ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ

Saturday, Sep 14, 2024 - 04:55 PM (IST)

ਨੈਸ਼ਨਲ ਡੈਸਕ : ਸਰਕਾਰ ਨੇ ਰਾਸ਼ਨ ਕਾਰਡ ਨਾਲ ਜੁੜੀਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਲਈ ਇੱਕ ਨਵਾਂ ਮੋਬਾਈਲ ਐਪ ਲਾਂਚ ਕੀਤਾ ਹੈ, ਜੋ ਹੁਣ ਤੁਹਾਡੇ ਘਰ ਦੀਆਂ ਸੁੱਖ-ਸਹੂਲਤਾਵਾਂ ਨੂੰ ਹੋਰ ਵੀ ਬਿਹਤਰ ਬਣਾਵੇਗਾ। ਇਸ ਐਪ ਦਾ ਨਾਮ ਹੈ Mera Ration 2.0। ਇਸ ਦੇ ਜ਼ਰੀਏ ਹੁਣ ਤੁਹਾਨੂੰ ਰਾਸ਼ਨ ਕਾਰਡ ਨਾਲ ਜੁੜੇ ਕਿਸੇ ਵੀ ਕੰਮ ਲਈ ਸਰਕਾਰੀ ਦਫ਼ਤਰਾਂ 'ਚ ਨਹੀਂ ਜਾਣਾ ਪਵੇਗਾ।

ਇਹ ਵੀ ਪੜ੍ਹੋ ਸੁੱਖਣਾ ਪੂਰੀ ਹੋਣ 'ਤੇ ਕਿਸਾਨ ਨੇ ਨੋਟਾਂ ਨਾਲ ਤੋਲਿਆ ਆਪਣਾ ਪੁੱਤ, ਮੰਦਰ ਨੂੰ ਦਾਨ ਕਰ ਦਿੱਤੇ ਸਾਰੇ ਪੈਸੇ

Mera Ration 2.0 ਐਪ ਦੀਆਂ ਵਿਸ਼ੇਸ਼ਤਾਵਾਂ
Mera Ration 2.0 ਐਪ ਨੂੰ ਗੂਗਲ ਪਲੇ ਸਟੋਰ ਤੋਂ ਆਸਾਨੀ ਨਾਲ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਐਪ ਦੀ ਮਦਦ ਨਾਲ ਤੁਸੀਂ ਹੇਠ ਲਿਖੀਆਂ ਵਿਸ਼ੇਸ਼ਤਾਵਾਂ ਦਾ ਲਾਭ ਲੈ ਸਕਦੇ ਹੋ:

. ਰਾਸ਼ਨ ਕਾਰਡ ਵਿੱਚ ਪਰਿਵਾਰਕ ਮੈਂਬਰਾਂ ਦੇ ਨਾਂ ਜੋੜਨਾ ਜਾਂ ਮਿਟਾਉਣਾ ਬਹੁਤ ਆਸਾਨ ਹੋ ਗਿਆ ਹੈ। ਤੁਸੀਂ ਐਪ ਰਾਹੀਂ ਆਪਣੀ ਪਰਿਵਾਰਕ ਜਾਣਕਾਰੀ ਨੂੰ ਆਸਾਨੀ ਨਾਲ ਅਪਡੇਟ ਕਰ ਸਕਦੇ ਹੋ।
. ਇਸ ਐਪ ਨਾਲ ਤੁਸੀਂ ਇਹ ਜਾਣ ਸਕਦੇ ਹੋ ਕਿ ਤੁਹਾਡੇ ਪਰਿਵਾਰ ਨੂੰ ਕਿੰਨਾ ਰਾਸ਼ਨ ਮਿਲਣਾ ਚਾਹੀਦਾ ਹੈ। ਇਸ ਨਾਲ ਤੁਸੀਂ ਰਾਸ਼ਨ ਦੇ ਆਪਣੇ ਅਧਿਕਾਰ ਨੂੰ ਯਕੀਨੀ ਬਣਾ ਸਕਦੇ ਹੋ।
. ਇਸ ਨਾਲ ਤੁਸੀਂ ਇਹ ਆਸਾਨੀ ਨਾਲ ਪਤਾ ਲੱਗਾ ਸਕਦੇ ਹੋ ਕਿ ਤੁਹਾਡਾ ਰਾਸ਼ਨ ਕਾਰਡ ਤੁਹਾਡੇ ਰਾਸ਼ਨ ਡੀਲਰ ਤੱਕ ਪਹੁੰਚਿਆ ਹੈ ਜਾਂ ਨਹੀਂ।
. ਰਾਸ਼ਨ ਕਾਰਡ ਨਾਲ ਸਬੰਧਤ ਕਿਸੇ ਵੀ ਸਮੱਸਿਆ ਲਈ ਤੁਸੀਂ ਇਸ ਐਪ ਰਾਹੀਂ ਸ਼ਿਕਾਇਤ ਦਰਜ ਕਰ ਸਕਦੇ ਹੋ।

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਵੱਢ ਸੁੱਟੇ ਇੱਕੋ ਪਰਿਵਾਰ ਦੇ ਚਾਰ ਮੈਂਬਰ

