ਇਕ ਵਾਰ ਫਿਰ ਕਿਸਾਨਾਂ ਤੇ ਹਰਿਆਣਾ ਪੁਲਸ ਦਾ ਪਿਆ ਪੇਚਾ, ਜਾਰੀ ਹੋਏ ਨੋਟਿਸ
Saturday, May 18, 2024 - 08:18 AM (IST)
ਅੰਬਾਲਾ ਸ਼ਹਿਰ (ਰਾਕੇਸ਼)- ਕਿਸਾਨ ਅੰਦੋਲਨ ਕਾਰਨ ਇਕ ਵਾਰ ਫਿਰ ਪੁਲਸ ਅਤੇ ਕਿਸਾਨ ਆਹਮੋ-ਸਾਹਮਣੇ ਹੁੰਦੇ ਨਜ਼ਰ ਆ ਰਹੇ ਹਨ। ਇਸ ਵਾਰ ਅੰਬਾਲਾ ਪੁਲਸ ਨੇ ਕਿਸਾਨ ਅੰਦੋਲਨ ’ਚ ਅਹਿਮ ਭੂਮਿਕਾ ਨਿਭਾਅ ਰਹੇ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਸੰਗਠਨ ਦੇ ਨੇਤਾਵਾਂ ਅਤੇ ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਭੇਜੇ ਹਨ, ਜਿਨ੍ਹਾਂ ’ਚ ਧਾਰਾ 107/150 ਤਹਿਤ ਉਨ੍ਹਾਂ ਨੂੰ ਦੋਸ਼ੀ ਮੰਨਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸੁਨੀਲ ਜਾਖੜ ਨੇ ਯੋਗੀ ਅਦਿੱਤਿਆਨਾਥ ਨੂੰ ਦਿੱਤਾ ਪੰਜਾਬ ਆਉਣ ਦਾ ਸੱਦਾ, ਜਲੰਧਰ ਸਣੇ 3 ਸੀਟਾਂ 'ਤੇ ਕਰਨਗੇ ਚੋਣ ਪ੍ਰਚਾਰ
ਉਥੇ ਹੀ ਪੁਲਸ ਦੀ ਇਸ ਕਾਰਵਾਈ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਸਾਨਾਂ ਨੇ ਕਿਹਾ ਕਿ ਸਰਕਾਰ ਦੇ ਇਸ਼ਾਰੇ ’ਤੇ ਪੁਲਸ ਉਨ੍ਹਾਂ ਨੂੰ ਬਿਨਾਂ ਵਜ੍ਹਾ ਤੰਗ-ਪ੍ਰੇਸ਼ਾਨ ਕਰ ਰਹੀ ਹੈ, ਉਨ੍ਹਾਂ ਨੇ ਅਜਿਹਾ ਕੋਈ ਅਪਰਾਧ ਨਹੀਂ ਕੀਤਾ ਹੈ। ਜਿੱਥੋਂ ਤੱਕ ਨੋਟਿਸਾਂ ਦਾ ਸਵਾਲ ਹੈ, ਉਨ੍ਹਾਂ ਨੇ ਪਹਿਲਾਂ ਵੀ ਅਜਿਹੇ ਕਈ ਨੋਟਿਸ ਦੇਖੇ ਹਨ। ਇਹ ਕੋਈ ਨਵੀਂ ਗੱਲ ਨਹੀਂ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8