ਚੋਣਾਂ ਤੋਂ ਪਹਿਲਾਂ JJP ਨੂੰ ਵੱਡਾ ਝਟਕਾ, ਹੁਣ ਇਸ ਵਿਧਾਇਕ ਨੇ ਦਿੱਤਾ ਅਸਤੀਫ਼ਾ
Saturday, Aug 17, 2024 - 05:21 PM (IST)
ਹਰਿਆਣਾ- ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੁਸ਼ਯੰਤ ਚੌਟਾਲਾ ਦੀ ਪਾਰਟੀ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਨੂੰ ਵੱਡਾ ਝਟਕਾ ਲੱਗਾ ਹੈ। ਇਕ ਦਿਨ 'ਚ 3 ਵਿਧਾਇਕਾਂ ਨੇ ਅਸਤੀਫ਼ਾ ਦੇ ਦਿੱਤਾ। ਪਹਿਲੇ ਰਾਮਕਰਨ ਕਾਲਾ, ਫਿਰ ਦੇਵੇਂਦਰ ਬਬਲੀ ਅਤੇ ਹੁਣ ਗੁਹਲਾ ਚੀਕਾ ਤੋਂ ਵਿਧਾਇਕ ਈਸ਼ਵਰ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਹੈ। ਬੀਤੇ ਦਿਨ ਅਨੂਪ ਧਾਨਕ ਨੇ ਵੀ ਪਾਰਟੀ ਦੀ ਮੈਂਬਰਤਾ ਤੋਂ ਅਸਤੀਫ਼ਾ ਦਿੱਤਾ ਸੀ।
ਉਨ੍ਹਾਂ ਨੇ ਪੱਤਰ ਜਾਰੀ ਕਰ ਕੇ ਕਿਹਾ ਕਿ ਤੁਹਾਨੂੰ ਬੇਨਤੀ ਹੈ ਕਿ ਮੈਂ ਨਿੱਜੀ ਕਾਰਨਾਂ ਰਕ ਕੇ ਜੇ.ਜੇ.ਪੀ. ਦੀ ਜ਼ਿੰਮੇਵਾਰੀ ਨਿਭਾਉਣ 'ਚ ਅਸਮਰੱਥ ਹਾਂ। ਜਿਸ ਕਾਰਨ ਮੈਂ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਤਿਆਗ ਪੱਤਰ ਦੇ ਰਿਹਾ ਹਾਂ। ਮੇਰੀ ਤੁਹਾਡੀ ਬੇਨਤੀ ਹੈ ਕਿ ਜੇ.ਜੇ.ਪੀ. ਦੀ ਮੁੱਢਲੀ ਮੈਂਬਰਤਾ ਅਤੇ ਹੋਰ ਪਾਰਟੀ ਜ਼ਿੰਮੇਵਾਰੀਆਂ ਨੂੰ ਲੈ ਕੇ ਮੇਰਾ ਅਸਤੀਫ਼ਾ ਸਵੀਕਾਰ ਕਰੋ। ਦੱਸਣਯੋਗ ਹੈ ਕਿ ਹਰਿਆਣਾ 'ਚ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਗਿਆ ਹੈ। ਇੱਥੇ 90 ਸੀਟਾਂ 'ਤੇ ਇਕ ਅਕਤੂਬਰ ਨੂੰ ਵੋਟਾਂ ਪੈਣਗੀਆਂ। ਉੱਥੇ ਹੀ 4 ਅਕਤੂਬਰ ਨੂੰ ਨਤੀਜੇ ਐਲਾਨ ਕੀਤੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8