ਮੁਸ਼ਕਲ ’ਚ ਅਰੁੰਧਤੀ ਰਾਏ, ਯੂ. ਏ. ਪੀ. ਏ. ਦੇ ਤਹਿਤ ਚੱਲੇਗਾ ਮੁਕੱਦਮਾ

Friday, Jun 14, 2024 - 11:08 PM (IST)

ਮੁਸ਼ਕਲ ’ਚ ਅਰੁੰਧਤੀ ਰਾਏ, ਯੂ. ਏ. ਪੀ. ਏ. ਦੇ ਤਹਿਤ ਚੱਲੇਗਾ ਮੁਕੱਦਮਾ

ਨਵੀਂ ਦਿੱਲੀ, (ਭਾਸ਼ਾ)- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਲੇਖਿਕਾ ਅਰੁੰਧਤੀ ਰਾਏ ਅਤੇ ਕਸ਼ਮੀਰ ਦੇ ਇਕ ਸਾਬਕਾ ਪ੍ਰੋਫੈਸਰ ਵਿਰੁੱਧ ਸਾਲ 2010 ’ਚ ਇਥੇ ਇਕ ਪ੍ਰੋਗਰਾਮ ’ਚ ਕਥਿਤ ਤੌਰ ’ਤੇ ਭੜਕਾਊ ਭਾਸ਼ਣ ਦੇਣ ਦੇ ਮਾਮਲੇ ’ਚ ਸਖ਼ਤ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਹੈ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ਰਾਏ ਅਤੇ ਕਸ਼ਮੀਰ ਕੇਂਦਰੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਦੇ ਖਿਲਾਫ ਮੈਟਰੋਪਾਲੀਟਨ ਮੈਜਿਸਟ੍ਰੇਟ, ਨਵੀਂ ਦਿੱਲੀ ਦੀ ਅਦਾਲਤ ਦੇ ਹੁਕਮ ਤੋਂ ਬਾਅਦ ਐੱਫ. ਆਈ. ਆਰ. ਦਰਜ ਕੀਤੀ ਗਈ ਸੀ।

ਇਸ ਮਾਮਲੇ ’ਚ ਕਸ਼ਮੀਰ ਦੇ ਇਕ ਸਮਾਜ ਸੇਵੀ ਸੁਸ਼ੀਲ ਪੰਡਤ ਦੀ ਸ਼ਿਕਾਇਤ ’ਤੇ 28 ਅਕਤੂਬਰ 2010 ਨੂੰ ਐੱਫ. ਆਈ. ਆਰ. ਦਰਜ ਕੀਤੀ ਗਈ ਸੀ।


author

Rakesh

Content Editor

Related News