Good News! ਹੁਣ ਇਹ ਦੇਸ਼ ਵੀ ਭਾਰਤੀਆਂ ਨੂੰ ਦੇਵੇਗਾ ਵੀਜ਼ਾ ਫ੍ਰੀ ਐਂਟਰੀ , 3 ਦੇਸ਼ ਪਹਿਲਾਂ ਹੀ ਕਰ ਚੁੱਕੇ ਨੇ ਐਲਾਨ

12/09/2023 7:06:17 PM

ਨਵੀਂ ਦਿੱਲੀ - ਭਾਰਤੀ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਥਾਈਲੈਂਡ, ਸ਼੍ਰੀਲੰਕਾ ਅਤੇ ਮਲੇਸ਼ੀਆ ਤੋਂ ਬਾਅਦ ਹੁਣ ਇੱਕ ਹੋਰ ਦੇਸ਼ ਨੇ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਮੁਕਤ ਐਂਟਰੀ ਦੇਣ ਦਾ ਫੈਸਲਾ ਕੀਤਾ ਹੈ। ਇੰਡੋਨੇਸ਼ੀਆ ਦੇ ਸੈਰ-ਸਪਾਟਾ ਮੰਤਰਾਲੇ ਮੁਤਾਬਕ ਭਾਰਤੀ ਨਾਗਰਿਕਾਂ ਲਈ ਵੀਜ਼ਾ ਫਰੀ ਐਂਟਰੀ ਦੇ ਇਸ ਫੈਸਲੇ ਨੂੰ ਇਕ ਮਹੀਨੇ ਦੇ ਅੰਦਰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ :     ਮੁਫ਼ਤ 'ਚ Aadhaar ਅਪਡੇਟ ਕਰਨ ਦਾ ਆਖ਼ਰੀ ਮੌਕਾ, ਬਚੇ ਸਿਰਫ਼ ਕੁਝ ਦਿਨ, ਇੰਝ ਆਨਲਾਈਨ ਕਰੋ update

ਤੁਹਾਨੂੰ ਦੱਸ ਦੇਈਏ ਕਿ ਜੇਕਰ ਕੋਈ ਦੇਸ਼ ਉਸ ਦੇਸ਼ ਦੇ ਨਾਗਰਿਕਾਂ ਲਈ ਵੀਜ਼ਾ ਫ੍ਰੀ ਐਂਟਰੀ ਦੀ ਇਜਾਜ਼ਤ ਦਿੰਦਾ ਹੈ, ਤਾਂ ਉਸ ਦੇਸ਼ ਦੇ ਨਾਗਰਿਕਾਂ ਨੂੰ ਉਸ ਦੇਸ਼ 'ਚ ਜਾਣ ਲਈ ਵੀਜ਼ਾ ਲਈ ਅਪਲਾਈ ਕਰਨ ਦੀ ਜ਼ਰੂਰਤ ਨਹੀਂ ਹੈ। ਉਸ ਦੇਸ਼ ਵਿੱਚ ਜਾਣ ਲਈ ਸਿਰਫ਼ ਪਾਸਪੋਰਟ ਜਾਂ ਕੋਈ ਹੋਰ ਵੈਧ ਆਈਡੀ ਕਾਫ਼ੀ ਹੁੰਦੀ ਹੈ।

ਇਹ ਵੀ ਪੜ੍ਹੋ :    ED ਦਾ ਵੱਡਾ ਐਕਸ਼ਨ, ਚੀਨੀ ਕੰਪਨੀ Vivo 'ਤੇ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਦਾ ਦੋਸ਼

ਰਾਇਟਰਜ਼ ਦੀ ਰਿਪੋਰਟ ਅਨੁਸਾਰ, ਇੰਡੋਨੇਸ਼ੀਆ ਦੇ ਸੈਰ-ਸਪਾਟਾ ਮੰਤਰੀ ਸੈਂਡਿਆਗਾ ਯੂਨੋ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਕੁਝ ਦੇਸ਼ਾਂ ਦੇ ਸੈਲਾਨੀਆਂ ਲਈ ਵੀਜ਼ਾ-ਮੁਕਤ ਦਾਖਲਾ ਪ੍ਰਦਾਨ ਕਰਨ 'ਤੇ ਵਿਚਾਰ ਕਰਨ ਲਈ ਸਰਕਾਰ ਤੋਂ ਨਿਰਦੇਸ਼ ਪ੍ਰਾਪਤ ਹੋਏ ਹਨ। ਇੰਡੋਨੇਸ਼ੀਆ ਆਪਣੇ ਸੈਰ-ਸਪਾਟਾ ਅਤੇ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਅਮਰੀਕਾ, ਚੀਨ, ਆਸਟ੍ਰੇਲੀਆ, ਭਾਰਤ, ਦੱਖਣੀ ਕੋਰੀਆ, ਜਰਮਨੀ, ਬ੍ਰਿਟੇਨ ਅਤੇ ਫਰਾਂਸ ਸਮੇਤ 20 ਦੇਸ਼ਾਂ ਦੇ ਨਾਗਰਿਕਾਂ ਨੂੰ ਵੀਜ਼ਾ ਮੁਕਤ ਦਾਖਲਾ ਦੇਣ 'ਤੇ ਵਿਚਾਰ ਕਰ ਰਿਹਾ ਹੈ। ਇੰਡੋਨੇਸ਼ੀਆ ਦੇ ਅਧਿਕਾਰਤ ਅੰਕੜਿਆਂ ਅਨੁਸਾਰ, ਕੋਵਿਡ ਮਹਾਮਾਰੀ ਤੋਂ ਪਹਿਲਾਂ, 2019 ਵਿੱਚ 60 ਲੱਖ ਤੋਂ ਵੱਧ ਵਿਦੇਸ਼ੀ ਸੈਲਾਨੀ ਇੰਡੋਨੇਸ਼ੀਆ ਆਏ ਸਨ, ਜਦੋਂ ਕਿ ਇਸ ਸਾਲ ਜਨਵਰੀ ਤੋਂ ਅਕਤੂਬਰ ਤੱਕ, ਲਗਭਗ 1 ਕਰੋੜ ਵਿਦੇਸ਼ੀ ਸੈਲਾਨੀ ਇੰਡੋਨੇਸ਼ੀਆ ਆਏ ਸਨ। ਅੰਕੜਿਆਂ ਅਨੁਸਾਰ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਸੈਲਾਨੀਆਂ ਦੀ ਗਿਣਤੀ ਵਿਚ ਲਗਭਗ 124 ਫ਼ੀਸਦੀ ਦਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ :    ED ਦਾ ਵੱਡਾ ਐਕਸ਼ਨ, ਚੀਨੀ ਕੰਪਨੀ Vivo 'ਤੇ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਦਾ ਦੋਸ਼

ਇਹ ਵੀ ਪੜ੍ਹੋ :     Hyundai ਦੇ ਗਾਹਕਾਂ ਨੂੰ ਝਟਕਾ, ਕੰਪਨੀ ਨੇ ਕੀਮਤਾਂ ਵਧਾਉਣ ਦਾ ਕੀਤਾ ਐਲਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harinder Kaur

This news is Content Editor Harinder Kaur