ਹੁਣ ਸਭ ਨੂੰ ਪਸੰਦ ਆ ਰਹੀ ਮੁਫਤ ਬਿਜਲੀ-ਪਾਣੀ ਦੀ ਚੋਣ ਖੇਡ !

Sunday, Dec 08, 2024 - 12:53 PM (IST)

ਨਵੀਂ ਦਿੱਲੀ- ਮੁਫਤ ਬਿਜਲੀ-ਪਾਣੀ ਦੇ ਐਲਾਨਾਂ ਨੂੰ ਸੱਤਾ ਦੀ ਪੌੜੀ ਮੰਨਿਆ ਜਾ ਰਿਹਾ ਹੈ। ਉਥੇ ਹੀ ਇਨ੍ਹਾਂ ਨੂੰ ਮੁਫਤ ਦੀਆਂ ਰੇੜੀਆਂ ਕਹਿ ਕੇ ਆਲੋਚਨਾ ਕਰਨ ਵਾਲੇ ਵੀ ਘੱਟ ਨਹੀਂ ਹਨ। ਇਸ ਦੇ ਬਾਵਜੂਦ ਸਿਆਸੀ ਪਾਰਟੀਆਂ ਇਸ ਨੂੰ ਜਿੱਤ ਦਾ ਟਰੰਪ ਕਾਰਡ ਮੰਨ ਰਹੀਆਂ ਹਨ। ਹਾਲਾਂਕਿ ਪਿਛਲੀਆਂ ਚੋਣਾਂ ਦੇ ਨਤੀਜੇ ਦੱਸਦੇ ਹਨ ਕਿ ਮੁਫਤ ਬਿਜਲੀ-ਪਾਣੀ ਦੇ ਐਲਾਨ ਨਾਲ ਜਿੱਤ ਦੀ ਕੋਈ ਪੱਕੀ ਗਾਰੰਟੀ ਨਹੀਂ ਹੈ।

ਭਾਜਪਾ ਨੇ ਵੀ ਕਿਹਾ ਹੈ ਕਿ ਜੇਕਰ ਉਹ ਦਿੱਲੀ ’ਚ ਸੱਤਾ ’ਚ ਆਉਂਦੀ ਹੈ ਤਾਂ ਉਹ ਲੋਕਾਂ ਨੂੰ ਮੁਫ਼ਤ ਬਿਜਲੀ-ਪਾਣੀ ਅਤੇ ਔਰਤਾਂ ਨੂੰ ਮੁਫ਼ਤ ਬੱਸ ਸੇਵਾ ਮੁਹੱਈਆ ਕਰਵਾਏਗੀ। 2 ਦਸੰਬਰ ਨੂੰ ਭਾਜਪਾ ਦੀ ਦਿੱਲੀ ਇਕਾਈ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਕਨਵੀਨਰ ਰਾਮਵੀਰ ਸਿੰਘ ਬਿਧੂੜੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪੂਰੀ ਤਰ੍ਹਾਂ ਗਲਤ ਹੈ ਕਿ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਵਾਸੀਆਂ ਨੂੰ ਦਿੱਤੀ ਜਾ ਰਹੀ ਮੁਫਤ ਬਿਜਲੀ ਅਤੇ ਪਾਣੀ ਦੀ ਸਹੂਲਤ ਬੰਦ ਕਰ ਦਿੱਤੀ ਜਾਵੇਗੀ। ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਫਰਵਰੀ ’ਚ ਹੋਣੀਆਂ ਹਨ। ਹਾਲ ਹੀ ’ਚ ਹੋਈਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਵੀ ਭਾਜਪਾ ਦੇ ਚੋਣ ਮਨੋਰਥ ਪੱਤਰ ’ਚ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ।

ਇਸੇ ਤਰ੍ਹਾਂ ਝਾਰਖੰਡ ’ਚ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਹਾਲਾਂਕਿ ਇਸ ਵਾਅਦੇ ਦੇ ਬਾਵਜੂਦ ਭਾਜਪਾ ਝਾਰਖੰਡ ’ਚ ਸਰਕਾਰ ਬਣਾਉਣ ’ਚ ਅਸਫਲ ਰਹੀ। ਇਸੇ ਤਰ੍ਹਾਂ ਕਾਂਗਰਸ ਦੀ ਅਗਵਾਈ ਵਾਲੀ ਮਹਾ ਵਿਕਾਸ ਅਘਾੜੀ ਨੇ ਮਹਾਰਾਸ਼ਟਰ ’ਚ 300 ਯੂਨਿਟ ਮੁਫਤ ਬਿਜਲੀ ਦੇਣ ਦੀ ਗੱਲ ਕੀਤੀ ਸੀ ਪਰ ਉਥੇ ਭਾਜਪਾ ਦੀ ਅਗਵਾਈ ਵਾਲੀ ਮਹਾਯੁਤੀ ਸੱਤਾ ’ਚ ਆ ਗਈ। ਕਾਂਗਰਸ ਨੇ ਹਰਿਆਣਾ ਲਈ ਆਪਣੇ ਚੋਣ ਮੈਨੀਫੈਸਟੋ ’ਚ ਹਰ ਪਰਿਵਾਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਉਹ ਸੱਤਾ ਹਾਸਲ ਕਰਨ ’ਚ ਕਾਮਯਾਬ ਨਹੀਂ ਹੋ ਸਕੀ।


Tanu

Content Editor

Related News