ਉੱਤਰ ਭਾਰਤ ''ਚ ਠੰਡ ਦਾ ਕਹਿਰ ਜਾਰੀ, ਧੁੰਦ ਕਾਰਨ ਕਈ ਟਰੇਨਾਂ ਲੇਟ

01/23/2021 10:05:35 AM

ਨਵੀਂ ਦਿੱਲੀ- ਦੇਸ਼ ਦੇ ਉੱਤਰੀ ਹਿੱਸੇ 'ਚ ਹਾਲੇ ਹੀ ਠੰਡ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ (ਆਈ.ਐੱਮ.ਡੀ.) ਅਨੁਸਾਰ ਉੱਤਰ ਭਾਰਤ 'ਚ ਆਉਣ ਵਾਲੇ ਕੁਝ ਦਿਨਾਂ 'ਚ ਮੌਸਮ ਦੇ ਮੁੜ ਬਦਲਣ ਦੀ ਉਮੀਦ ਹੈ। ਦਿੱਲੀ 'ਚ 25 ਦਸੰਬਰ ਤੋਂ ਬਾਅਦ ਇਕ ਵਾਰ ਫਿਰ ਤਾਪਮਾਨ 'ਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਉੱਥੇ ਹੀ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੰਜਾਬ, ਹਰਿਆਣਾ 'ਚ ਠੰਡ ਅਤੇ ਧੁੰਦ ਦਾ ਕਹਿਰ ਬਰਕਰਾਰ ਹੈ। 

PunjabKesariਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਹੋਣ ਕਾਰਨ ਹਵਾਵਾਂ ਦਾ ਰੁਖ ਬਦਲ ਰਿਹਾ ਹੈ। ਦਿੱਲੀ ਨੂੰ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਤੋਂ ਮਾਮੂਲੀ ਰਾਹਤ ਮਿਲਦੀ ਜ਼ਰੂਰੀ ਦਿਖਾਈ ਦੇ ਰਹੀ ਹੈ ਪਰ ਸਵੇਰ ਦੇ ਸਮੇਂ ਕੁਝ ਥਾਂਵਾਂ 'ਤੇ ਧੁੰਦ ਦੀ ਚਾਦਰ ਦੇਖਣ ਨੂੰ ਮਿਲ ਰਹੀ ਹੈ। ਦਿੱਲੀ 'ਚ ਸਵੇਰ ਦੇ ਸਮੇਂ ਘੱਟੋ-ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ, ਅੱਜ ਸਵੇਰੇ 5.30 ਵਜੇ ਪਾਲਮ ਅਤੇ ਸਫ਼ਦਰਗੰਜ 'ਚ ਘੱਟੋ-ਘੱਟ 9.4 ਡਿਗਰੀ ਸੈਲਸੀਅਸ ਅਤੇ 9.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਦੇ ਅੰਮ੍ਰਿਤਸਰ ਤੋਂ ਲੈ ਕੇ, ਚੰਡੀਗੜ੍ਹ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ ਅਤੇ ਓਡੀਸ਼ਾ ਦੇ ਕਈ ਹਿੱਸਿਆਂ 'ਚ ਅੱਜ ਯਾਨੀ ਸ਼ਨੀਵਾਰ ਸਵੇਰੇ ਸੰਘਣੀ ਧੁੰਦ ਛਾਈ ਰਹੀ ਹੈ। ਧੁੰਦ ਕਾਰਨ ਕਈ ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। ਨਾਰਦਨ ਰੇਲਵੇ ਅਨੁਸਾਰ ਧੁੰਦ ਅਤੇ ਹੋਰ ਕਾਰਨਾਂ ਕਰ ਕੇ ਹੁਣ ਹੁਣ ਤੱਕ 16 ਟਰੇਨਾਂ ਆਪਣੇ ਤੈਅ ਸਮੇਂ ਤੋਂ ਦੇਰ ਨਾਲ ਚੱਲ ਰਹੀਆਂ ਹਨ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News