ਆਸਾਰਾਮ ਦੀ ਪਟੀਸ਼ਨ ’ਤੇ ਗੁਜਰਾਤ ਸਰਕਾਰ ਨੂੰ ਨੋਟਿਸ
Saturday, Nov 23, 2024 - 02:53 AM (IST)
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਜੇਲ ’ਚ ਬੰਦ ਆਪੇ ਬਣੇ ਸੰਤ ਆਸਾਰਾਮ ਦੀ ਉਸ ਪਟੀਸ਼ਨ ’ਤੇ ਗੁਜਰਾਤ ਸਰਕਾਰ ਤੋਂ ਜਵਾਬ ਮੰਗਿਆ, ਜਿਸ ’ਚ ਉਨ੍ਹਾਂ ਨੇ 2013 ਦੇ ਜਬਰ-ਜ਼ਨਾਹ ਦੇ ਇਕ ਮਾਮਲੇ ’ਚ ਹੇਠਲੀ ਅਦਾਲਤ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਨ ਦੀ ਅਪੀਲ ਕੀਤੀ ਹੈ।
ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 13 ਦਸੰਬਰ ਲਈ ਤੈਅ ਕਰਦੇ ਹੋਏ ਕਿਹਾ ਕਿ ਅਸੀਂ ਨੋਟਿਸ ਜਾਰੀ ਕਰਾਂਗੇ ਪਰ ਅਸੀਂ ਸਿਰਫ਼ ਮੈਡੀਕਲ ਸਥਿਤੀਆਂ ’ਤੇ ਹੀ ਵਿਚਾਰ ਕਰਾਂਗੇ।
ਇਸ ਤੋਂ ਪਹਿਲਾਂ ਗੁਜਰਾਤ ਹਾਈ ਕੋਰਟ ਨੇ ਇਸ ਮਾਮਲੇ ’ਚ ਆਸਾਰਾਮ ਦੀ ਪਟੀਸ਼ਨ ਖਾਰਿਜ ਕਰ ਦਿੱਤੀ ਸੀ। ਆਸਾਰਾਮ ਫਿਲਹਾਲ ਜਬਰ-ਜ਼ਨਾਹ ਦੇ ਇਕ ਹੋਰ ਮਾਮਲੇ ’ਚ ਰਾਜਸਥਾਨ ਦੀ ਜੋਧਪੁਰ ਜੇਲ ’ਚ ਬੰਦ ਹੈ।