ ਕਿ ਬੀਤੇ ਕੱਲ ਵੀ ਅੱਤਵਾਦੀਆਂ ਨੇ ਪੁਲਵਾਮਾ ਅਤੇ ਸ਼੍ਰੀਨਗਰ 'ਚ ਦੋ ਲੋਕਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਨ੍ਹਾਂ 'ਚੋਂ ਸ਼੍ਰੀਨਗਰ 'ਚ ਬਿਹਾਰ ਦੇ ਰਹਿਣ ਵਾਲੇ ਅਰਵਿੰਦ ਕੁਮਾਰ ਜੋ ਕਿ ਗੋਲਗੱਪੇ ਦੀ ਰੇਹੜੀ ਲਾਉਂਦਾ ਸੀ, ਉਸ ਦੇ ਸਿਰ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਉਥੇ, ਪੁਲਵਾਮਾ 'ਚ ਯੂ.ਪੀ. ਦੇ ਨਿਵਾਸੀ ਸਗੀਰ ਅਹਿਮਦ ਨੂੰ ਮਾਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਅਮਰੀਕਾ ਨੇ ਫਾਈਜ਼ਰ ਦੀਆਂ ਲੱਖਾਂ ਖੁਰਾਕਾਂ ਨਾਲ ਕੀਤੀ ਪਾਕਿਸਤਾਨ ਦੀ ਸਹਾਇਤਾ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।