ਹੁਣ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ

Wednesday, Dec 18, 2024 - 03:41 PM (IST)

ਨਵੀਂ ਦਿੱਲੀ- ਹੁਣ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਮੁਫ਼ਤ ਇਲਾਜ ਹੋਵੇਗਾ। ਸਰਕਾਰ ਨੇ ਇਸ ਲਈ 'ਸੰਜੀਵਨੀ ਸਕੀਮ' ਦਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ ਰਾਜਧਾਨੀ ਦਿੱਲੀ ਦੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਇਲਾਜ ਮੁਫ਼ਤ ਹੋਵੇਗਾ। 

ਇਹ ਵੀ ਪੜ੍ਹੋ- ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, ਜਾਣੋ ਕਿਵੇਂ ਕਰੀਏ ਅਪਲਾਈ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਯਾਨੀ ਕਿ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਦੇ ਬਜ਼ੁਰਗਾਂ ਲਈ ਖੁਸ਼ਖ਼ਬਰੀ ਹੈ। ਦਿੱਲੀ ਵਿਚ 60 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਦਾ ਇਲਾਜ ਮੁਫ਼ਤ ਹੋਵੇਗਾ। ਇਹ ਕੇਜਰੀਵਾਲ ਦੀ ਗਾਰੰਟੀ ਹੈ। ਕੇਜਰੀਵਾਲ ਨੇ ਕਿਹਾ ਕਿ ਚੋਣਾਂ ਮਗਰੋਂ ਸਰਕਾਰ ਬਣਨ 'ਤੇ ਇਸ ਯੋਜਨਾ ਨੂੰ ਲਾਗੂ  ਕੀਤਾ ਜਾਵੇਗਾ। ਦੱਸ ਦੇਈਏ ਕਿ ਇਹ ਐਲਾਨ ਅਗਲੇ ਸਾਲ ਹੋਣ ਜਾ ਰਹੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਤੀਜੀ ਵਾਰ ਦਿੱਲੀ ਦੀ ਸੱਤਾ 'ਤੇ ਪਰਤਣ ਦੀ ਤਿਆਰੀ ਕਰ ਰਹੀ ਹੈ। 

ਇਹ ਵੀ ਪੜ੍ਹੋ- ਔਰਤਾਂ ਨੂੰ ਆਤਮਨਿਰਭਰ ਬਣਾਉਣ ਲਈ ਸਰਕਾਰ ਦਾ ਵੱਡਾ ਕਦਮ, ਦੇਵੇਗੀ ਇਹ ਸੌਗਾਤ

ਯੋਜਨਾ ਚੋਣਾਂ ਤੋਂ ਬਾਅਦ ਲਾਗੂ ਹੋਵੇਗੀ ਪਰ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਲਈ ਬਜ਼ੁਰਗਾਂ ਨੂੰ ਕਿਤੇ ਜਾਣ ਦੀ ਲੋੜ ਨਹੀਂ ਹੈ। ਆਮ ਆਦਮੀ ਦੇ ਵਰਕਰ ਘਰ-ਘਰ ਜਾ ਕੇ ਬਜ਼ੁਰਗਾਂ ਦਾ ਰਜਿਸਟ੍ਰੇਸ਼ਨ ਕਰ ਕੇ ਉਨ੍ਹਾਂ ਨੂੰ ਕਾਰਡ ਦੇਣਗੇ। ਕੇਜਰੀਵਾਲ ਨੇ ਕਿਹਾ ਕਿ ਬੁਢਾਪੇ ਵਿਚ ਇਕ ਚੀਜ਼ ਸਾਰਿਆਂ ਨੂੰ ਤਕਲੀਫ਼ ਦਿੰਦੀ ਹੈ। ਜਿਵੇਂ-ਜਿਵੇਂ ਉਮਰ ਵੱਧਦੀ ਹੈ, ਉਵੇਂ-ਉਵੇਂ 100 ਬੀਮਾਰੀਆਂ ਆ ਕੇ ਘੇਰ ਲੈਂਦੀਆਂ ਹਨ। ਸਭ ਤੋਂ ਵੱਡੀ ਚਿੰਤਾ ਇਲਾਜ ਦੀ ਹੁੰਦੀ ਹੈ।

ਕੀ ਹੈ ਯੋਜਨਾ?

ਦਿੱਲੀ ਸਰਕਾਰ ਦੀ ਸੰਜੀਵਨੀ ਯੋਜਨਾ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਮੁਫ਼ਤ ਇਲਾਜ ਹੋਵੇਗਾ। ਸਰਕਾਰੀ ਜਾਂ ਪ੍ਰਾਈਵੇਟ ਦੋਹਾਂ ਹਸਪਤਾਲਾਂ ਵਿਚ ਮੁਫ਼ਤ ਇਲਾਜ ਹੋਵੇਗਾ। ਇਸ ਦਾ ਪੂਰਾ ਖ਼ਰਚਾ ਦਿੱਲੀ ਸਰਕਾਰ ਚੁੱਕੇਗੀ। ਇਸ ਯੋਜਨਾ ਲਈ ਆਮ ਆਦਮੀ ਪਾਰਟੀ ਦੇ ਵਰਕਰ ਅਗਲੇ ਦੋ ਤੋਂ ਤਿੰਨ ਦਿਨਾਂ ਵਿਚ ਘਰ-ਘਰ ਜਾ ਕੇ ਬਜ਼ੁਰਗਾਂ ਦਾ ਰਜਿਸਟ੍ਰੇਸ਼ਨ ਕਰਨਗੇ। ਦਿੱਲੀ ਸਰਕਾਰ ਇਲਾਜ ਦਾ ਪੂਰਾ ਖ਼ਰਚਾ ਚੁੱਕੇਗੀ। 

ਇਹ ਵੀ ਪੜ੍ਹੋ- ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ, ਸ਼ੁਰੂ ਕੀਤੀ ਇਹ ਗਾਰੰਟੀ ਸਕੀਮ

ਚਿੰਤਾ ਦੀ ਕੋਈ ਗੱਲ ਨਹੀਂ- ਕੇਜਰੀਵਾਲ

ਕੇਜਰੀਵਾਲ ਨੇ ਕਿਹਾ ਕਿ ਆਰਥਿਕ ਤੌਰ 'ਤੇ ਖੁਸ਼ਹਾਲ ਕਈ ਪਰਿਵਾਰਾਂ ਵਿਚ ਵੀ ਬਜ਼ੁਰਗਾਂ ਦਾ ਧਿਆਨ ਨਹੀਂ ਰੱਖਿਆ ਜਾਂਦਾ। ਪਰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਪੁੱਤਰ ਅਜੇ ਵੀ ਜ਼ਿੰਦਾ ਹੈ। ਰਾਮਾਇਣ ਵਿਚ ਜਦੋਂ ਲਕਸ਼ਮਣ ਜੀ ਬੇਹੋਸ਼ ਹੋ ਗਏ ਤਾਂ ਹਨੂੰਮਾਨ ਜੀ ਉਨ੍ਹਾਂ ਲਈ ਸੰਜੀਵਨੀ ਲੈ ਕੇ ਆਏ।

 


Tanu

Content Editor

Related News