1 ਨਵੰਬਰ ਤੋਂ ਪਹਿਲਾਂ ਪੂਰੇ ਕਰ ਲਓ ਦੀਵਾਲੀ ਦੇ ਇਹ ਕੰਮ, ਨਹੀਂ ਤਾਂ...! ਦਿੱਲੀ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ

Wednesday, Oct 28, 2026 - 12:40 PM (IST)

1 ਨਵੰਬਰ ਤੋਂ ਪਹਿਲਾਂ ਪੂਰੇ ਕਰ ਲਓ ਦੀਵਾਲੀ ਦੇ ਇਹ ਕੰਮ, ਨਹੀਂ ਤਾਂ...! ਦਿੱਲੀ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ

ਨਵੀਂ ਦਿੱਲੀ : ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦਾ ਕਹਿਰ ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਸ਼ੁਰੂ ਹੋ ਗਿਆ, ਜਿਸ ਨੂੰ ਕੰਟਰੋਲ ਕਰਨ ਲਈ 1 ਨਵੰਬਰ, 2026 ਤੋਂ ਕਈ ਬਦਲਾਅ ਕੀਤੇ ਜਾ ਰਹੇ ਹਨ। ਇਸ ਦੌਰਾਨ ਸਰਕਾਰ ਵਲੋਂ ਪ੍ਰਦੂਸ਼ਣ ਨੂੰ ਲੈ ਕੇ ਕਈ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸਰਕਾਰ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਪਰਾਲੀ ਸਾੜਨ ਲਈ ਟੀਮਾਂ ਤਾਇਨਾਤ ਕਰਨ ਵਾਲੀ ਹੈ। ਕਰਮਚਾਰੀਆਂ ਨੂੰ 50 ਪ੍ਰਤੀਸ਼ਤ ਕੰਮ ਘਰ ਤੋਂ ਕਰਨ ਲਈ ਕਿਹਾ ਜਾਵੇਗਾ। 1 ਨਵੰਬਰ ਤੋਂ ਧੂੜ ਪੈਦਾ ਕਰਨ ਵਾਲੇ ਨਿਰਮਾਣ ਅਤੇ ਢਾਹੁਣ ਦੇ ਕੰਮ 'ਤੇ ਪਾਬੰਦੀ ਹੋਵੇਗੀ। 

ਇਹ ਵੀ ਪੜ੍ਹੋ : ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ ਨਹੀਂ ਲੱਗੇਗਾ ਕਿਰਾਇਆ, TN 'ਚ ਹੋਇਆ ਐਲਾਨ

ਜੇਕਰ ਤੁਸੀਂ ਵੀ ਅਜਿਹਾ ਕੋਈ ਕੰਮ ਕਰਨਾ ਚਾਹੁੰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਖ਼ਾਸ ਹੈ। ਦੀਵਾਲੀ ਦੇ ਤਿਉਹਾਰ ਅਤੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਰਾਜਧਾਨੀ ਦਿੱਲੀ ਵਿਚ 1 ਨਵੰਬਰ ਤੋਂ ਇਹ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਕਰਕੇ ਜੇਕਰ ਤੁਹਾਡਾ ਕੋਈ ਵੀ ਕੰਮ ਅਜਿਹਾ ਹੈ ਤਾਂ ਤੁਸੀਂ 31 ਅਕਤੂਬਰ ਤੱਕ ਆਪਣੇ ਸਾਰੇ ਕੰਮ ਪੂਰੇ ਕਰ ਲਓ। ਇਸ ਤੋਂ ਇਲਾਵਾ ਦਿੱਲੀ ਤੋਂ ਬਾਹਰ ਰਜਿਸਟਰਡ BS-6 ਤੋਂ ਹੇਠਾਂ ਦੀਆਂ ਗੱਡੀਆਂ 'ਤੇ ਪਾਬੰਦੀ ਹੋਵੇਗੀ ਅਤੇ ਅਧਿਕਾਰਤ ਪਾਰਕਿੰਗ ਸਥਾਨਾਂ 'ਤੇ ਪਾਰਕਿੰਗ ਫੀਸ ਦੁੱਗਣੀ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : 1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਚੰਡੀਗੜ੍ਹ 'ਚ ਵਧਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ

