ਬਿਹਾਰ ''ਚ ਹੁਣ 12 ਲੱਖ ਲੋਕਾਂ ਨੂੰ ਨੌਕਰੀਆਂ ਤੇ 34 ਲੱਖ ਨੂੰ ਮਿਲੇਗਾ ਰੁਜ਼ਗਾਰ : CM ਨਿਤੀਸ਼

Thursday, Aug 15, 2024 - 12:27 PM (IST)

ਪਟਨਾ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੂਬੇ ਵਿੱਚ ਸਰਕਾਰ ਦੀ ਬਹਾਲੀ ਨੂੰ ਲੈ ਕੇ ਵੱਡਾ ਐਲਾਨ ਕਰਦਿਆਂ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 10 ਲੱਖ ਲੋਕਾਂ ਨੂੰ ਨੌਕਰੀਆਂ ਅਤੇ 10 ਲੱਖ ਲੋਕਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਇਸ ਵਾਅਦੇ ਨੂੰ ਇਕ ਕਦਮ ਹੋਰ ਵਧਾਉਂਦੇ ਹੋਏ ਹੁਣ ਸੂਬੇ ਦੇ 12 ਲੱਖ ਲੋਕਾਂ ਨੂੰ ਨੌਕਰੀਆਂ ਅਤੇ 34 ਲੱਖ ਨੂੰ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ - ਨੌਜਵਾਨਾਂ ਨੂੰ ਪੜ੍ਹਾਈ ਲਈ ਵਿਦੇਸ਼ ਜਾਣ ਦੀ ਲੋੜ ਨਹੀਂ, ਦੇਸ਼ 'ਚ ਲਿਆਂਦੀ ਨਵੀਂ ਸਿੱਖਿਆ ਨੀਤੀ: PM ਮੋਦੀ

ਰਾਜਧਾਨੀ ਪਟਨਾ ਦੇ ਇਤਿਹਾਸਕ ਗਾਂਧੀ ਮੈਦਾਨ 'ਚ ਵੀਰਵਾਰ ਨੂੰ 78ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਅਠਾਰਵੀਂ ਵਾਰ ਝੰਡਾ ਲਹਿਰਾ ਕੇ ਬਿਹਾਰ 'ਚ ਸਭ ਤੋਂ ਜ਼ਿਆਦਾ ਵਾਰ ਝੰਡਾ ਲਹਿਰਾਉਣ ਵਾਲੇ ਮੁੱਖ ਮੰਤਰੀ ਬਣਨ ਦਾ ਰਿਕਾਰਡ ਬਣਾਉਣ ਵਾਲੇ ਸ਼੍ਰੀ ਕੁਮਾਰ ਨੇ ਕਿਹਾ, 'ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਾਲ 2020 ਵਿੱਚ ਸੱਤ ਨਿਸ਼ਚੈ-2 ਤਹਿਤ 10 ਲੱਖ ਨੌਕਰੀਆਂ ਅਤੇ 10 ਲੱਖ ਰੁਜ਼ਗਾਰ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ। ਸਰਕਾਰ ਇਸ 'ਤੇ ਲਗਾਤਾਰ ਕੰਮ ਕਰ ਰਹੀ ਹੈ। ਹੁਣ ਤੱਕ ਪੰਜ ਲੱਖ 16 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ - ਵਿਨੇਸ਼ ਫੋਗਾਟ 'ਤੇ ਹੋਈ ਪੈਸਿਆਂ ਦੀ ਬਰਸਾਤ, ਹੁਣ 11 ਲੱਖ ਰੁਪਏ ਨਕਦ ਤੇ 2 ਏਕੜ ਜ਼ਮੀਨ ਦੇਣ ਦਾ ਐਲਾਨ

ਇਸ ਤੋਂ ਇਲਾਵਾ ਲਗਪਗ ਦੋ ਲੱਖ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਹੁਣ ਫ਼ੈਸਲਾ ਕੀਤਾ ਗਿਆ ਹੈ ਕਿ ਇਸ ਸਾਲ ਅਤੇ ਅਗਲੇ ਸਾਲ ਨੌਜਵਾਨਾਂ ਨੂੰ 10 ਲੱਖ ਦੀ ਬਜਾਏ 12 ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ, ਜਿਸ ਲਈ ਅਸਾਮੀਆਂ ਦੀ ਰਚਨਾ ਅਤੇ ਬਹਾਲੀ ਦਾ ਕੰਮ ਲਗਾਤਾਰ ਜਾਰੀ ਹੈ। ਸ਼੍ਰੀ ਕੁਮਾਰ ਨੇ ਕਿਹਾ, 'ਜਿੱਥੋਂ ਤੱਕ ਰੁਜ਼ਗਾਰ ਦਾ ਸਵਾਲ ਹੈ, ਪਿਛਲੇ ਚਾਰ ਸਾਲਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ 24 ਲੱਖ ਲੋਕਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ ਅਤੇ ਇਸ ਸਾਲ ਅਤੇ ਅਗਲੇ ਸਾਲ 10 ਲੱਖ ਹੋਰ ਲੋਕਾਂ ਨੂੰ ਰੁਜ਼ਗਾਰ ਦੇਣ ਦਾ ਟੀਚਾ ਹੈ। ਇਸ ਤਰ੍ਹਾਂ 10 ਲੱਖ ਰੁਜ਼ਗਾਰ ਦੀ ਥਾਂ 34 ਲੱਖ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ - ਨਦੀ 'ਚ ਨਹਾਉਣ ਗਏ 7 ਨੌਜਵਾਨਾਂ ਦੀ ਮੌਤ, ਇੱਕੋ ਚਿਖਾ 'ਤੇ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News