ਹੁਣ ਕੁੜੀਆਂ ਦੇ ਵਿਆਹ ਦੀ ਉਮਰ ਹੋਵੇਗੀ 21 ਸਾਲ, ਕੈਬਨਿਟ ਵੱਲੋਂ ਤਜਵੀਜ਼ ਨੂੰ ਮਨਜ਼ੂਰੀ

Thursday, Dec 16, 2021 - 10:36 AM (IST)

ਹੁਣ ਕੁੜੀਆਂ ਦੇ ਵਿਆਹ ਦੀ ਉਮਰ ਹੋਵੇਗੀ 21 ਸਾਲ, ਕੈਬਨਿਟ ਵੱਲੋਂ ਤਜਵੀਜ਼ ਨੂੰ ਮਨਜ਼ੂਰੀ

ਨਵੀਂ ਦਿੱਲੀ- ਦੇਸ਼ ’ਚ ਕੁੜੀਆਂ ਦੇ ਵਿਆਹ ਦੀ ਉਮਰ ਵਧਾਉਣ ਦੀ ਦਿਸ਼ਾ ’ਚ ਕੇਂਦਰ ਸਰਕਾਰ ਨੇ ਕਦਮ ਅੱਗੇ ਵਧਾ ਦਿੱਤਾ ਹੈ। ਮੋਦੀ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਕਾਨੂੰਨੀ ਉਮਰ 18 ਸਾਲ ਤੋਂ ਵਧਾ ਕੇ 21 ਸਾਲ ਕਰ ਦਿੱਤੀ ਹੈ ਅਤੇ ਕੈਬਨਿਟ ਨੇ ਵੀ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੇਸ਼ ’ਚ ਪੁਰਸ਼ਾਂ ਦੇ ਵਿਆਹ ਦੀ ਕਾਨੂੰਨੀ ਉਮਰ 21 ਸਾਲ ਹੈ। ਦੱਸਣਯੋਗ ਹੈ ਕਿ ਸਾਲ 2020 ’ਚ ਆਜ਼ਾਦੀ ਦਿਵਸ ਮੌਕੇ ਆਪਣੇ ਸੰਬੋਧਨ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਬਾਰੇ ਸੰਕੇਤ ਦਿੱਤੇ ਸਨ, ਹੁਣ ਸਰਕਾਰ ਇਸ ’ਤੇ ਅਮਲ ਕਰਦੀ ਦਿੱਸ ਰਹੀ ਹੈ।

ਇਹ ਵੀ ਪੜ੍ਹੋ : PM ਮੋਦੀ ਅੱਜ ਕਿਸਾਨਾਂ ਨੂੰ ਕਰਨਗੇ ਸੰਬੋਧਨ, ਦੱਸਣਗੇ ਨੈਚੁਰਲ ਖੇਤੀ ਅਪਣਾਉਣ ਦੇ ਫ਼ਾਇਦੇ

ਹੁਣ ਸਰਕਾਰ ਬਾਲ ਵਿਆਹ ਮਨਾਹੀ ਕਾਨੂੰਨ, ਸਪੈਸ਼ਲ ਮੈਰਿਜ ਐਕਟ ਅਤੇ ਹਿੰਦੂ ਮੈਰਿਜ ਐਕਟ ’ਚ ਸੋਧ ਕਰੇਗੀ। ਨੀਤੀ ਆਯੋਗ ’ਚ ਜਯਾ ਜੇਤਲੀ ਦੀ ਪ੍ਰਧਾਨਗੀ ’ਚ ਬਣੀ ਟਾਸਕ ਫ਼ੋਰਸ ਨੇ ਇਸ ਦੀ ਸਿਫ਼ਾਰਿਸ਼ ਕੀਤੀ ਸੀ। ਟਾਸਕ ਫ਼ੋਰਸ ਦਾ ਗਠਨ ਪਿਛਲੇ ਸਾਲ ਜੂਨ ’ਚ ਕੀਤਾ ਗਿਆ ਸੀ ਅਤੇ ਪਿਛਲੇ ਸਾਲ ਦਸੰਬਰ ’ਚ ਹੀ ਇਸ ਨੇ ਆਪਣੀ ਰਿਪੋਰਟ ਦਿੱਤੀ ਸੀ। ਟਾਸਕ ਫ਼ੋਰਸ ਦਾ ਕਹਿਣਾ ਸੀ ਕਿ ਪਹਿਲੇ ਬੱਚੇ ਨੂੰ ਜਨਮ ਦਿੰਦੇ ਸਮੇਂ ਕੁੜੀਆਂ ਦੀ ਉਮਰ 21 ਸਾਲ ਹੋਣੀ ਚਾਹੀਦੀ ਹੈ। ਵਿਆਹ ’ਚ ਦੇਰੀ ਦਾ ਪਰਿਵਾਰਾਂ, ਜਨਾਨੀਆਂ, ਬੱਚਿਆਂ ਅਤੇ ਸਮਾਜ ਦੇ ਆਰਥਿਕ, ਸਮਾਜਿਕ ਅਤੇ ਸਿਹਤ ’ਤੇ ਸਕਾਰਾਤਮਕ ਪ੍ਰਭਾਵ ਪੈਂਦਾ ਹੈ।

ਇਹ ਵੀ ਪੜ੍ਹੋ : ਬੇਅਦਬੀ ਮਾਮਲਾ : ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਰਾਮ ਰਹੀਮ ਨੇ ਹਾਈ ਕੋਰਟ ’ਚ ਦਿੱਤੀ ਚੁਣੌਤੀ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News