ਦੇਸ਼ ਦੇ ਇਨ੍ਹਾਂ ਇਲਾਕਿਆਂ ''ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Tuesday, Nov 11, 2025 - 06:51 PM (IST)
ਨੈਸ਼ਨਲ ਡੈਸਕ- ਦੇਸ਼ ਭਰ 'ਚ ਹਲਕੀ ਠੰਡ ਦੀ ਸ਼ੁਰੂਆਤ ਹੋ ਚੁੱਕੀ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਇਕ ਪਾਸੇ 5 ਸੂਬਿਆਂ ਲਈ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ, ਉਥੇ ਹੀ ਦੂਜੇ ਪਾਸੇ ਦੱਖਣੀ ਸੂਬਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। 12 ਨਵੰਬਰ ਨੂੰ ਪੱਛਮੀ ਮੱਧ ਪ੍ਰਦੇਸ਼ ਦੇ ਕੁਝ ਸਥਾਨਾਂ 'ਤੇ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕੁਝ ਸਥਾਨਾਂ 'ਤੇ ਸ਼ੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸਤੋਂ ਇਲਾਵਾ 12 ਤੋਂ 14 ਨਵੰਬਰ ਤੋਂ ਪੂਰਬੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ 'ਚ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਦੱਖਣੀ ਸੂਬਿਆਂ 'ਚ ਮੀਂਹ ਦੀ ਸੰਭਾਵਨਾ
ਦੇਸ਼ ਦੇ ਦੱਖਮੀ ਸੂਬਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਮਿਲਨਾਡੂ, ਪੁਡੂਚੇਰੀ, ਕੇਰਲ ਅਤੇ ਓਡੀਸ਼ਾ 'ਚ ਹਲਕੀ ਤੋਂ ਭਾਰੀ ਬਾਰਿਸ਼ ਦੀ ਚਿਤਾਵਨੀ ਹੈ। ਇਸ ਬਾਰਿਸ਼ ਕਾਰਨ ਇਨ੍ਹਾਂ ਸੂਬਿਆਂ 'ਚ ਤਾਪਮਾਨ 4 ਤੋਂ 5 ਡਿਗਰੀ ਸੈਲਸੀਅਸ ਤਕ ਦੀ ਗਿਰਾਵਟ ਆ ਸਕਦੀ ਹੈ। ਸਮੁੰਦਰ ਕਿਨਾਰੇ ਰਹਿਣ ਵਾਲੇ ਮਛੇਰਿਆਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।
