ਹੁਣ ਅਗਲੇ ਸਾਲ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ''ਤੇ ਰਹੇਗੀ ਭਾਜਪਾ ਦੀ ਨਜ਼ਰ
Wednesday, Jun 12, 2024 - 01:17 PM (IST)
ਨੈਸ਼ਨਲ ਡੈਸਕ- ਲੋਕ ਸਭਾ ਚੋਣਾਂ ਤੋਂ ਬਾਅਦ ਕੇਂਦਰ 'ਚ ਭਾਜਪਾ ਦੀ ਰਾਜਗ ਦੀ ਸਰਕਾਰ ਬਣ ਗਈ ਹੈ। ਹਾਲਾਂਕਿ ਪਿਛਲੀ 2 ਵਾਰ ਤੋਂ ਉਲਟ ਇਸ ਵਾਰ ਭਾਜਪਾ ਨੂੰ ਆਪਣੇ ਦਮ 'ਤੇ ਬਹੁਮਤ ਨਹੀਂ ਮਿਲੀ ਹੈ। ਹੁਣ ਵੱਖ-ਵੱਖ ਰਾਜਨੀਤਕ ਦਲਾਂ ਦੀਆਂ ਨਜ਼ਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਹਨ, ਜਿਨ੍ਹਾਂ 'ਚ ਦਿੱਲੀ ਵੀ ਸ਼ਾਮਲ ਹੈ। ਰਾਸ਼ਟਰੀ ਰਾਜਧਾਨੀ 'ਚ ਅਗਲੇ ਸਾਲ ਦੇ ਸ਼ੁਰੂ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਲਈ ਆਮ ਆਦਮੀ ਪਾਰਟੀ (ਆਪ), ਭਾਜਪਾ ਅਤੇ ਕਾਂਗਰਸ ਨੇ ਹੁਣ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਦੀ ਕੋਸ਼ਿਸ਼ ਹੈ ਕਿ ਜਿਸ ਤਰ੍ਹਾਂ ਨਾਲ ਲੋਕ ਸਭਾ ਚੋਣਾਂ 'ਚ ਦਿੱਲੀ 'ਚ ਪਾਰਟੀ ਦੀ ਸ਼ਾਨਦਾਰ ਜਿੱਤ ਹੋਈ ਹੈ, ਉਸੇ ਤਰ੍ਹਾਂ ਇਸ ਵਾਰ ਵਿਧਾਨ ਸਭਾ ਚੋਣਾਂ 'ਚ ਵੀ ਉਸ ਦਾ ਪ੍ਰਦਰਸ਼ਨ ਬਿਹਤਰ ਰਹੇ। ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਨੇ ਇਸ ਵਾਰ ਮਿਲ ਕੇ ਚੋਣ ਲੜੀ ਸੀ। 'ਆਪ' ਨੇ ਚਾਰ ਸੀਟਾਂ 'ਤੇ ਅਤੇ ਕਾਂਗਰਸ ਨੇ ਤਿੰਨ ਸੀਟਾਂ 'ਤੇ ਉਮੀਦਵਾਰ ਉਤਾਰੇ ਸਨ।
ਇਸ ਦੇ ਬਾਵਜੂਦ ਦੋਹਾਂ ਦੇ ਵੋਟ ਔਸਤ 'ਚ ਜ਼ਿਆਦਾ ਤਬਦੀਲੀ ਨਹੀਂ ਹੋਈ। 'ਆਪ' ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੁਪਰੀਮ ਕੋਰਟ ਤੋਂ ਚੋਣ ਪ੍ਰਚਾਰ ਲਈ 21 ਦਿਨ ਦੀ ਜ਼ਮਾਨਤ ਦੀ ਮਿਆਦ ਪੂਰੀ ਕਰ ਕੇ 2 ਜੂਨ ਨੂੰ ਵਾਪਸ ਤਿਹਾੜ ਜੇਲ੍ਹ ਚਲੇ ਗਏ। ਉਨ੍ਹਾਂ ਦੀ ਗੈਰ-ਹਾਜ਼ਰੀ 'ਚ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਚੋਣ ਨਤੀਜਿਆਂ ਦੀ ਸਮੀਖਿਆ ਦੀ ਬੈਠਕ ਲਈ। ਉਸ ਬੈਠਕ ਤੋਂ ਬਾਅਦ 'ਆਪ' ਦੇ ਦਿੱਲੀ ਕਨਵੀਨਰ ਅਤੇ ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਨੇ ਐਲਾਨ ਕਰ ਦਿੱਤਾ ਕਿ ਕਾਂਗਰਸ ਨਾਲ 'ਆਪ' ਦਾ ਗਠਜੋੜ ਸਿਰਫ਼ ਲੋਕ ਸਭਾ ਚੋਣਾਂ ਲਈ ਸੀ। 'ਆਪ' ਵਿਧਾਨ ਸਭਾ ਚੋਣਾਂ ਇਕੱਲੇ ਲੜੇਗੀ। ਉਸ ਤੋਂ ਬਾਅਦ ਦਿੱਲੀ ਕਾਂਗਰਸ ਦੇ ਨਵੇਂ ਪ੍ਰਧਾਨ ਦੇਵੇਂਦਰ ਯਾਦਵ ਨੇ ਵੀ ਇਸੇ ਗੱਲ ਨੂੰ ਦੋਹਰਾਇਆ ਯਾਨੀ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ 'ਚ ਤ੍ਰਿਕੋਣਾ ਮੁਕਾਬਲਾ ਹੋਣਾ ਤੈਅ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8