ਝੋਨੇ ਦੀ ਖਰੀਦ ’ਤੇ ਕੇਂਦਰ ਵਲੋਂ ਹਾਲੇ ਕੁਝ ਸਪੱਸ਼ਟ ਨਹੀਂ : ਤੇਲੰਗਾਨਾ ਸਰਕਾਰ

Wednesday, Nov 24, 2021 - 12:40 PM (IST)

ਹੈਦਰਾਬਾਦ (ਭਾਸ਼ਾ)- ਤੇਲੰਗਾਨਾ ਸਰਕਾਰ ਨੇ ਕਿਹਾ ਹੈ ਕਿ ਇਸ ਮੌਸਮ ’ਚ ਤੇਲੰਗਾਨਾ ’ਚ ਝੋਨੇ ਦੀ ਖਰੀਦ ਨੂੰ ਲੈ ਕੇ ਕੇਂਦਰ ਵਲੋਂ ਕੋਈ ਸਪੱਸ਼ਟ ਭਰੋਸਾ ਨਹੀਂ ਮਿਲਿਆ ਹੈ, ਜਦੋਂਕਿ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੀ ਅਗਵਾਈ ਵਾਲੀ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਉਭਲੇ ਹੋਏ ਝੋਨੇ ਨਹੀਂ ਖਰੀਦੇਗੀ। ਝੋਨਾ ਖਰੀਦ ਅਤੇ ਹੋਰ ਮੁੱਦਿਆਂ ’ਤੇ ਚਰਚਾ ਲਈ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਆਪਣੇ ਕੁਝ ਕੈਬਨਿਟ ਸਹਿਯੋਗੀਆਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਰਾਸ਼ਟਰੀ ਰਾਜਧਾਨੀ ’ਚ ਮੌਜੂਦ ਹਨ। ਰਾਜ ਦੇ ਮੰਤਰੀਆਂ ਅਤੇ ਸੰਸਦ ਮੈਂਬਰਾ ਦੇ ਇਕ ਉੱਚ ਪੱਧਰੀ ਵਫ਼ਦ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਕੇਂਦਰੀ ਸਿਵਲ ਸਪਲਾਈ ਮੰਤਰੀ ਪੀਊਸ਼ ਗੋਇਲ ਨਾਲ ਨਵੀਂ ਦਿੱਲੀ ’ਚ ਮੰਗਲਵਾਰ ਨੂੰ ਵੱਖ-ਵੱਖ ਕਰੀਬ ਸਾਢੇ ਤਿੰਨ ਘੰਟੇ ਤੱਕ ਲੰਬੀ ਗੱਲਬਾਤ ਕੀਤੀ। 

ਇਹ ਵੀ ਪੜ੍ਹੋ : ਇਕ ਸਾਲ ਦੇ ਬੱਚੇ ਲਈ ਆਂਧਰਾ ਪ੍ਰਦੇਸ਼-ਕੇਰਲ ’ਚ ਲੜਾਈ, ਜਾਣੋ ਪੂਰਾ ਮਾਮਲਾ

ਮੁੱਖ ਮੰਤਰੀ ਦਫ਼ਤਰ (ਸੀ.ਐੱਮ.ਓ.) ਨੇ ਮੰਗਲਵਾਰ ਦੇਰ ਰਾਤ ਇਹ ਜਾਣਕਰਾੀ ਦਿੱਤੀ। ਗੱਲਬਾਤ ’ਚ ਕੋਈ ਪ੍ਰਗਤੀ ਨਹੀਂ ਹੋਈ ਹੈ, ਇਸ ਲਈ ਚਰਚਾ 26 ਨਵੰਬਰ ਨੂੰ ਵੀ ਜਾਰੀ ਰਹੇਗੀ। ਸੀ.ਐੱਮ.ਓ. ਵਲੋਂ ਜਾਰੀ ਬਿਆਨ ਅਨੁਸਾਰ,‘‘ਕੇਂਦਰ ਸਰਕਾਰ ਨੇ ਇਸ ਮਾਨਸੂਨ ’ਚ ਤੇਲੰਗਾਨਾ ਦੇ ਕਿਸਾਨਾਂ ਵਲੋਂ ਕੱਟੇ ਗਏ ਝੋਨੇ ਦੀ ਖਰੀਦ ਮੁੱਦੇ ’ਤੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਹੈ। ਕੇਂਦਰੀ ਮੰਤਰੀਆਂ ਨੇ ਕਿਹਾ ਹੈ ਕਿ ਉਹ 26 ਨਵੰਬਰ ਨੂੰ ਸਪੱਸ਼ਟ ਕਰਨਗੇ ਕਿ ਕਿੰਨੇ ਆਮ ਚੌਲ ਖਰੀਦੇ ਜਾਣਗੇ। ਹਾਲਾਂਕਿ ਕੇਂਦਰ ਨੇ ਰਾਵ ਦੀ ਇਸ ਮੰਗ ’ਤੇ ਸਕਾਰਾਤਮਕ ਪ੍ਰਤੀਕਿਰਿਆ ਦਿੱਤੀ ਹੈ ਕਿ ਸਾਲਾਨਾ ਅਨਾਜ ਖਰੀਦ ਟੀਚੇ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਜਾਣਾ ਚਾਹੀਦਾ।’’

ਇਹ ਵੀ ਪੜ੍ਹੋ : ਕੋਰੋਨਾ ਵੈਕਸੀਨ ਲੱਗਣ ਤੋਂ ਬਾਅਦ ਜਨਾਨੀ ਦੀ ਮੌਤ, ਨਾਰਾਜ਼ ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ’ਤੇ ਕੀਤਾ ਹਮਲਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


DIsha

Content Editor

Related News