PM ਮੋਦੀ ਦੇ ਆਰਮੀ ਡਰੈੱਸ ਪਹਿਨਣ ’ਤੇ PMO ਨੂੰ ਨੋਟਿਸ
Friday, Feb 04, 2022 - 02:19 AM (IST)
ਪ੍ਰਯਾਗਰਾਜ (ਇੰਟ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਰਮੀ ਡਰੈੱਸ ਪਹਿਨਣ ’ਤੇ ਯੂ. ਪੀ. ਦੀ ਪ੍ਰਯਾਗਰਾਜ ਸਥਿਤ ਡਿਸਟ੍ਰਿਕਟ ਕੋਰਟ ਨੇ ਪੀ. ਐੱਮ. ਓ. ਨੂੰ ਨੋਟਿਸ ਜਾਰੀ ਕੀਤਾ ਹੈ। ਮੋਦੀ ਦੇ ਖਿਲਾਫ ਇਹ ਪਟੀਸ਼ਨ ਪਿਛਲੇ ਸਾਲ ਕਸ਼ਮੀਰ ਯਾਤਰਾ ਦੌਰਾਨ ਉਨ੍ਹਾਂ ਵੱਲੋਂ ਭਾਰਤੀ ਫੌਜ ਦੀ ਡਰੈੱਸ ਪਹਿਨਣ ਨੂੰ ਲੈ ਕੇ ਦਰਜ ਕੀਤੀ ਗਈ ਹੈ।
ਇਹ ਖ਼ਬਰ ਪੜ੍ਹੋ- IND vs WI : ਭਾਰਤੀ ਟੀਮ ਨੇ ਸ਼ੁਰੂ ਕੀਤਾ ਅਭਿਆਸ
ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ 2 ਮਾਰਚ ਦੀ ਤਾਰੀਕ ਨਿਰਧਾਰਤ ਕੀਤੀ ਹੈ। ਦਰਅਸਲ, ਰਾਕੇਸ਼ ਨਾਥ ਪਾਂਡੇ ਨੇ ਪ੍ਰਧਾਨ ਮੰਤਰੀ ਮੋਦੀ ਦੇ ਖਿਲਾਫ ਬੇਨਤੀ ਪੱਤਰ ਪੇਸ਼ ਕਰ ਕੇ ਮੁਕੱਦਮਾ ਦਰਜ ਕਰਨ ਦਾ ਹੁਕਮ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਸੀ। ਅਰਜ਼ੀ ’ਚ ਦੋਸ਼ ਲਾਇਆ ਗਿਆ ਹੈ ਕਿ 4 ਨਵੰਬਰ 2021 ਨੂੰ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ’ਚ ਪ੍ਰਧਾਨ ਮੰਤਰੀ ਨੇ ਆਰਮੀ ਡਰੈੱਸ ਪਹਿਨੀ ਸੀ। ਇਹ ਧਾਰਾ 140 ਭਾਰਤੀ ਦੰਡਾਵਲੀ ਦੇ ਤਹਿਤ ਸਜ਼ਾਯੋਗ ਅਪਰਾਧ ਹੈ, ਇਸ ਲਈ ਪ੍ਰਧਾਨ ਮੰਤਰੀ ਦੇ ਖਿਲਾਫ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।
ਇਹ ਖ਼ਬਰ ਪੜ੍ਹੋ- ਕੇਜਰੀਵਾਲ ਵੱਲੋਂ ਪੰਜਾਬੀ ਬੋਲੀ ਨੂੰ ਅਪਮਾਨਿਤ ਕਰਨ ’ਤੇ ਹਰਚਰਨ ਬੈਂਸ ਨੇ ਭਗਵੰਤ ਮਾਨ ਨੂੰ ਕੀਤੇ ਪੰਜ ਸਵਾਲ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।