ਹੁਣ PMC ਬੈਂਕ ਗਾਹਕਾਂ ਨੇ FM ਸੀਤਾਰਮਣ ਤੋਂ ਬਾਅਦ CM ਦੇਵੇਂਦਰ ਫੜਨਵੀਸ ਅੱਗੇ ਕੀਤੀ ਅਪੀਲ

10/12/2019 1:44:09 PM

ਮੁੰਬਈ — ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸ਼ੁੱਕਰਵਾਰ ਸ਼ਾਮ ਪੰਜਾਬ ਐਂਡ ਮਹਾਰਾਸ਼ਟਰ ਕੋਆਪਰੇਟਿਵ(PMC) ਬੈਂਕ ਦੇ ਖਾਤਾਧਾਰਕਾਂ ਨਾਲ ਮੁਲਾਕਾਤ ਕੀਤੀ। ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ ਬੈਂਕ 'ਤੇ ਲਗਾਈ ਗਈ ਪਾਬੰਦੀ ਕਾਰਨ ਬੈਂਕ ਦੇ ਖਾਤਾਧਾਰਕਾਂ ਦਾ ਗੁੱਸਾ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਠਾਣੇ 'ਚ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਪਬਲਿਕ ਮੀਟਿੰਗ ਸਥਾਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਜਿਸ ਤੋਂ ਬਾਅਦ ਮੁੱਖ ਮੰਤਰੀ ਫੜਨਵੀਸ ਨੇ ਬੈਂਕ ਦੇ ਖਾਤਾਧਾਰਕਾਂ ਨਾਲ ਬਾਹਰ ਆ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਿਆਂ ਦਾ ਭਰੋਸਾ ਵੀ ਦਿੰਦੇ ਨਜ਼ਰ ਆਏ। ਇਹ ਪਹਿਲਾ ਮੌਕਾ ਹੈ ਜਦੋਂ ਮੁੱਖ ਮੰਤਰੀ ਫੜਨਵੀਸ ਨੇ ਪ੍ਰਦਰਸ਼ਨ ਕਰ ਰਹੇ ਖਾਤਾਧਾਰਕਾਂ ਨਾਲ ਬੈਂਕ ਮੁੱਦੇ 'ਤੇ ਗੱਲਬਾਤ ਕੀਤੀ ਹੈ।

 

ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ ਬੈਂਕ 'ਚ ਹੋਈਆਂ ਬੇਨਿਯਮੀਆਂ ਦੇ ਮਾਮਲੇ 'ਚ ਇਸ ਤੋਂ ਪਹਿਲਾਂ ਵੀ ਬੈਂਕ ਦੇ ਖਾਤਾ ਧਾਰਕਾਂ ਨੇ ਮੁੰਬਈ ਦੇ ਭਾਜਪਾ ਮੁੱਖ ਦਫਤਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਜਦੋਂ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਇਕ ਪ੍ਰੈੱਸ ਕਾਨਫਰੈਂਸ ਲਈ ਜਾ ਰਹੀ ਸੀ ਤਾਂ ਉਨ੍ਹਾਂ ਨੇ ਵੀ ਇਨ੍ਹਾਂ ਖਾਤਾਧਾਰਕਾਂ ਨਾਲ ਮੁਲਾਕਾਤ ਕਰਕੇ ਹਰ ਸੰਭਵ ਨਿਆਂ ਦਾ ਭਰੋਸਾ ਦਿੱਤਾ ਸੀ। ਪਰ ਉਸ ਸਮੇਂ ਵੀ ਇਨ੍ਹਾਂ ਖਾਤਾ ਧਾਰਕ ਵਿੱਤ ਮੰਤਰੀ ਵਲੋਂ ਦਿੱਤੇ ਭਰੋਸੇ ਤੋਂ ਖੁਸ਼ ਨਜ਼ਰ ਨਹੀਂ ਆਏ ਸਨ।


Related News