ਸਾਰੇ ਦੇਸ਼ਾਂ ਨੂੰ ਬਿਨਾਂ ਕਿਸੇ ਅਪਵਾਦ ਦੇ ਖੇਤਰੀ ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣਾ ਚਾਹੀਦੈ : ਡੋਵਾਲ

Monday, Aug 07, 2023 - 05:56 PM (IST)

ਸਾਰੇ ਦੇਸ਼ਾਂ ਨੂੰ ਬਿਨਾਂ ਕਿਸੇ ਅਪਵਾਦ ਦੇ ਖੇਤਰੀ ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣਾ ਚਾਹੀਦੈ : ਡੋਵਾਲ

ਨਵੀਂ ਦਿੱਲੀ- ਜੇਦਾਹ 'ਚ ਸੰਕਟ 'ਤੇ ਇਕ ਕਾਨਫਰੰਸ ਦੌਰਾਨ ਕਿਹਾ ਕਿ ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਅਤੇ ਕੂਟਨੀਤੀ ਨੂੰ ਇਕੋ-ਇਕ ਰਸਤਾ ਦੱਸਦੇ ਹੋਏ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਜੇਦਾਹ ਵਿਚ ਇਸ ਸੰਕਟ 'ਤੇ ਆਯੋਜਿਤ ਇਕ ਸੰਮੇਲਨ ਦੌਰਾਨ ਇਸ ਗੱਲ ਨੂੰ ਰੇਖਾਂਕਿਤ ਕੀਤਾ ਗਿਆ ਕਿ ਸਾਰੇ ਦੇਸ਼ਾਂ ਨੂੰ ਬਿਨਾਂ ਕਿਸੇ 'ਅਪਵਾਦ' ਦੇ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨੂੰ ਕਾਇਮ ਰੱਖਣ ਦੀ ਲੋੜ ਹੈ। 

ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੀ ਮੇਜ਼ਬਾਨੀ 'ਚ ਹੋਈ ਇਸ ਦੋ ਦਿਨਾਂ ਬੈਠਕ 'ਚ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਅਤੇ ਯੂਰੇਸ਼ੀਅਨ ਮਾਮਲਿਆਂ ਲਈ ਚੀਨ ਦੇ ਵਿਸ਼ੇਸ਼ ਦੂਤ ਲੀ ਹੂਈ ਸਮੇਤ ਲਗਭਗ 40 ਦੇਸ਼ਾਂ ਦੇ ਉੱਚ ਸੁਰੱਖਿਆ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਕਾਨਫਰੰਸ ਵਿੱਚ ਰੂਸ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ।

ਸ਼ਨੀਵਾਰ ਨੂੰ ਆਪਣੇ ਸੰਬੋਧਨ 'ਚ ਇਸ ਜੰਗ ਦੇ ਪ੍ਰਭਾਵ ਦਾ ਜ਼ਿਕਰ ਕਰਦੇ ਹੋਏ ਡੋਵਾਲ ਨੇ ਕਿਹਾ ਕਿ ਪੂਰੀ ਦੁਨੀਆ ਖਾਸਕਰ 'ਗਲੋਬਲ ਸਾਊਥ' ਇਸ ਸਥਿਤੀ ਦਾ ਖਮਿਆਜ਼ਾ ਭੁਗਤ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਵਿਵਾਦ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰੂਸ ਅਤੇ ਯੂਕਰੇਨ ਦੋਵਾਂ ਨਾਲ ਲਗਾਤਾਰ ਉੱਚ ਪੱਧਰ 'ਤੇ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ਸੰਯੁਕਤ ਰਾਸ਼ਟਰ ਚਾਰਟਰ ਅਤੇ ਅੰਤਰਰਾਸ਼ਟਰੀ ਕਾਨੂੰਨ ਵਿਚ ਦਰਜ ਸਿਧਾਂਤਾਂ 'ਤੇ ਆਧਾਰਿਤ ਵਿਸ਼ਵ ਵਿਵਸਥਾ ਦਾ ਸਮਰਥਨ ਕਰਦੀ ਹੈ। 

ਕਾਨਫਰੰਸ ਵਿਚ ਜਾਣਕਾਰ ਲੋਕਾਂ ਨੇ ਕਿਹਾ ਕਿ ਡੋਵਾਲ ਨੇ ਵਿਸ਼ੇਸ਼ ਤੌਰ 'ਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨੂੰ ਬਿਨਾਂ ਕਿਸੇ ਅਪਵਾਦ ਦੇ ਸਾਰੇ ਦੇਸ਼ਾਂ ਦੁਆਰਾ ਬਰਕਰਾਰ ਰੱਖਣਾ ਚਾਹੀਦਾ ਹੈ। ਡੋਵਾਲ ਨੇ ਇਹ ਵੀ ਕਿਹਾ ਕਿ ਟਕਰਾਅ ਦਾ ਨਿਆਂਪੂਰਨ ਅਤੇ ਸਥਾਈ ਹੱਲ ਲੱਭਣ ਲਈ ਸਾਰੇ ਹਿੱਸੇਦਾਰਾਂ ਨੂੰ ਸ਼ਾਮਲ ਕਰਦੇ ਹੋਏ ਸ਼ਾਂਤੀ ਲਈ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ ਅਤੇ ਇਸੇ ਭਾਵਨਾ ਨਾਲ ਭਾਰਤ ਨੇ ਮੀਟਿੰਗ ਵਿੱਚ ਹਿੱਸਾ ਲਿਆ ਹੈ। 

ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ਦੀ ਪਹੁੰਚ ਹਮੇਸ਼ਾ ਗੱਲਬਾਤ ਅਤੇ ਕੂਟਨੀਤੀ ਨੂੰ ਉਤਸ਼ਾਹਿਤ ਕਰਨ ਲਈ ਰਹੀ ਹੈ ਅਤੇ ਰਹੇਗੀ ਕਿਉਂਕਿ ਸ਼ਾਂਤੀ ਲਈ ਇਹੀ ਰਾਹ ਹੈ। ਐੱਨ.ਐੱਸ.ਏ. ਨੇ ਇਹ ਵੀ ਕਿਹਾ ਕਿ ਭਾਰਤ ਯੂਕਰੇਨ ਨੂੰ ਮਨੁੱਖੀ ਸਹਾਇਤਾ ਅਤੇ 'ਗਲੋਬਲ ਸਾਊਥ' ਵਿੱਚ ਆਪਣੇ ਗੁਆਂਢੀਆਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰ ਰਿਹਾ ਹੈ।


author

Rakesh

Content Editor

Related News