ਪੇਸ਼ਗੀ ਜ਼ਮਾਨਤ ਰੱਦ ਕਰਨ ਸਬੰਧੀ ਸੱਜਣ ਕੁਮਾਰ ਨੂੰ ਨੋਟਿਸ ਜਾਰੀ

Thursday, Jul 20, 2017 - 02:32 AM (IST)

ਨਵੀਂ ਦਿੱਲੀ— ਦਿੱਲੀ ਹਾਈਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਹੇਠਲੀ ਅਦਾਲਤ ਤੋਂ ਮਿਲੀ ਪੇਸ਼ਗੀ ਜ਼ਮਾਨਤ ਰੱਦ ਕਰਨ ਦੀ ਰਿੱਟ 'ਤੇ ਅੱਜ ਉਨ੍ਹਾਂ ਦਾ ਜਵਾਬ ਮੰਗਿਆ। ਜਸਟਿਸ ਆਈ. ਐੱਸ. ਮਹਿਤਾ ਨੇ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦੀ ਇਕ ਰਿੱਟ 'ਤੇ ਕੁਮਾਰ ਨੂੰ ਇਕ ਨੋਟਿਸ ਜਾਰੀ ਕੀਤਾ। ਦਰਅਸਲ ਐੱਸ. ਆਈ. ਟੀ. ਨੇ ਤਿੰਨ ਸਿੱਖਾਂ ਦੀ ਹੱਤਿਆ ਦੇ ਮਾਮਲੇ 'ਚ ਕੁਮਾਰ ਨੂੰ ਪਿਛਲੇ ਸਾਲ 21 ਦਸੰਬਰ ਤੋਂ ਹੇਠਲੀ ਅਦਾਲਤ ਤੋਂ ਮਿਲੀ ਪੇਸ਼ਗੀ ਜ਼ਮਾਨਤ ਰੱਦ ਕਰਨ ਦੀ ਬੇਨਤੀ ਕਰਦੇ ਹੋਏ 25 ਜਨਵਰੀ ਨੂੰ ਹਾਈਕੋਰਟ 'ਚ ਰਿੱਟ ਦਾਇਰ ਕੀਤੀ ਸੀ। ਫਿਲਹਾਲ ਅਦਾਲਤ ਨੇ ਇਸ ਮਾਮਲੇ ਨੂੰ 10 ਦਸੰਬਰ ਲਈ ਮੁਲਤਵੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹਾਈਕੋਰਟ ਦੇ 2 ਜੱਜਾਂ ਨੇ ਇਸ ਮਾਮਲੇ ਦੀ ਸੁਣਵਾਈ ਨਾਲੋਂ ਖੁਦ ਨੂੰ ਅਲੱਗ ਕਰ ਲਿਆ ਸੀ।


Related News