ਅਮਰੀਕਾ ਵਾਂਗ ਭਾਰਤ ਵੀ ਕਰਨ ਲੱਗਾ ਡਿਪੋਰਟ ! 2 ਬ੍ਰਿਟਿਸ਼ ਨਾਗਰਿਕਾਂ ਨੂੰ ਦਿੱਤਾ ਦੇਸ਼ ਛੱਡਣ ਦੇ ਹੁਕਮ

Wednesday, Feb 04, 2026 - 12:42 PM (IST)

ਅਮਰੀਕਾ ਵਾਂਗ ਭਾਰਤ ਵੀ ਕਰਨ ਲੱਗਾ ਡਿਪੋਰਟ ! 2 ਬ੍ਰਿਟਿਸ਼ ਨਾਗਰਿਕਾਂ ਨੂੰ ਦਿੱਤਾ ਦੇਸ਼ ਛੱਡਣ ਦੇ ਹੁਕਮ

ਨੈਸ਼ਨਲ ਡੈਸਕ- ਇਕ ਪਾਸੇ ਅਮਰੀਕਾ-ਕੈਨੇਡਾ ਨੇ ਪ੍ਰਵਾਸੀਆਂ ਖ਼ਿਲਾਫ਼ ਸਖ਼ਤੀ ਕੀਤੀ ਹੋਈ ਹੈ, ਉੱਥੇ ਹੀ ਰਾਜਸਥਾਨ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਪ੍ਰਸਿੱਧ ਟੂਰਿਸਟ ਪਲੇਸ ਪੁਸ਼ਕਰ ਵਿੱਚ ਜਨਤਕ ਥਾਵਾਂ 'ਤੇ ਫਲਸਤੀਨ ਦੇ ਸਮਰਥਨ ਵਿੱਚ ਸਟਿੱਕਰ ਲਗਾਉਣ ਕਾਰਨ 2 ਬ੍ਰਿਟਿਸ਼ ਸੈਲਾਨੀਆਂ ਨੂੰ ਭਾਰਤ ਛੱਡਣ ਦੇ ਨੋਟਿਸ ਜਾਰੀ ਕੀਤੇ ਗਏ ਹਨ। ਇਹ ਕਾਰਵਾਈ ਰਾਜਸਥਾਨ ਪੁਲਸ ਦੇ ਅਪਰਾਧਿਕ ਜਾਂਚ ਵਿਭਾਗ ਵੱਲੋਂ ਵੀਜ਼ਾ ਨਿਯਮਾਂ ਦੀ ਉਲੰਘਣਾ ਦੇ ਮੱਦੇਨਜ਼ਰ ਕੀਤੀ ਗਈ ਹੈ।

ਇਹ ਦੋਵੇਂ ਸੈਲਾਨੀ ਜਨਵਰੀ ਵਿੱਚ ਟੂਰਿਸਟ ਵੀਜ਼ਾ 'ਤੇ ਭਾਰਤ ਆਏ ਸਨ। ਉਨ੍ਹਾਂ ਨੇ ਪੁਸ਼ਕਰ ਵਿੱਚ ਉਨ੍ਹਾਂ ਇਲਾਕਿਆਂ ਵਿੱਚ 'Free Palestine, Boycott Israel' ਲਿਖੇ ਸਟਿੱਕਰ ਲਗਾਏ ਸਨ, ਜਿੱਥੇ ਇਜ਼ਰਾਈਲੀ ਸੈਲਾਨੀ ਵੱਡੀ ਗਿਣਤੀ ਵਿੱਚ ਆਉਂਦੇ ਹਨ।

ਜਾਂਚ ਵਿੱਚ ਸਾਹਮਣੇ ਆਇਆ ਕਿ ਟੂਰਿਸਟ ਵੀਜ਼ਾ 'ਤੇ ਹੁੰਦਿਆਂ ਕਿਸੇ ਵੀ ਕਿਸਮ ਦੀ ਸਿਆਸੀ ਗਤੀਵਿਧੀ ਵਿੱਚ ਹਿੱਸਾ ਲੈਣਾ ਨਿਯਮਾਂ ਦੇ ਵਿਰੁੱਧ ਹੈ। ਪੁਲਸ ਅਧਿਕਾਰੀਆਂ ਅਨੁਸਾਰ ਭਾਰਤੀ ਧਰਤੀ 'ਤੇ ਦੂਜੇ ਦੇਸ਼ਾਂ ਦਾ ਅਪਮਾਨ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣਾ ਵੀਜ਼ਾ ਸ਼ਰਤਾਂ ਦੀ ਸਪੱਸ਼ਟ ਉਲੰਘਣਾ ਹੈ।

ਸੀ.ਆਈ.ਡੀ. ਅਤੇ ਅਜਮੇਰ ਦੇ ਵਿਦੇਸ਼ੀ ਰਜਿਸਟ੍ਰੇਸ਼ਨ ਦਫ਼ਤਰ ਨੇ ਇਮੀਗ੍ਰੇਸ਼ਨ ਅਤੇ ਫੋਰਨਰਜ਼ ਐਕਟ ਤਹਿਤ ਉਨ੍ਹਾਂ ਨੂੰ ਤੁਰੰਤ ਦੇਸ਼ ਛੱਡਣ ਦਾ ਨੋਟਿਸ ਜਾਰੀ ਕੀਤਾ ਹੈ। ਪੁੱਛਗਿੱਛ ਦੌਰਾਨ ਸੈਲਾਨੀਆਂ ਨੇ ਵੀਜ਼ਾ ਨਿਯਮਾਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਮੁਆਫੀ ਮੰਗੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੈ ਕਿ ਉਹ ਆਪਣੀ ਵਾਪਸੀ ਦੀਆਂ ਟਿਕਟਾਂ ਬੁੱਕ ਕਰਵਾ ਰਹੇ ਹਨ ਅਤੇ ਜਲਦੀ ਹੀ ਰਵਾਨਾ ਹੋ ਜਾਣਗੇ। ਜ਼ਿਕਰਯੋਗ ਹੈ ਕਿ ਪੁਸ਼ਕਰ ਇਜ਼ਰਾਈਲੀ ਸੈਲਾਨੀਆਂ ਲਈ ਇੱਕ ਬਹੁਤ ਹੀ ਪਸੰਦੀਦਾ ਸਥਾਨ ਹੈ, ਜਿੱਥੇ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿੱਚ ਵਿਦੇਸ਼ੀ ਸੈਲਾਨੀ ਪਹੁੰਚਦੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News