ਦੇਸ਼ ’ਚ ਹੁਣ ਲੋਕ ਕੇਂਦਰਿਤ ਸਰਕਾਰ ਲਿਆਉਣ ਦਾ ਸਮਾਂ : ਰਾਹੁਲ

11/12/2023 10:43:17 AM

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਦੇਸ਼ ’ਚ ਹੁਣ ਲੋਕ ਕੇਂਦਰਿਤ ਸਰਕਾਰ ਦੇ ਦੌਰ ਨੂੰ ਵਾਪਸ ਲਿਆਉਣ ਦਾ ਸਮਾਂ ਆ ਗਿਆ ਹੈ। ਤੇਲੰਗਾਨਾ ਦੇ ਇੱਕ ਕਿਸਾਨ ਪਰਿਵਾਰ ਨਾਲ ਸ਼ਨੀਵਾਰ ਗੱਲਬਾਤ ਕਰਦੇ ਹੋਏ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸੂਬੇ ਦੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਸਰਕਾਰ ਤੇਲੰਗਾਨਾ ਦੇ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਅਸਮਰੱਥ ਹੈ। ਰਾਹੁਲ ਗਾਂਧੀ ਨੇ ਤੇਲੰਗਾਨਾ ’ਚ 2020 ’ਚ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਪਰਿਵਾਰ ਨਾਲ ਆਪਣੀ ਹਾਲੀਆ ਮੁਲਾਕਾਤ ਦਾ ਵੀਡੀਓ ਯੂ-ਟਿਊਬ ਚੈਨਲ ’ਤੇ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਇਕ ਵਾਰ ਕਿਹਾ ਸੀ ਕਿ ਸਭ ਤੋਂ ਮਹੱਤਵਪੂਰਨ ਆਵਾਜ਼ ਕਤਾਰ ’ਚ ਖੜ੍ਹੇ ਆਖਰੀ ਵਿਅਕਤੀ ਦੀ ਹੈ। ਚੰਦਰਈਆ ਦੀ ਆਵਾਜ਼ ਇਸ ਤਰ੍ਹਾਂ ਦੀ ਹੀ ਸੀ।

ਇਹ ਵੀ ਪੜ੍ਹੋ : PM ਮੋਦੀ ਨੇ ਘੁਸਪੈਠੀਆਂ ਨੂੰ ਰੋਕਿਆ, ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਈ : ਅਮਿਤ ਸ਼ਾਹ

ਬੀ.ਆਰ.ਐੱਸ. ਸਰਕਾਰ ਨੇ ਉਸ ਨੂੰ ਨਜ਼ਰਅੰਦਾਜ਼ ਕੀਤਾ। ਉਹ ਤੇਲੰਗਾਨਾ ਦਾ ਇੱਕ ਛੋਟਾ ਕਿਸਾਨ ਸੀ, ਜੋ ਆਪਣੇ ਗੁਜ਼ਾਰੇ ਲਈ ਸੰਘਰਸ਼ ਕਰ ਰਿਹਾ ਸੀ। ਉਹ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਸੀ। ਉਸ ਨੇ ਆਪਣੇ ਪਿਆਰੇ ਪਰਿਵਾਰ ਨੂੰ ਛੱਡ ਕੇ ਖੁਦਕੁਸ਼ੀ ਕਰ ਲਈ। ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਜੇ ਚੰਦਰਈਆ ਨੂੰ ਸਹੀ ਸਮੇਂ ’ਤੇ ਸਰਕਾਰੀ ਸਹਾਇਤਾ ਦਿੱਤੀ ਜਾਂਦੀ ਤਾਂ ਉਹ ਅਜੇ ਵੀ ਜ਼ਿੰਦਾ ਹੁੰਦਾ । ਬੀ. ਆਰ. ਐੱਸ. ਅਤੇ ਭਾਜਪਾ ਸਰਕਾਰਾਂ ਤੇਲੰਗਾਨਾ ਦੇ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਅਸਮਰਥ ਹਨ। ਸਾਡੀ ਲੜਾਈ ਹੁਣ ਆਪਣੇ ਸਾਰੇ ਲੋਕਾਂ ਲਈ ਨਿਆਂ ਯਕੀਨੀ ਬਣਾਉਣ ਲਈ ਹੈ। ਹੁਣ ਸਮਾਂ ਆ ਗਿਆ ਹੈ ਕਿ ਪੂਰੇ ਭਾਰਤ ਵਿਚ ਲੋਕ-ਕੇਂਦ੍ਰਿਤ ਸਰਕਾਰ ਦੇ ਦੌਰ ਨੂੰ ਵਾਪਸ ਲਿਆਂਦਾ ਜਾਵੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

DIsha

This news is Content Editor DIsha