. ਜੇਕਰ ਤੁਹਾਨੂੰ ਰਾਸ਼ਨ ਪ੍ਰਾਪਤ ਕਰਨ ਤੋਂ ਬਾਅਦ ਰਸੀਦ ਨਹੀਂ ਮਿਲੀ ਹੈ, ਤਾਂ ਤੁਸੀਂ ਇਸਨੂੰ ਆਨਲਾਈਨ ਵੀ ਪ੍ਰਾਪਤ ਕਰ ਸਕਦੇ ਹੋ।
. ਇਸ ਐਪ ਰਾਹੀਂ ਤੁਸੀਂ ਰਾਸ਼ਨ ਕਾਰਡ ਧਾਰਕਾਂ ਨੂੰ ਦਿੱਤੇ ਜਾਣ ਵਾਲੇ ਸਰਕਾਰੀ ਲਾਭਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।
. ਤੁਸੀਂ ਆਪਣੇ ਨਜ਼ਦੀਕੀ ਰਾਸ਼ਨ ਡੀਲਰ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਇਸ ਐਪ ਦੀ ਵਰਤੋਂ ਕਰ ਸਕਦੇ ਹੋ।
. ਜੇਕਰ ਤੁਸੀਂ ਆਪਣਾ ਰਾਸ਼ਨ ਕਾਰਡ ਬੰਦ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਇਸ ਵਿਕਲਪ ਦੀ ਵਰਤੋਂ ਕਰ ਸਕਦੇ ਹੋ।
. ਰਾਸ਼ਨ ਕਾਰਡ ਨੂੰ ਕਿਸੇ ਹੋਰ ਵਿਅਕਤੀ ਦੇ ਨਾਮ 'ਤੇ ਟ੍ਰਾਂਸਫਰ ਕਰਨ ਦੀ ਸਹੂਲਤ ਵੀ ਇਸ ਐਪ ਵਿੱਚ ਉਪਲਬਧ ਹੈ।

ਇਹ ਵੀ ਪੜ੍ਹੋ 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?

ਇੰਝ ਡਾਊਨਲੋਡ ਅਤੇ ਇਸਤੇਮਾਲ ਕਰੋ ਐਪ

1. ਸਭ ਤੋਂ ਪਹਿਲਾਂ ਗੂਗਲ ਪਲੇ ਸਟੋਰ 'ਤੇ ਜਾਓ ਅਤੇ Mera Ration 2.0 ਸਰਚ ਕਰੋ।
2. ਐਪ ਨੂੰ ਡਾਊਨਲੋਡ ਅਤੇ ਇੰਸਟਾਲ ਕਰੋ।
3. ਇੰਸਟਾਲ ਕਰਨ ਤੋਂ ਬਾਅਦ ਐਪ ਦਾ ਡੈਸ਼ਬੋਰਡ ਖੁੱਲ੍ਹ ਜਾਵੇਗਾ।
4. ਇੱਥੇ ਤੁਹਾਨੂੰ ਸਾਰੀਆਂ ਸਹੂਲਤਾਵਾਂ ਦਿਖਾਈ ਦੇਣਗੀਆਂ। ਜਿਨ੍ਹਾਂ ਸਹੂਲਤਾਵਾਂ ਦਾ ਤੁਸੀਂ ਲਾਭ ਲੈਣਾ, ਉਸ 'ਤੇ ਕਲਿੱਕ ਕਰੋ।
5. ਮੰਗੀ ਗਈ ਜਾਣਕਾਰੀ ਨੂੰ ਦਰਜ ਕਰੋ ਅਤੇ ਸਬਮਿਟ 'ਤੇ ਕਲਿੱਕ ਕਰੋ। ਤੁਹਾਡੀ ਜਾਣਕਾਰੀ ਤੁਹਾਡੇ ਕੋਲ ਉਪਲਬਧ ਕਰਵਾ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ ਸਾਵਧਾਨ! ਡਿਜੀਟਲ ਅਰੈਸਟ, ਕਿਤੇ ਅਗਲਾ ਨੰਬਰ ਤੁਹਾਡਾ ਤਾਂ ਨਹੀਂ? ਇੰਝ ਕਰੋ ਬਚਾਅ

ਸਮਾਂ ਅਤੇ ਪਾਸੇ ਦੀ ਬੱਚਤ
ਇਸ ਐਪ ਰਾਹੀਂ ਹੁਣ ਤੁਹਾਨੂੰ ਰਾਸ਼ਨ ਕਾਰਡ ਨਾਲ ਸਬੰਧਤ ਕਿਸੇ ਵੀ ਕੰਮ ਲਈ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ। ਇਸ ਨਾਲ ਨਾ ਸਿਰਫ਼ ਤੁਹਾਡਾ ਸਮਾਂ ਬਚੇਗਾ, ਸਗੋਂ ਪੈਸੇ ਦੀ ਵੀ ਬੱਚਤ ਹੋਵੇਗੀ। ਇਹ ਐਪ ਉਨ੍ਹਾਂ ਲੋਕਾਂ ਲਈ ਖ਼ਾਸ ਤੌਰ 'ਤੇ ਫ਼ਾਇਦੇਮੰਦ ਹੈ ਜੋ ਲੰਬੀਆਂ ਲਾਈਨਾਂ ਅਤੇ ਸਰਕਾਰੀ ਦਫ਼ਤਰਾਂ ਦੇ ਚੱਕਰਾਂ ਤੋਂ ਥੱਕ ਜਾਂਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News