NIA ਨੇ ਬਦਨਾਮ ਪੱਥਰਬਾਜ਼ ਅਰਸਲਾਨ ਫਿਰੋਜ਼ ਨੂੰ ਕੀਤਾ ਗ੍ਰਿਫ਼ਤਾਰ, ਪੇਸ਼ੇ ਤੋਂ ਹੈ ਮਕੈਨਿਕ

12/31/2021 9:50:34 AM

ਸ਼੍ਰੀਨਗਰ- ਕਸ਼ਮੀਰ ਘਾਟੀ ’ਚ ਕਾਨੂੰਨ ਵਿਵਸਥਾ ਨੂੰ ਵਿਗਾੜਣ ਅਤੇ ਸਿਆਸੀ ਮਾਮਲਿਆਂ ਨੂੰ ਲੈ ਕੇ ਸੁਰੱਖਿਆ ਫ਼ੋਰਸਾਂ ਨਾਲ ਅਕਸਰ ਪੱਥਰਬਾਜ਼ ਟਕਰਾਉਂਦੇ ਰਹੇ ਹਨ। ਪੱਥਰਬਾਜ਼ੀ ਦੀਆਂ ਘਟਨਾਵਾਂ ਨਾਲ ਸੁਰੱਖਿਆ ਬਲਾਂ ਦੇ ਨਾਲ ਹੀ ਆਮ ਨਾਗਰਿਕ ਵੀ ਜ਼ਖ਼ਮੀ ਹੋਏ ਹਨ। ਸੁਰੱਖਿਆ ਫ਼ੋਰਸਾਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਬਦਨਾਮ ਪੱਥਰਬਾਜ਼ਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ 'ਸਮਝੌਤੇ' ਵਾਲੇ ਬਿਆਨ 'ਤੇ ਭੜਕੇ ਮਨਜਿੰਦਰ ਸਿਰਸਾ, ਦਿੱਤੀ ਕਾਨੂੰਨੀ ਕਾਰਵਾਈ ਦੀ ਚਿਤਾਵਨੀ

ਇਸੇ ਕੜੀ ’ਚ ਜਾਂਚ ਏਜੰਸੀਆਂ ਨੇ ਕਸ਼ਮੀਰ ਦੇ ਇਕ ਬਦਨਾਮ ਪੱਥਰਬਾਜ਼ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਪੁਲਸ ਅਤੇ ਸੀ. ਆਰ. ਪੀ. ਐੱਫ. ਦੇ ਨਾਲ ਮਿਲ ਕੇ ਪੱਥਰਬਾਜ਼ ਦੇ ਜਲਦਾਗਰ ਸਥਿਤ ਘਰ ’ਤੇ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਦਨਾਮ ਪੱਥਰਬਾਜ਼ ਦੀ ਪਛਾਣ ਅਰਸਲਾਨ ਫਿਰੋਜ਼ ਦੇ ਰੂਪ ’ਚ ਹੋਈ ਹੈ ਜੋ ਪੇਸ਼ੇ ਤੋਂ ਮਕੈਨਿਕ ਹੈ। ਸੂਤਰਾਂ ਨੇ ਦੱਸਿਆ ਕਿ ਰੰਗਰੇਥ ਅਤੇ ਹੈਦਰਪੋਰਾ ਮੁਕਾਬਲੇ ਦੌਰਾਨ ਹੋਈ ਪੱਥਰਬਾਜ਼ੀ ਦੀ ਘਟਨਾ ’ਚ ਵੀ ਇਸ ਦਾ ਹੱਥ ਹੋ ਸਕਦਾ ਹੈ। ਇਸ ਕਾਰਨ ਉਸ ਦੀ ਭੂਮਿਕਾ ਨੂੰ ਲੈ ਕੇ ਐੱਨ. ਆਈ. ਏ. ਨੇ ਛਾਪੇਮਾਰੀ ਕੀਤੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha