ਸਰਕਾਰ ਦਾ ਵੱਡਾ ਫ਼ੈਸਲਾ! ਹੁਣ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਕੁੜੀਆਂ ਦਾ ਵਿਆਹ
Friday, Jan 12, 2024 - 05:25 PM (IST)
ਸ਼ਿਮਲਾ- ਸ਼ਿਮਲਾ 'ਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ 'ਚ ਹੋਈ ਕੈਬਨਿਟ ਦੀ ਬੈਠਕ 'ਚ ਵੱਡਾ ਫ਼ੈਸਲਾ ਲਿਆ ਗਿਆ ਹੈ। ਹਿਮਾਚਲ 'ਚ ਹੁਣ ਕੁੜੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਕਰ ਦਿੱਤੀ ਗਈ ਹੈ। ਕੈਬਨਿਟ ਨੇ ਕੁੜੀ ਦੇ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਕਰਨ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ। ਅਜਿਹੇ 'ਚ ਹੁਣ ਘੱਟੋ-ਘੱਟ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਦਾ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ।
ਦੱਸਣਯੋਗ ਹੈ ਕਿ ਇਹ ਮੀਟਿੰਗ ਕਰੀਬ 3 ਘੰਟੇ ਚੱਲੀ। ਇਸ ਮੀਟਿੰਗ 'ਚ ਹਿਮਾਚਲ 'ਚ ਨਵੀਂ ਫ਼ਿਲਮ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ। ਫ਼ਿਲਮ ਕੌਂਸਲ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫ਼ਿਲਮ ਕਾਊਂਸਿਲ ਬਣਾਉਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਨਵੀਂ ਪਾਲਿਸੀ ਦੇ ਅਧੀਨ ਰਾਜ 'ਚ ਹੁਣ ਸ਼ੂਟਿੰਗ ਲਈ ਜ਼ਰੂਰੀ ਮਨਜ਼ੂਰੀ ਤਿੰਨ ਦਿਨਾਂ ਅੰਦਰ ਮਿਲ ਜਾਵੇਗੀ, ਇਸ ਫ਼ੈਸਲੇ ਨਾਲ ਫ਼ਿਲਮ ਨਿਰਮਾਤਾਵਾਂ ਨੂੰ ਫ਼ਾਇਦਾ ਹੋਵੇਗਾ। ਨਾਲ ਹੀ ਮੁੱਖ ਮੰਤਰੀ ਵਿਧਵਾ ਏਕਲ ਨਾਰੀ ਯੋਜਨਾ ਅਤੇ ਹਿਮਾਚਲ ਪ੍ਰਦੇਸ਼ ਡਿਜ਼ੀਟਲ ਪਾਲਿਸੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8