ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਨੋਟੀਫਿਕੇਸ਼ਨ
Thursday, Oct 01, 2026 - 07:02 PM (IST)
ਬਿਜ਼ਨੈੱਸ ਡੈਸਕ - ਪੰਜ ਦਿਨਾਂ ਦੇ ਬੈਂਕਿੰਗ ਹਫ਼ਤੇ ਦੀ ਮੰਗ ਲੰਬੇ ਸਮੇਂ ਤੋਂ ਦੇਸ਼ ਭਰ ਦੇ ਬੈਂਕ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਹੈ। ਇਸ ਮੰਗ ਨੂੰ ਲੈ ਕੇ ਇੰਡੀਅਨ ਬੈਂਕਸ ਐਸੋਸੀਏਸ਼ਨ (IBA) ਅਤੇ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (UFBU) ਵਿਚਕਾਰ ਗੱਲਬਾਤ ਤੋਂ ਬਾਅਦ ਸਤੰਬਰ 2026 ਲਈ ਪ੍ਰਸਤਾਵਿਤ ਦੇਸ਼ ਵਿਆਪੀ ਬੈਂਕ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ ਬੈਂਕ ਗਾਹਕਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੋਸ਼ਲ ਮੀਡਿਆ 'ਤੇ ਇਕ ਨੋਟੀਫਿਕੇਸ਼ ਵਾਇਰਲ ਹੋ ਰਿਹਾ ਹੈ ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਜਨਤਕ ਖੇਤਰ ਦੇ ਬੈਂਕਾਂ ਲਈ ਹਰ ਸ਼ਨੀਵਾਰ ਨੂੰ ਹਫਤਾਵਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
ਸੋਸ਼ਲ ਮੀਡੀਆ 'ਤੇ ਵਾਇਰਲ ਨੋਟੀਫਿਕੇਸ਼ਨ ਮੁਤਾਬਕ ਵਿੱਤ ਮੰਤਰਾਲੇ ਦੇ ਵਿੱਤੀ ਸੇਵਾਵਾਂ ਵਿਭਾਗ ਦੁਆਰਾ 30 ਸਤੰਬਰ, 2026 ਨੂੰ ਜਾਰੀ ਕੀਤੇ ਗਏ ਇੱਕ ਗਜ਼ਟ ਨੋਟੀਫਿਕੇਸ਼ਨ ਅਨੁਸਾਰ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੇ ਤਹਿਤ ਹਰ ਸ਼ਨੀਵਾਰ ਨੂੰ ਸਾਰੇ ਜਨਤਕ ਖੇਤਰ ਦੇ ਬੈਂਕਾਂ ਲਈ ਜਨਤਕ ਛੁੱਟੀ ਘੋਸ਼ਿਤ ਕਰ ਦਿੱਤੀ ਗਈ ਹੈ। ਇਸ ਵਿੱਚ ਸਟੇਟ ਬੈਂਕ ਆਫ਼ ਇੰਡੀਆ (SBI) ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
ਤੁਰੰਤ ਪ੍ਰਭਾਵ ਨਾਲ ਲਾਗੂ
ਨੋਟੀਫਿਕੇਸ਼ਨ ਸਪੱਸ਼ਟ ਕਰਦਾ ਹੈ ਕਿ ਇਹ ਫੈਸਲਾ ਤੁਰੰਤ ਲਾਗੂ ਹੋਵੇਗਾ। ਇਸਦਾ ਮਤਲਬ ਹੈ ਕਿ ਜਨਤਕ ਖੇਤਰ ਦੀਆਂ ਬੈਂਕ ਸ਼ਾਖਾਵਾਂ ਹੁਣ ਹਰ ਸ਼ਨੀਵਾਰ ਨੂੰ ਹਫਤਾਵਾਰੀ ਛੁੱਟੀ ਰਹਿਣਗੀਆਂ।
ਇਹ ਵੀ ਪੜ੍ਹੋ : FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼
ਗਾਹਕਾਂ 'ਤੇ ਕੀ ਪ੍ਰਭਾਵ ਪਵੇਗਾ?
ਸ਼ਨੀਵਾਰ ਨੂੰ ਬੈਂਕ ਸ਼ਾਖਾਵਾਂ ਵਿੱਚ ਨਿਯਮਤ ਬੈਂਕਿੰਗ ਕਾਰਜ ਨਹੀਂ ਕੀਤੇ ਜਾਣਗੇ। ਹਾਲਾਂਕਿ, UPI, ਇੰਟਰਨੈੱਟ ਬੈਂਕਿੰਗ, ਮੋਬਾਈਲ ਬੈਂਕਿੰਗ, ATM, ਅਤੇ ਹੋਰ ਡਿਜੀਟਲ ਬੈਂਕਿੰਗ ਸੇਵਾਵਾਂ ਗਾਹਕਾਂ ਲਈ ਆਮ ਵਾਂਗ ਉਪਲਬਧ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਢਹਿ-ਢੇਰੀ ਹੋ ਗਿਆ ਸੋਨਾ, 7 ਹਫਤਿਆਂ ਦੇ ਲੋਅ 'ਤੇ ਆਏ ਭਾਅ, ਚਾਂਦੀ ਵੀ ਡਿੱਗੀ ਧੜੰਮ
ਮਹੱਤਵਪੂਰਨ ਨੋਟ: ਨੋਟੀਫਿਕੇਸ਼ਨ ਵਿੱਚ ਖਾਸ ਤੌਰ 'ਤੇ ਜਨਤਕ ਖੇਤਰ ਦੇ ਬੈਂਕਾਂ ਦਾ ਜ਼ਿਕਰ ਹੈ। ਇਸ ਲਈ, ਇਸ ਸਮੇਂ ਇਸਨੂੰ ਦੇਸ਼ ਦੇ ਹਰ ਨਿੱਜੀ/ਸਹਿਕਾਰੀ ਬੈਂਕ 'ਤੇ ਲਾਗੂ ਹੋਣ ਵਾਲਾ ਆਦੇਸ਼ ਨਹੀਂ ਕਿਹਾ ਜਾ ਸਕਦਾ। ਇਸ ਦੇ ਨਾਲ ਹੀ ਇਸ ਖ਼ਬਰ ਬਾਰੇ ਅਜੇ ਤੱਕ ਕੋਈ ਸਰਕਾਰੀ ਬਿਆਨ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ : ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ ਇੰਨੇ ਦਿਨਾਂ ਲਈ ਬੰਦ ਰਹਿਣਗੇ Bank, ਵੇਖੋ ਸੂਚੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
