ਹੁਣ ਸਕੂਲਾਂ ''ਚ ਬੱਚੇ ਨਹੀਂ ਬੋਲਣਗੇ ''Good Morning'', ਜਾਣੋ ਕੀ ਹੈ ਵਜ੍ਹਾ

Friday, Aug 09, 2024 - 04:34 PM (IST)

ਹਰਿਆਣਾ (ਭਾਸ਼ਾ)- ਹਰਿਆਣਾ 'ਚ ਇਸ ਆਜ਼ਾਦੀ ਦਿਹਾੜੇ ਤੋਂ ਹੁਣ ਸਾਰੇ ਸਕੂਲਾਂ ਵਿਚ ‘ਗੁੱਡ ਮਾਰਨਿੰਗ’ ਦੀ ਥਾਂ ‘ਜੈ ਹਿੰਦ’ ਦੀ ਵਰਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਇਕ ਸਰਕਾਰੀ ਸਰਕੂਲਰ 'ਚ ਦਿੱਤੀ ਗਈ ਹੈ। ਪ੍ਰਦੇਸ਼ ਸਰਕਾਰ ਦੇ ਸਕੂਲ ਸਿੱਖਿਆ ਡਾਇਰੈਕਟੋਰੇਟ ਵੱਲੋਂ ਵੀਰਵਾਰ ਨੂੰ ਜਾਰੀ ਇਕ ਸਰਕੂਲਰ 'ਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ 'ਚ ਦੇਸ਼ ਭਗਤੀ ਅਤੇ ਰਾਸ਼ਟਰੀ ਮਾਣ ਦੀ ਡੂੰਘੀ ਭਾਵਨਾ ਪੈਦਾ ਕਰਨਾ ਹੈ। ਸਰਕੂਲਰ 'ਚ ਕਿਹਾ ਗਿਆ ਹੈ ਕਿ 'ਜੈ ਹਿੰਦ' ਦਾ ਨਾਅਰਾ ਸੁਭਾਸ਼ ਚੰਦਰ ਬੋਸ ਨੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਲਗਾਇਆ ਸੀ ਅਤੇ ਆਜ਼ਾਦੀ ਤੋਂ ਬਾਅਦ ਹਥਿਆਰਬੰਦ ਬਲਾਂ ਦੁਆਰਾ ਇਸ ਨੂੰ ਸਲਾਮੀ ਵਜੋਂ ਅਪਣਾਇਆ ਗਿਆ ਸੀ।

ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਬਲਾਕ ਸਿੱਖਿਆ ਅਫ਼ਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨੂੰ ਇਹ ਸਰਕੂਲਰ ਭੇਜ ਦਿੱਤਾ ਹੈ। ਸਰਕੂਲਰ ਅਨੁਸਾਰ ਹੁਣ ਸਕੂਲਾਂ 'ਚ 'ਗੁੱਡ ਮਾਰਨਿੰਗ' ਦੀ ਬਜਾਏ 'ਜੈ ਹਿੰਦ' ਦੀ ਵਰਤੋਂ ਕੀਤੀ ਜਾਵੇਗੀ, ਤਾਂ ਜੋ ਵਿਦਿਆਰਥੀ ਹਰ ਰੋਜ਼ 'ਰਾਸ਼ਟਰੀ ਏਕਤਾ ਦੀ ਭਾਵਨਾ ਤੋਂ ਪ੍ਰੇਰਿਤ' ਹੋ ਸਕਣ ਅਤੇ ਦੇਸ਼ ਦੇ ਅਮੀਰ ਇਤਿਹਾਸ ਲਈ 'ਸਤਿਕਾਰ' ਦਾ ਪ੍ਰਗਟਾਵਾ ਕੀਤਾ ਜਾ ਸਕਦਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਦੇਸ਼ਭਗਤੀ ਨਾਲ ਭਰਪੂਰ ਸਲਾਮ 'ਜੈ ਹਿੰਦ' ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਦੀ ਕਦਰ ਕਰਨ ਲਈ ਉਤਸ਼ਾਹਿਤ ਕਰੇਗਾ। ਇਸ 'ਚ ਕਿਹਾ ਗਿਆ ਹੈ ਕਿ 'ਜੈ ਹਿੰਦ' ਖੇਤਰੀ, ਭਾਸ਼ਾਈ ਅਤੇ ਸੱਭਿਆਚਾਰਕ ਮਤਭੇਦਾਂ ਤੋਂ ਪਰੇ ਹੈ ਅਤੇ ਵਿਭਿੰਨ ਪਿਛੋਕੜ ਵਾਲੇ ਵਿਦਿਆਰਥੀਆਂ 'ਚ ਏਕਤਾ ਨੂੰ ਉਤਸ਼ਾਹ ਦਿੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News