ਦਿੱਲੀ ਸਰਕਾਰ 1 ਨਵੰਬਰ ਤੋਂ ਘਰ ਤੋਂ 50 ਪ੍ਰਤੀਸ਼ਤ ਕੰਮ ਘਰੋਂ ਕਰਨ ਦੀ ਵਿਵਸਥਾ ਲਾਗੂ ਕਰੇਗੀ। ਇਹ ਨਿਯਮ ਨਿੱਜੀ ਅਤੇ ਸਰਕਾਰੀ ਦੋਵਾਂ ਦਫ਼ਤਰਾਂ 'ਤੇ ਲਾਗੂ ਹੋਵੇਗਾ। 50 ਪ੍ਰਤੀਸ਼ਤ ਕਰਮਚਾਰੀ ਦਫ਼ਤਰ ਆਉਣਗੇ, ਜਦੋਂ ਕਿ ਬਾਕੀ ਘਰੋਂ ਕੰਮ ਕਰਨਗੇ। ਦਫ਼ਤਰ ਦੇ ਸਮੇਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ। ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਜਿਹੜੇ ਲੋਕ ਆਪਣੇ ਘਰਾਂ ਦੀ ਮੁਰੰਮਤ, ਢਾਹੁਣ ਜਾਂ ਉਸਾਰੀ ਦਾ ਕੰਮ ਕਰਵਾ ਰਹੇ ਹਨ ਜਾਂ ਕਰਵਾਉਣ ਵਾਲੇ ਹਨ, ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਹੁਤ ਸਾਰੇ ਲੋਕ ਤਿਉਹਾਰ ਤੋਂ ਪਹਿਲਾਂ ਘਰਾਂ ਦੀ ਰੰਗਾਈ, ਮੁਰੰਮਤ ਅਤੇ ਹੋਰ ਕੰਮ ਕਰਦੇ ਹਨ। ਹੁਣ ਅਜਿਹੇ ਲੋਕਾਂ ਨੂੰ ਸਰਕਾਰ ਨੇ ਨਿਯਮਾਂ ਦੀ ਜਾਣਕਾਰੀ ਹੋਣੀ ਜ਼ਰੂਰੀ ਹੈ। 

ਇਹ ਵੀ ਪੜ੍ਹੋ : ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ ਦੇ ਨਿਕਲੇ ਸਾਹ, ਵਿਆਹ ਦੇ 4 ਮਹੀਨੇ ਬਾਅਦ ਉੱਜੜ ਗਿਆ ਘਰ

ਪਰਾਲੀ ਸਾੜਨ ਨੂੰ ਲੈ ਕੇ ਇਸ ਵਾਰ, ਕੇਂਦਰੀ ਸੰਸਥਾਵਾਂ, ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੁਆਰਾ 300 ਟੀਮਾਂ ਬਣਾਈਆਂ ਗਈਆਂ ਹਨ। ਇਹ ਟੀਮਾਂ ਹਰਿਆਣਾ ਅਤੇ ਪੰਜਾਬ ਵਿੱਚ ਪਰਾਲੀ ਸਾੜਨ ਦੀ ਨਿਗਰਾਨੀ ਕਰਨਗੀਆਂ। ਦੱਸ ਦੇਈਏ ਕਿ ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਅਤੇ ਸਰਦੀਆਂ ਦੀ ਸ਼ੁਰੂਆਤ ਹੋਣ ਤੋਂ ਪਹਿਲਾਂ ਹੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਮਾੜੀ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ, ਜੋ ਚਿੰਤਾ ਦਾ ਵਿਸ਼ਾ ਹੈ। ਇਸੇ ਕਾਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਰਕਾਰ ਇਹ ਨਿਯਮ ਲਾਗੂ ਕਰ ਰਹੀ ਹੈ।

ਇਹ ਵੀ ਪੜ੍ਹੋ : ਆਪਣੀ ਭੈਣ ਨਾ ਹੋਣ ’ਤੇ 184 ਕੁੜੀਆਂ ਦਾ ‘ਭਰਾ’ ਬਣ ਗਿਆ ਕਾਰੋਬਾਰੀ, ਮਜ਼੍ਹਬ ਦੀ ਕੰਧ ਤੋੜ ਕੇ ਕਰਵਾਏ ਵਿਆਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News